'ਆਪ' ਆਗੂ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ
Published : Mar 24, 2022, 2:26 pm IST
Updated : Mar 24, 2022, 3:29 pm IST
SHARE ARTICLE
AAP leader Raghav Chadha resigns from Delhi Assembly
AAP leader Raghav Chadha resigns from Delhi Assembly

ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਵੀਰਵਾਰ ਨੂੰ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।



ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਵੀਰਵਾਰ ਨੂੰ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 'ਆਪ' ਨੇਤਾ ਨੇ ਅਪਣਾ ਅਸਤੀਫਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ। ਦੱਸ ਦੇਈਏ ਕਿ ਰਾਘਵ ਚੱਢਾ ਨੇ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕੀਤੀ ਹੈ।

AAP leader Raghav Chadha resigns from Delhi AssemblyAAP leader Raghav Chadha resigns from Delhi Assembly

ਰਾਘਵ ਚੱਢਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਮੈਂ ਦਿੱਲੀ ਵਿਧਾਨ ਸਭਾ ਤੋਂ ਅਪਣਾ ਅਸਤੀਫਾ ਦੇ ਦਿੱਤਾ ਹੈ। ਸਦਨ ਦੇ ਸਪੀਕਰ ਸਮੇਤ ਸਾਰੇ ਮੈਂਬਰਾਂ ਨੇ ਮੈਨੂੰ ਪਿਆਰ ਦਿੱਤਾ ਹੈ। ਉਹਨਾਂ ਕਿਹਾ ਕਿ ਉਹ ਰਾਜ ਸਭਾ ਵਿਚ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ ਅਤੇ ਸਦਨ ਵਿਚ ਕਈ ਮੁੱਦੇ ਚੁੱਕਣਗੇ। ਉਹਨਾਂ ਦਾ ਕਹਿਣਾ ਹੈ ਕਿ ਸਿਰਫ਼ ਸਦਨ ਬਦਲੇਗਾ ਪਰ ਸੇਵਾ ਅਤੇ ਸੰਘਰਸ਼ ਜਾਰੀ ਰਹੇਗਾ।

AAP leader Raghav Chadha resigns from Delhi AssemblyAAP leader Raghav Chadha resigns from Delhi Assembly

ਜ਼ਿਕਰਯੋਗ ਹੈ ਕਿ ਰਾਘਵ ਚੱਢਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ‘ਚ ‘ਆਪ’ ਦੀ ਕਮਾਨ ਸੰਭਾਲੀ ਸੀ, ਜਿਸ ਤੋਂ ਬਾਅਦ ਪਾਰਟੀ ਨੇ ਉਹਨਾਂ ਨੂੰ ਰਾਜ ਸਭਾ ‘ਚ ਭੇਜਣ ਦਾ ਫੈਸਲਾ ਕੀਤਾ ਹੈ। ਰਾਘਵ ਚੱਢਾ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਵੀ ਰਹਿ ਚੁੱਕੇ ਹਨ। ਮੰਗਲਵਾਰ ਨੂੰ ਦਿੱਲੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਕਿ ਇਹ ਜ਼ਿੰਮੇਵਾਰੀ ਸੌਰਭ ਭਾਰਦਵਾਜ ਨੂੰ ਦਿੱਤੀ ਗਈ ਹੈ। ਸੌਰਭ ਭਾਰਦਵਾਜ ਦਿੱਲੀ ਦੇ ਗ੍ਰੇਟਰ ਕੈਲਾਸ਼ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement