Nagaland News: ਨਾਗਾਲੈਂਡ CM ਦੀ ਸੂਬੇ ਦੇ AG ਨੂੰ ਅਪੀਲ, ਪੰਜਾਬ 'ਚ ਗ੍ਰਿਫ਼ਤਾਰ 45 ਨੌਜਵਾਨਾਂ ਦੇ ਮਾਮਲੇ 'ਤੇ ਨਜ਼ਰ ਰੱਖਣ ਲਈ ਕਿਹਾ 
Published : Jun 24, 2024, 11:22 am IST
Updated : Jun 24, 2024, 11:22 am IST
SHARE ARTICLE
Nagaland CM
Nagaland CM

ਇਹ ਨੌਜਵਾਨ ਮਈ ਵਿਚ ਪੰਜਾਬ ਪੁਲਿਸ ਦੀ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤੇ ਗਏ 155 ਲੋਕਾਂ ਵਿਚ ਸ਼ਾਮਲ ਸਨ।

Nagaland News:  ਨਾਗਾਲੈਂਡ - ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰੀਓ ਨੇ ਸੂਬੇ ਦੇ ਐਡਵੋਕੇਟ ਜਨਰਲ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਾਗਾਲੈਂਡ ਦੇ 45 ਨੌਜਵਾਨਾਂ ਦੇ ਮਾਮਲੇ 'ਚ ਨਿੱਜੀ ਤੌਰ 'ਤੇ ਕਦਮ ਚੁੱਕਣ, ਜਿਨ੍ਹਾਂ 'ਤੇ ਪੰਜਾਬ ਦੇ ਮੋਹਾਲੀ 'ਚ ਕਾਲ ਸੈਂਟਰ ਧੋਖਾਧੜੀ 'ਚ ਸ਼ਾਮਲ ਹੋਣ ਦਾ ਦੋਸ਼ ਹੈ। ਇਹ ਨੌਜਵਾਨ ਮਈ ਵਿਚ ਪੰਜਾਬ ਪੁਲਿਸ ਦੀ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤੇ ਗਏ 155 ਲੋਕਾਂ ਵਿਚ ਸ਼ਾਮਲ ਸਨ।

ਇਸ ਮੁਹਿੰਮ ਦੌਰਾਨ ਪੁਲਿਸ ਨੇ ਮੁਹਾਲੀ ਵਿਚ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕੀਤਾ ਸੀ। ਸ਼ਨੀਵਾਰ ਨੂੰ ਇੱਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਰੀਓ ਨੇ ਦਿੱਲੀ ਵਿਚ ਨਾਗਾਲੈਂਡ ਦੇ ਐਡਵੋਕੇਟ ਜਨਰਲ ਕੇਐਨ ਬਾਲਗੋਪਾਲ ਨਾਲ ਰਾਜ ਦੇ ਨੌਜਵਾਨਾਂ ਨੂੰ ਹਿਰਾਸਤ ਵਿਚ ਲੈਣ ਦੇ ਮੁੱਦੇ 'ਤੇ ਚਰਚਾ ਕੀਤੀ। ਰੀਓ ਨੇ ਬਾਲਗੋਪਾਲ ਨੂੰ ਨਿਰਦੋਸ਼ ਨਾਗਾ ਨੌਜਵਾਨਾਂ ਦੀ ਰਿਹਾਈ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ। 

ਮੁੱਖ ਮੰਤਰੀ ਨੇ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਦਿੱਲੀ ਦੇ ਨਾਗਾਲੈਂਡ ਹਾਊਸ ਦੇ ਸਥਾਨਕ ਕਮਿਸ਼ਨਰ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਹੈ। ਇਸ ਦੌਰਾਨ, ਰਾਜ ਤੋਂ ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਐਸ ਸੁਪੋਂਗਮਾਰੇਨ ਜਮੀਰ ਨੇ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਨਾਗਾਲੈਂਡ ਦੇ ਨਜ਼ਰਬੰਦ ਲੋਕਾਂ ਲਈ ਕਦਮ ਚੁੱਕਣ ਦੀ ਅਪੀਲ ਕੀਤੀ। ਪੰਜਾਬ ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਫਰਜ਼ੀ ਕਾਲ ਸੈਂਟਰ ਚਲਾਉਣ ਵਾਲਿਆਂ ਨੂੰ ਅਮਰੀਕਾ ਵਿਚ ਲੋਕਾਂ ਨਾਲ ਧੋਖਾ ਕਰਨ ਦੇ ਦੋਸ਼ ਵਿਚ ਫੜਿਆ ਗਿਆ ਸੀ। 

(For more Punjabi news apart from Nagaland CM directs AG to take urgent steps for release of 45 youths languishing in Punjab jail News In Punjabi, stay tuned to Rozana Spokesman) 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement