ਪੰਜਾਬ ਸਮੇਤ ਇਹਨਾਂ ਸੂਬਿਆਂ ‘ਚ ਅੱਜ ਹੋ ਸਕਦੀ ਹੈ ਭਾਰੀ ਬਾਰਿਸ਼
Published : Jul 24, 2019, 9:11 am IST
Updated : Jul 25, 2019, 11:07 am IST
SHARE ARTICLE
Heavy Rainfall
Heavy Rainfall

ਬੁੱਧਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ ਅਤੇ ਪੱਛਮੀ ਬੰਗਾਲ ਵਿਚ ਤੇਜ਼ ਬਾਰਿਸ਼ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

ਨਵੀਂ ਦਿੱਲੀ: ਬੁੱਧਵਾਰ ਦੀ ਸਵੇਰ ਦਿੱਲੀ-ਐਨਸੀਆਰ ਦੇ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਦਿੱਲੀ-ਐਨਸੀਆਰ ਵਿਚ ਬੁੱਧਵਾਰ ਸ਼ਾਮ ਤੱਕ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਹਰਿਆਣਾ ਅਤੇ ਪੰਜਾਬ ਵਿਚ ਵੀ ਬਾਰਿਸ਼ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਵਿਭਾਗ ਨੇ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿਚ ਵੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਜਾਂ ਤਿੰਨ ਦਿਨਾਂ ਵਿਚ ਕਰਨਾਟਕ, ਕੇਰਲ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ।

RainRain

ਦਿੱਲੀ ਤੋਂ ਇਲਾਵਾ ਇਹਨਾਂ ਸੂਬਿਆਂ ਵਿਚ ਅੱਜ ਹੋ ਸਕਦੀ ਹੈ ਬਾਰਿਸ਼
ਬੁੱਧਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ ਅਤੇ ਪੱਛਮੀ ਬੰਗਾਲ ਵਿਚ ਤੇਜ਼ ਬਾਰਿਸ਼ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਗੋਆ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿਚ ਵੀ ਭਾਰੀ ਬਾਰਿਸ਼ ਹੋ ਸਕਦੀ ਹੈ ਜਦਕਿ ਕਰਨਾਟਕ, ਉਤਰਾਖੰਡ ਅਤੇ ਪੱਛਮੀ ਬੰਗਾਲ ਵਿਚ ਵੀ ਜ਼ਬਰਦਸਤ ਬਾਰਿਸ਼ ਦਾ ਅਨੁਮਾਨ ਜਤਾਇਆ ਜਾ ਰਿਹਾ ਹੈ।

Rain SeasonRain 

ਵੀਰਵਾਰ ਨੂੰ ਵੀ ਹੋਵੇਗੀ ਤੇਜ਼ ਬਾਰਿਸ਼
ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਲੈ ਕੇ ਵੀ ਤੇਜ਼ ਬਾਰਿਸ਼ ਦਾ ਅਨੁਮਾਨ ਲਗਾਇਆ ਹੈ। ਵਿਭਾਗ ਅਨੁਸਾਰ ਜਾਰੀ ਅਲਰਟ ਵਿਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਨੂੰ ਵੀ ਦਿੱਲੀ, ਯੂਪੀ, ਬਿਹਾਰ, ਝਾਰਖੰਡ, ਅਸਾਮ, ਕਰਨਾਟਕ, ਤੇਲੰਗਾਨਾ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਛੱਤੀਸਗੜ੍ਹ ਵਿਚ ਵੀ ਤੇਜ਼ ਬਾਰਿਸ਼ ਹੋ ਸਕਦੀ ਹੈ।

RainRain

27 ਜੁਲਾਈ ਨੂੰ ਇਹਨਾਂ ਸੂਬਿਆਂ ਵਿਚ ਹੋ ਸਕਦੀ ਹੈ ਬਾਰਿਸ਼
ਮੌਸਮ ਵਿਭਾਗ
ਅਨੁਸਾਰ ਮੱਧ ਪ੍ਰਦੇਸ਼, ਮਹਾਂਰਾਸ਼ਟਰ, ਅਸਾਮ, ਓਡੀਸ਼ਾ ਅਤੇ ਗੋਆ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਉਤਰਾਖੰਡ, ਪੱਛਮੀ ਬੰਗਾਲ, ਝਾਰਖੰਡ, ਸਿੱਕਮ, ਛੱਤੀਸਗੜ੍ਹ ਅਤੇ ਗੁਜਰਾਤ ਦੇ ਕੁਝ ਇਲਾਕਿਆਂ ਵਿਚ ਵੀ ਤੇਜ਼ ਬਾਰਿਸ਼ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

RainRain

28 ਜੁਲਾਈ ਨੂੰ ਇਹਨਾਂ ਸੂਬਿਆਂ ਵਿਚ ਹੋ ਸਕਦੀ ਹੈ ਬਾਰਿਸ਼
ਮੌਸਮ ਵਿਭਾਗ ਅਨੁਸਾਰ, ਮੱਧ ਪ੍ਰਦੇਸ਼, ਮਹਾਰਾਸ਼ਟਰ, ਅਸਾਮ, ਓਡੀਸ਼ਾ ਅਤੇ ਗੋਆ ਵਿਚ ਭਾਰੀ ਬਾਰਿਸ਼ ਦਾ ਅਨੁਮਾਨ ਲਗਾਇਆ ਗਿਆ ਹੈ। ਉੱਥੇ ਹੀ ਉਤਰਾਖੰਡ, ਪੱਛਮੀ ਬੰਗਾਲ, ਝਾਰਖੰਡ, ਛੱਤੀਸਗੜ੍ਹ ਅਤੇ ਗੁਜਰਾਤ ਦੇ ਕੁਝ ਇਲਾਕਿਆਂ ਵਿਚ ਵੀ ਤੇਜ਼ ਬਾਰਿਸ਼ ਦਾ ਅਨੁਮਾਨ  ਲਗਾਇਆ ਜਾ ਰਿਹਾ ਹੈ।

Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement