ਲੋਕਾਂ ਨੂੰ ਬਾਲਾਕੋਟ ਏਅਰ ਸਟ੍ਰਾਈਕ 'ਤੇ ਸਵਾਲ ਕਰਨ ਦਾ ਹੱਕ ਹੈ: ਹਾਮਿਦ ਅੰਸਾਰੀ
Published : Apr 24, 2019, 4:12 pm IST
Updated : Apr 24, 2019, 4:12 pm IST
SHARE ARTICLE
Mohammad Hamid Ansari
Mohammad Hamid Ansari

ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੇ ਕਿਹਾ ਹੈ ਕਿ ਦੇਸ਼ ਦੇ ਲੋਕਾਂ ਨੂੰ ਬਾਲਾਕੋਟ ਏਅਰ ਸਟ੍ਰਾਈਕ ‘ਤੇ ਸਵਾਲ ਚੁੱਕਣ ਦਾ ਪੂਰਾ ਹੱਕ ਹੈ।

ਨਵੀਂ ਦਿੱਲੀ: ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੇ ਕਿਹਾ ਹੈ ਕਿ ਦੇਸ਼ ਦੇ ਲੋਕਾਂ ਨੂੰ ਬਾਲਾਕੋਟ ਏਅਰ ਸਟ੍ਰਾਈਕ ‘ਤੇ ਸਵਾਲ ਚੁੱਕਣ ਦਾ ਪੂਰਾ ਹੱਕ ਹੈ। ਇਕ ਇੰਟਰਵਿਊ ਦੌਰਾਨ ਅੰਸਾਰੀ ਨੇ ਕਿਹਾ ਕਿ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਦੇਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਜਦੋਂ ਉਹਨਾਂ ਨੂੰ ਇਹ ਪੁੱਛਿਆ ਗਿਆ ਕਿ ਇਸ ਮੁੱਦੇ ‘ਤੇ ਸੈਨਾ ਅਤੇ ਸਰਕਾਰ ‘ਤੇ ਸਵਾਲ ਕਰਨਾ ਦੇਸ਼ ਵਿਰੋਧੀ ਹੈ ਤਾਂ ਉਹਨਾਂ ਨੇ ਕਿਹਾ ਕਿ ਨਿਸ਼ਚਿਤ ਤੌਰ ‘ਤੇ ਇਹ ਹਰ ਨਾਗਰਿਕ ਦਾ ਅਧਿਕਾਰ ਹੈ ਕਿ ਉਹ ਵਿਦੇਸ਼ ਨੀਤੀ ਅਤੇ ਰੱਖਿਆ ਮਾਮਲਿਆਂ ਨਾਲ ਜੁੜੇ ਮੁੱਦਿਆਂ ‘ਤੇ ਸਵਾਲ ਪੁੱਛਣ।

Air strikeAir strike

ਜ਼ਿਕਰਯੋਗ ਹੈ ਕਿ 26 ਫਰਵਰੀ ਨੂੰ ਬਾਲਾਕੋਟ ਵਿਚ ਸੈਨਾ ਦੀ ਏਅਰ ਸਟ੍ਰਾਈਕ ਦੇ ਪ੍ਰਭਾਵ ਨੂੰ ਲੈ ਕੇ ਵਿਰੋਧੀਆਂ ਨੇ ਲਗਾਤਾਰ ਸਰਕਾਰ ਦੀ ਅਲੋਚਨਾ ਕੀਤੀ ਹੈ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸੀਆਰਪੀਐਫ ਦੇ ਇਕ ਕਾਫਲੇ ‘ਤੇ ਅਤਿਵਾਦੀ ਹਮਲੇ ਦੌਰਾਨ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਤੋਂ ਬਾਅਦ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਵਿਚ ਅਤਿਵਾਦੀਆਂ ਦੇ ਟਿਕਾਣਿਆਂ ‘ਤੇ ਬੰਬ ਸੁੱਟੇ ਸੀ।

Mohammad Hamid AnsariMohammad Hamid Ansari

ਸਾਬਕਾ ਉਪ ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਅਸਲ ਮੁੱਦਿਆਂ ਨੂੰ ਇਨ੍ਹਾਂ ਗੱਲਾਂ ਦੇ ਜ਼ਰੀਏ ਛੁਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਹਾਲਾਂਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਪਣੇ ਕੰਮ ਦੀ ਸ਼ੁਰੂਆਤ ਜ਼ਬਰਦਸਤ ਕੀਤੀ ਪਰ ਉਹ ਅਪਣੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੇ।

ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰੱਗਿਆ ਨੂੰ ਲੈ ਕੇ ਉਹਨਾਂ ਕਿਹਾ ਕਿ ਸਾਧਵੀ ਦੇ 1992 ਵਿਚ ਬਾਬਰੀ ਮਸਜਿਦ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਉਮੀਦ ਹੈ ਕਿ ਉਹਨਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਸਾਧਵੀ ਪ੍ਰੱਗਿਆ ਨੇ ਪਿਛਲੇ ਦਿਨੀਂ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ਉਸਨੇ ਬਾਬਰੀ ਮਸਜਿਦ ਦਾ ਢਾਂਚਾ ਤਬਾਹ ਕੀਤਾ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement