Blast In Manipur : ਮਨੀਪੁਰ ਅਤੇ ਨਾਗਾਲੈਂਡ ਨੂੰ ਜੋੜਨ ਵਾਲੇ ਪੁਲ ਨੂੰ ਆਈਈਡੀ ਨਾਲ ਉਡਾਇਆ ,ਵੋਟਿੰਗ ਤੋਂ 2 ਦਿਨ ਪਹਿਲਾਂ 3 ਧਮਾਕੇ
Published : Apr 24, 2024, 12:35 pm IST
Updated : Apr 24, 2024, 12:35 pm IST
SHARE ARTICLE
Manipur blast
Manipur blast

ਸੁਰੱਖਿਆ ਬਲ ਹਾਈ ਅਲਰਟ 'ਤੇ

Blast In Manipur : ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਤੋਂ 2 ਦਿਨ ਪਹਿਲਾਂ ਮਣੀਪੁਰ ਵਿੱਚ 3 ਧਮਾਕੇ ਹੋਏ ਹਨ। ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਇਨ੍ਹਾਂ ਧਮਾਕਿਆਂ ਨੇ ਕਾਂਗਪੋਕਪੀ ਜ਼ਿਲੇ 'ਚ ਸਥਿਤ ਇਕ ਪੁਲ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਘਟਨਾ 'ਚ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ ਪਰ ਇਹ ਇੰਫਾਲ ਨੂੰ ਨਾਗਾਲੈਂਡ 'ਚ ਸਥਿਤ ਦੀਮਾਪੁਰ ਨਾਲ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ-2 'ਤੇ ਆਵਾਜਾਈ ਨੂੰ ਪ੍ਰਭਾਵਤ ਕਰੇਗਾ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

ਸੁਰੱਖਿਆ ਅਧਿਕਾਰੀਆਂ ਮੁਤਾਬਕ ਇਹ ਘਟਨਾ ਜ਼ਿਲੇ ਦੇ ਸਪੋਰਮੀਨਾ ਇਲਾਕੇ ਨੇੜੇ ਰਾਤ ਕਰੀਬ 1.15 ਵਜੇ ਵਾਪਰੀ ਹੈ। ਅਜੇ ਤੱਕ ਕਿਸੇ ਗਰੁੱਪ ਨੇ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਘਟਨਾ ਵਾਲੀ ਥਾਂ ਅਤੇ ਆਸਪਾਸ ਦੇ ਇਲਾਕਿਆਂ ਦੀ ਜਾਂਚ ਕੀਤੀ ਹੈ। ਇਸ ਤੋਂ ਇਲਾਵਾ ਹੋਰ ਪੁਲਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਹੋਈ ਸੀ ਹਿੰਸਾ  

ਦੱਸ ਦੇਈਏ ਕਿ 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਮਣੀਪੁਰ 'ਚ ਹਿੰਸਾ ਹੋਈ ਸੀ। ਗੋਲੀਬਾਰੀ ਹੋਈ ਅਤੇ ਕਈ ਈਵੀਐਮ ਨਸ਼ਟ ਹੋ ਗਈਆਂ। ਇਸ ਕਾਰਨ ਸੂਬੇ ਦੇ 11 ਪੋਲਿੰਗ ਸਟੇਸ਼ਨਾਂ 'ਤੇ 22 ਅਪ੍ਰੈਲ ਨੂੰ ਮੁੜ ਪੋਲਿੰਗ ਕਰਵਾਈ ਗਈ ਸੀ। ਉਦੋਂ ਤੋਂ ਇੰਫਾਲ ਪੱਛਮੀ ਅਤੇ ਕੰਗਪੋਕਪੀ ਜ਼ਿਲ੍ਹਿਆਂ ਦੀ ਸਰਹੱਦ 'ਤੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।

Location: India, Assam

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement