ਪ੍ਰਧਾਨ ਮੰਤਰੀ ਵੱਲੋਂ ਇਮਰਾਨ ਖਾਨ ਨੂੰ ਲਿਖੀ ਚਿੱਠੀ ਸਹੀ ਦਿਸ਼ਾ ਵੱਲ ਵਧਾਇਆ ਕਦਮ - ਮਹਿਬੂਬਾ ਮੁਫਤੀ
Published : Mar 24, 2021, 4:41 pm IST
Updated : Mar 24, 2021, 7:12 pm IST
SHARE ARTICLE
Mehbooba Mufti
Mehbooba Mufti

-ਕਿਹਾ ਮੈਨੂੰ ਉਮੀਦ ਹੈ ਕਿ ਇਹ ਗੱਲਬਾਤ ਅਤੇ ਸੁਲ੍ਹਾ ਦੀ ਪ੍ਰਕਿਰਿਆ ਵੱਲ ਲੈ ਜਾਵੇਗਾ।

ਸ੍ਰੀਨਗਰ: ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਬੁੱਧਵਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਪਣੇ ਪਾਕਿਸਤਾਨੀ ਹਮਰੁਤਬਾ ਇਮਰਾਨ ਖਾਨ ਨੂੰ ਲਿਖਿਆ ਪੱਤਰ ਸਹੀ ਦਿਸ਼ਾ ਵੱਲ ਇੱਕ ਕਦਮ ਹੈ ਅਤੇ ਉਮੀਦ ਕੀਤੀ ਹੈ ਕਿ ਇਹ ਗੱਲਬਾਤ ਅਤੇ ਸੁਲ੍ਹਾ ਦੀ ਪ੍ਰਕਿਰਿਆ ਨੂੰ ਹੁਲਾਰਾ ਦੇਵੇਗਾ।

mehboob mufti  and pm modimehboob mufti and pm modiਉਨ੍ਹਾਂ ਟਵਿੱਟਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਸਹੀ ਦਿਸ਼ਾ 'ਚ ਇਕ ਕਦਮ ਹੈ। ਜਿਵੇਂ ਕਿ ਵਾਜਪਾਈ ਜੀ ਕਰਦੇ ਸਨ,ਕੋਈ ਵੀ ਆਪਣੇ ਦੋਸਤਾਂ ਨੂੰ ਬਦਲ ਸਕਦਾ ਹੈ,ਪਰ ਉਨ੍ਹਾਂ ਦੇ ਗੁਆਂਢੀਆਂ ਨੂੰ ਨਹੀਂ। ਮੈਨੂੰ ਉਮੀਦ ਹੈ ਕਿ ਇਹ ਗੱਲਬਾਤ ਅਤੇ ਸੁਲ੍ਹਾ ਦੀ ਪ੍ਰਕਿਰਿਆ ਵੱਲ ਲੈ ਜਾਵੇਗਾ । ਕਸ਼ਮੀਰ ਨੂੰ ਸ਼ਾਂਤੀ ਚਾਹੀਦੀ ਹੈ।

Pak PM Imran KhanPak PM Imran Khanਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਇਮਰਾਨ ਖਾਨ ਨੂੰ ਇੱਕ ਪੱਤਰ ਲਿਖਿਆ ਅਤੇ ਗੁਆਂਢੀ ਦੇਸ਼ ਦੇ ਲੋਕਾਂ ਨੂੰ ਪਾਕਿਸਤਾਨ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਪੱਤਰ ਵਿੱਚ ਕਿਹਾ,ਇੱਕ ਗੁਆਂਢੀ ਦੇਸ਼ ਹੋਣ ਦੇ ਨਾਤੇ,ਭਾਰਤ ਪਾਕਿਸਤਾਨ ਦੇ ਲੋਕਾਂ ਨਾਲ ਸੁਹਿਰਦ ਸਬੰਧ ਚਾਹੁੰਦਾ ਹੈ। ਇਸ ਦੇ ਲਈ, ਭਰੋਸੇ ਦਾ ਮਾਹੌਲ ਅਤੇ ਦਹਿਸ਼ਤ ਅਤੇ ਦੁਸ਼ਮਣਾ ਤੋਂ ਮੁਕਤ ਮਾਹੌਲ ਲਾਜ਼ਮੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement