48 ਘੰਟੇ ਪਹਿਲਾਂ ਮਰੇ ਬੱਚੇ ਦਾ ਡਾਕਟਰ ਕਰਦਾ ਰਿਹਾ ਇਲਾਜ

By : JUJHAR

Published : Mar 24, 2025, 2:40 pm IST
Updated : Mar 24, 2025, 2:42 pm IST
SHARE ARTICLE
Doctor treating child who died 48 hours ago
Doctor treating child who died 48 hours ago

ਬਦਬੂ ਆਉਣ ਤੋਂ ਬਾਅਦ ਦੂਜੇ ਹਸਪਤਾਲ ’ਚ ਕੀਤਾ ਰੈਫ਼ਰ

ਡਾਕਟਰਾਂ ਨੂੰ ਰੱਬ ਦਾ ਦਰਜਾ ਦਿਤਾ ਜਾਂਦਾ ਹੈ ਕਿਉਂਕਿ ਉਹ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੰਮ ਕਰਦੇ ਹਨ। ਪਰ, ਬਿਹਾਰ ਦੇ ਇਕ ਡਾਕਟਰ ’ਤੇ ਗੰਭੀਰ ਦੋਸ਼ ਲਗਾਏ ਗਏ ਹਨ। ਕਿਹਾ ਜਾ ਰਿਹਾ ਹੈ ਕਿ ਡਾਕਟਰਾਂ ਨੇ ਮ੍ਰਿਤਕ ਬੱਚੇ ਦਾ ਤਿੰਨ ਦਿਨਾਂ ਤਕ ਇਲਾਜ ਜਾਰੀ ਰਖਿਆ। ਜਦੋਂ ਸਰੀਰ ਵਿਚੋਂ ਬਦਬੂ ਆਉਣ ਲੱਗੀ ਤਾਂ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿਤਾ ਗਿਆ। ਇਹ ਹੈਰਾਨ ਕਰਨ ਵਾਲੀ ਘਟਨਾ ਰਾਜਧਾਨੀ ਪਟਨਾ ਤੋਂ ਸਾਹਮਣੇ ਆਈ ਹੈ।

ਪਟਨਾ ਦੇ ਗਾਂਧੀ ਮੈਦਾਨ ਥਾਣਾ ਖੇਤਰ ਵਿੱਚ ਸਥਿਤ ਇੱਕ ਨਿੱਜੀ ਹਸਪਤਾਲ ’ਤੇ ਗੰਭੀਰ ਦੋਸ਼ ਲਗਾਏ ਗਏ ਹਨ। ਮ੍ਰਿਤਕ ਬੱਚੇ ਦੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਹਸਪਤਾਲ ਦੇ ਡਾਕਟਰ ਪੈਸੇ ਵਸੂਲਣ ਲਈ ਉਨ੍ਹਾਂ ਦੇ 10 ਮਹੀਨੇ ਦੇ ਮ੍ਰਿਤਕ ਬੱਚੇ ਦਾ ਇਲਾਜ ਕਰਦੇ ਰਹੇ। ਜਦੋਂ ਲਾਸ਼ ਵਿਚੋਂ ਬਦਬੂ ਆਉਣ ਲੱਗੀ ਤਾਂ ਉਨ੍ਹਾਂ ਨੇ ਮ੍ਰਿਤਕ ਬੱਚੇ ਨੂੰ ਦੂਜੇ ਹਸਪਤਾਲ ਰੈਫਰ ਕਰ ਦਿਤਾ।

ਜਦੋਂ ਉਸ ਨੂੰ ਦੂਜੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਤਾਂ ਉਥੋਂ ਦੇ ਡਾਕਟਰਾਂ ਨੇ ਕਿਹਾ ਕਿ ਬੱਚੇ ਦੀ ਮੌਤ 48 ਘੰਟੇ ਪਹਿਲਾਂ ਹੋ ਗਈ ਸੀ। ਬੱਚੇ ਦੀ ਮਾਂ ਅਨੀਮਾ ਨੇ ਦਸਿਆ ਕਿ ਬੁੱਧਵਾਰ ਨੂੰ ਉਸ ਦੇ ਬੱਚੇ ਨੂੰ ਸਾਹ ਲੈਣ ਵਿਚ ਮੁਸ਼ਕਲ ਆਈ ਅਤੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਸਪਤਾਲ ਲਿਆਉਣ ਦੇ ਦੋ-ਤਿੰਨ ਘੰਟਿਆਂ ਦੇ ਅੰਦਰ-ਅੰਦਰ ਬੱਚੇ ਦੀ ਮੌਤ ਹੋ ਗਈ, ਪਰ ਡਾਕਟਰ ਮ੍ਰਿਤਕ ਬੱਚੇ ਨੂੰ ਜ਼ਿੰਦਾ ਕਹਿ ਕੇ ਪੈਸੇ ਲੈਂਦੇ ਰਹੇ।

ਪਰਿਵਾਰ ਨੇ ਡਾਕਟਰਾਂ ’ਤੇ ਲਾਪਰਵਾਹੀ ਦਾ ਵੀ ਦੋਸ਼ ਲਗਾਇਆ। ਉਹ ਕਹਿੰਦੇ ਹਨ ਕਿ ਹਸਪਤਾਲ ਨੂੰ ਸਾਡੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮਾਮਲੇ ਵਿਚ ਗਾਂਧੀ ਮੈਦਾਨ ਦੇ ਐਸਐਚਓ ਰਾਜੇਸ਼ ਕੁਮਾਰ ਨੇ ਕਿਹਾ ਕਿ ਸ਼ਨੀਵਾਰ ਨੂੰ ਪਰਿਵਾਰਕ ਮੈਂਬਰਾਂ ਨੇ ਹਸਪਤਾਲ ’ਤੇ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਹੰਗਾਮਾ ਕੀਤਾ। ਹਾਲਾਂਕਿ ਉਨ੍ਹਾਂ ਨੇ ਅਰਜ਼ੀ ਦੇਣ ਤੋਂ ਇਨਕਾਰ ਕਰ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement