ਗੁਰਦਾਸਪੁਰ 'ਚ ਦਿਖਾਈ ਦਿੱਤੀ 'ਆਪ' ਦੇ 'ਬਦਲਾਅ' ਦੀ ਅਸਲ ਤਸਵੀਰ - ਪ੍ਰਤਾਪ ਸਿੰਘ ਬਾਜਵਾ
Published : Jul 24, 2022, 7:06 pm IST
Updated : Jul 24, 2022, 7:06 pm IST
SHARE ARTICLE
 Pratap Singh Bajwa
Pratap Singh Bajwa

ਗੁਰਦਾਸਪੁਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਬੁਲਾਈ ਮੀਟਿੰਗ ਬਾਰੇ ਕਾਂਗਰਸੀ ਵਿਧਾਇਕਾਂ ਨੂੰ ਨਹੀਂ ਦਿਤੀ ਜਾਣਕਾਰੀ 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਪੰਜਾਬ 'ਚ 'ਬਦਲਾਅ' ਦੇ ਵਾਅਦੇ ਨਾਲ ਸੱਤਾ 'ਚ ਆਈ ਸੀ ਪਰ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆਇਆ ਹੈ।

Kuldeep Singh DhaliwalKuldeep Singh Dhaliwal

ਇਸ ਬਾਰੇ ਜਾਰੀ ਕੀਤੇ ਬਿਆਨ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਮੀਟਿੰਗ ਬੁਲਾਈ ਗਈ ਸੀ ਜਿਸ ਦੀ ਪ੍ਰਧਾਨਗੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਿਕਾਸ ਕਾਰਜਾਂ ਲਈ ਬੁਲਾਈ ਗਈ ਮੀਟਿੰਗ ਬਾਰੇ ਗੁਰਦਾਸਪੁਰ ਖੇਤਰ ਦੇ ਸੱਤ ਵਿੱਚੋਂ ਪੰਜ ਕਾਂਗਰਸੀ ਵਿਧਾਇਕਾਂ ਨੂੰ ਜਾਣਕਾਰੀ ਨਹੀਂ ਦਿੱਤੀ ਗਈ।

Partap Singh BajwaPartap Singh Bajwa

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਦੇ ਬਦਲਾਅ ਦੇ ਏਜੰਡੇ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਨਜ਼ਰਅੰਦਾਜ਼ ਕਰਕੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਲੋਕਾਂ ਦੀ ਇੱਛਾ ਨੂੰ ਅੱਖੋਂ ਪਰੋਖੇ ਕਰ ਦਿੱਤਾ ਹੈ। ਇਹ ਡਾ: ਬੀ.ਆਰ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਨੂੰ ਅਪਣਾਉਣ ਦਾ ‘ਆਪ’ ਦਾਅਵਾ ਕਰਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement