Andhra Pradesh Road Accident: ਟਰੱਕ ਅਤੇ ਕਾਰ ਦੀ ਟੱਕਰ, ਇੰਜੀਨੀਅਰ ਸਮੇਤ 4 ਲੋਕਾਂ ਦੀ ਮੌਤ
Published : May 24, 2025, 2:30 pm IST
Updated : May 24, 2025, 2:30 pm IST
SHARE ARTICLE
Andhra Pradesh Road Accident
Andhra Pradesh Road Accident

ਮ੍ਰਿਤਕਾਂ ਵਿੱਚ ਸ਼੍ਰੀਕਾਂਤ, ਉਸ ਦੀ ਪਤਨੀ, ਧੀ ਅਤੇ ਇੱਕ ਭਤੀਜਾ ਸ਼ਾਮਲ ਹਨ।

Andhra Pradesh Road Accident: ਆਂਧਰਾ ਪ੍ਰਦੇਸ਼ ਵਿੱਚ ਸ਼ਨੀਵਾਰ ਸਵੇਰੇ ਇੱਕ ਟਰੱਕ ਅਤੇ ਕਾਰ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਪੁਲਿਸ ਦੇ ਅਨੁਸਾਰ, ਬੈਂਗਲੁਰੂ ਦਾ ਇੱਕ ਸਾਫ਼ਟਵੇਅਰ ਇੰਜੀਨੀਅਰ ਸ਼੍ਰੀਕਾਂਤ ਆਪਣੇ ਪਰਿਵਾਰ ਨਾਲ ਚਿੰਤਾਪੁਟਯਪੱਲੀ ਪਿੰਡ ਜਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, "ਉਹ ਇੱਕ ਕਾਰ ਵਿੱਚ ਜਾ ਰਹੇ ਸਨ। ਫ਼ਰਨੀਚਰ ਨਾਲ ਭਰਿਆ ਇੱਕ ਟਰੱਕ ਉਨ੍ਹਾਂ ਦੇ ਪਿੱਛੇ ਆ ਰਿਹਾ ਸੀ। ਟਰੱਕ ਨੇ ਇੱਕ ਮੋੜ 'ਤੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਵਿੱਚ ਸਵਾਰ ਕੁੱਲ 6 ਲੋਕਾਂ ਵਿੱਚੋਂ ਚਾਰ ਦੀ ਮੌਤ ਹੋ ਗਈ।"

ਮ੍ਰਿਤਕਾਂ ਵਿੱਚ ਸ਼੍ਰੀਕਾਂਤ, ਉਸ ਦੀ ਪਤਨੀ, ਧੀ ਅਤੇ ਇੱਕ ਭਤੀਜਾ ਸ਼ਾਮਲ ਹਨ। ਹਾਦਸੇ ਵਿੱਚ ਜ਼ਖਮੀ ਹੋਏ ਦੋ ਬਾਲਗਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਅਧਿਕਾਰੀ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement