ਸੁਪ੍ਰੀਮ ਕੋਰਟ ਦੇ ਪੰਜ ਜੱਜਾਂ ਨੂੰ ਹੋਇਆ ਕੋਰੋਨਾ, ਸਮਲਿੰਗੀ ਵਿਆਹ ਮਾਮਲੇ ਦੀ ਸੁਣਵਾਈ ਟਲੀ
Published : Apr 24, 2023, 7:48 am IST
Updated : Apr 24, 2023, 7:48 am IST
SHARE ARTICLE
photo
photo

ਸੋਮਵਾਰ ਤੋਂ ਸ਼ੁਕਰਵਾਰ ਤਕ ਸੁਣਵਾਈ ਹੋਵੇਗੀ

 

ਨਵੀਂ ਦਿੱਲੀ : ਸੁਪ੍ਰੀਮ ਕੋਰਟ ਦੇ ਪੰਜ ਜੱਜ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਅਜਿਹੇ ’ਚ ਦੋ ਜੱਜ ਅਜਿਹੇ ਹਨ ਜੋ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਨਜ਼ੂਰੀ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਹਨ। ਇਸ ਮਾਮਲੇ ਵਿਚ ਸੋਮਵਾਰ ਨੂੰ ਸੁਣਵਾਈ ਹੋਣੀ ਸੀ ਪਰ ਹੁਣ ਇਸ ਨੂੰ ਟਾਲ ਦਿਤਾ ਗਿਆ ਹੈ। ਪੰਜ ਜੱਜਾਂ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ। ਹੋਰ ਕੇਸਾਂ ਦੀ ਸੁਣਵਾਈ ਵੀ ਪ੍ਰਭਾਵਤ ਹੋਵੇਗੀ।

ਸੂਤਰਾਂ ਅਨੁਸਾਰ ਜਸਟਿਸ ਐਸ ਰਵਿੰਦਰ ਭੱਟ, ਜਸਟਿਸ ਅਨਿਰੁਧ ਬੋਸ, ਜਸਟਿਸ ਸੰਜੀਵ ਖੰਨਾ, ਜਸਟਿਸ ਮਨੋਜ ਮਿਸ਼ਰਾ ਤੇ ਜਸਟਿਸ ਜੇਬੀ ਪਾਰਦੀਵਾਲਾ ਉਨ੍ਹਾਂ ਜੱਜਾਂ ਵਿਚ ਸ਼ਾਮਲ ਹਨ ਜੋ ਕੋਰੋਨਾ ਪਾਜ਼ੇਟਿਵ ਹੋਏ ਹਨ। 

ਜਸਟਿਸ ਸੂਰਿਆਕਾਂਤ ਇਕ ਹਫ਼ਤਾ ਪਹਿਲਾਂ ਹੀ ਠੀਕ ਹੋਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਸੀ ਕਿ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਨਜ਼ੂਰੀ ਦੇਣ ਦੇ ਮਾਮਲੇ ’ਤੇ ਸੁਣਵਾਈ ਜਾਰੀ ਰਹੇਗੀ। ਸੋਮਵਾਰ ਤੋਂ ਸ਼ੁਕਰਵਾਰ ਤਕ ਸੁਣਵਾਈ ਹੋਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement