ਦੀਪ ਸਿੱਧੂ ਦੇ ਮਾਮਲੇ ’ਚ ਦਿੱਲੀ ਪੁਲਿਸ ਅੱਜ ਦਾਖ਼ਲ ਕਰੇਗੀ ਜ਼ਮਾਨਤ ਪਟੀਸ਼ਨ 'ਤੇ ਜਵਾਬ
Published : Apr 24, 2021, 11:48 am IST
Updated : Apr 24, 2021, 12:09 pm IST
SHARE ARTICLE
Deep Sidhu
Deep Sidhu

ਸਿੱਧੂ ਨੂੰ 16 ਅਪ੍ਰੈਲ 2021 ਨੂੰ ਨਿਯਮਿਤ ਜਮਾਨਤ ਵੀਡੀਉਗ੍ਰਾਫ਼ੀ ਆਦੇਸ਼ ਦਿਤਾ ਗਿਆ ਸੀ। 

ਨਵੀਂ ਦਿੱਲੀ : ਦਿੱਲੀ ਦੀ ਤੀਸ ਹਜਾਰੀ ਕੋਰਟ ਨੇ ਸ਼ੁਕਰਵਾਰ ਨੂੰ ਦਿੱਲੀ ਪੁਲਿਸ ਨੂੰ ਇਕ ਹੋਰ ਦਿਨ ਦੀ ਗਣਤੰਤਰ ਦਿਵਸ ਹਿੰਸਾ ਮਾਮਲੇ ’ਚ ਦੋਸ਼ੀ ਅਦਾਕਾਰ ਦੀਪ ਸਿੱਧੂ ਦੀ ਜਮਾਨਤ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਦੀ ਮਨਜ਼ੂਰੀ ਦੇ ਦਿਤੀ ਹੈ। ਮੈਟਰੋਪਾਲਿਟਨ ਮੈਜਿਸਟਰੇਟ ਨੇ ਸਿੱਧੂ ਦੀ ਜਮਾਨਤ ਪਟੀਸ਼ਨ 'ਤੇ ਸੁਣਵਾਈ ਸਨਿਚਰਵਾਰ ਤਕ ਲਈ ਮੁਲਤਵੀ ਕਰ ਦਿੱਤੀ ਅਤੇ ਦਿੱਲੀ ਪੁਲਿਸ ਤੋਂ ਉਸ ਦੀ ਜਮਾਨਤ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਲਈ ਕਿਹਾ।

Deep Sidhu Deep Sidhu

ਇਸ ਮਾਮਲੇ ’ਚ ਸਿੱਧੂ ਨੂੰ ਸਨਿਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਚ ਹਿੰਸਾ ਨਾਲ ਸੰਬੰਧਤ ਇਕ ਮਾਮਲੇ ’ਚ ਦਿੱਲੀ ਦੀ ਤੀਸ ਹਜਾਰੀ ਕੋਰਟ ਨੇ ਉਨ੍ਹਾਂ ਨੂੰ ਜਮਾਨਤ ਦਿਤੀ ਸੀ।

Deep SidhuDeep Sidhu

ਪਿਛਲੇ ਸਨਿਚਰਵਾਰ ਨੂੰ ਸਿੱਧੂ ਦੇ ਵਕੀਲ ਅਭਿਸ਼ੇਕ ਗੁਪਤਾ ਵੱਲੋਂ ਜਾਰੀ ਬਿਆਨ ਅਨੁਸਾਰ, ਅਦਾਕਾਰ ਨੂੰ 9 ਫ਼ਰਵਰੀ ਨੂੰ ਲਾਲ ਕਿਲ੍ਹੇ ਹਿੰਸਾ ’ਚ ਸ਼ਾਮਲ ਹੋਣ ਲਈ ਪੀ.ਐਸ. ਕੋਤਵਾਲੀ ’ਚ ਦਰਜ ਇਕ ਸ਼ਿਕਾਇਤ ਦੇ ਸਿਲਸਿਲੇ ’ਚ ਗਿ੍ਰਫ਼ਤਾਰ ਕੀਤਾ ਗਿਆ ਸੀ। ਗੁਪਤਾ ਅਨੁਸਾਰ, ਸਿੱਧੂ ਨੂੰ 16 ਅਪ੍ਰੈਲ 2021 ਨੂੰ ਨਿਯਮਿਤ ਜਮਾਨਤ ਵੀਡੀਉਗ੍ਰਾਫ਼ੀ ਆਦੇਸ਼ ਦਿਤਾ ਗਿਆ ਸੀ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement