ਆਕਸੀਜਨ ਦੀ ਕਮੀ ਦੇ ਚਲਦਿਆਂ ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ਵਿਚ 20 ਮਰੀਜ਼ਾਂ ਦੀ ਹੋਈ ਮੌਤ
Published : Apr 24, 2021, 11:37 am IST
Updated : Apr 24, 2021, 11:41 am IST
SHARE ARTICLE
Coronacase
Coronacase

ਹਸਪਤਾਲ ਵਿਚ ਕੋਰੋਨਾ ਦੇ 215 ਮਰੀਜ਼ ਦਾਖਲ

ਨਵੀਂ ਦਿੱਲੀ: ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ਵਿਚ ਸ਼ੁੱਕਰਵਾਰ ਸ਼ਾਮ ਨੂੰ ਆਕਸੀਜਨ ਦੀ ਕਮੀ ਕਰਕੇ 20 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੀ ਪੁਸ਼ਟੀ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਨੇ ਕੀਤੀ।

 

 

ਹਸਪਤਾਲ ਵਿਚ ਕੋਰੋਨਾ ਦੇ 215 ਮਰੀਜ਼ ਦਾਖਲ ਹਨ, ਜਿਨ੍ਹਾਂ ਵਿਚੋਂ ਬਹੁਤ ਸਾਰੇ ਆਕਸੀਜਨ ਦੀ ਸਪੋਟ 'ਤੇ ਹਨ। ਅੱਜ ਵੀ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਹੈ ਅਤੇ ਬਹੁਤ ਸਾਰੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਖਤਰੇ ਵਿੱਚ ਹਨ।

Oxygen CylindersOxygen Cylinders

ਹਸਪਤਾਲ ਨਾਲ ਜੁੜੇ ਡੀ ਕੇ ਬਲੂਜਾ ਨੇ ਕਿਹਾ ਕਿ ਹੁਣ ਸਾਡੇ ਹਸਪਤਾਲ ਵਿੱਚ ਸਿਰਫ ਅੱਧਾ ਘੰਟੇ ਦਾ ਆਕਸੀਜਨ ਬਚਿਆ ਹੈ ਅਤੇ 200 ਤੋਂ ਵੱਧ ਜਾਨਾਂ ਖ਼ਤਰੇ ਵਿੱਚ ਹਨ। ਕੱਲ ਰਾਤ ਹੋਈ ਆਕਸੀਜਨ ਦੀ ਘਾਟ ਕਾਰਨ, ਅਸੀਂ 20 ਲੋਕਾਂ ਦੀ ਜਾਨ ਨਹੀਂ ਬਚਾ ਸਕੇ।

Oxygen CylindersOxygen Cylinders

 ਹਸਪਤਾਲ ਪ੍ਰਬੰਧਕਾਂ ਵੱਲੋਂ ਮਰੀਜ਼ਾਂ ਦੀ ਮੌਤ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਗਿਆ ਹੈ ਕਿ ਮਰੀਜ਼ਾਂ ਲਈ 3600 ਲੀਟਰ ਆਕਸੀਜਨ ਦੀ ਜ਼ਰੂਰਤ ਸੀ ਪਰ ਰਾਤ 12 ਵਜੇ ਤੱਕ ਸਿਰਫ 1500 ਲੀਟਰ ਦੀ ਸਪਲਾਈ ਕੀਤੀ ਗਈ। ਇਸ ਕਾਰਨ ਮਰੀਜ਼ਾਂ ਦੀ ਮੌਤ ਹੋ ਗਈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement