Himachal Pradesh: ਹਿਮਾਚਲ ਗਏ ਪੰਜਾਬੀਆਂ ਨਾਲ ਵਾਪਰਿਆ ਭਾਣਾ, ਖੱਡ ਵਿਚ ਡਿੱਗੀ ਕਾਰ, ਇਕ ਦੀ ਮੌਤ
Published : Aug 24, 2024, 2:13 pm IST
Updated : Aug 24, 2024, 3:07 pm IST
SHARE ARTICLE
The car fell into the gorge in Himachal Pradesh
The car fell into the gorge in Himachal Pradesh

Himachal Pradesh: ਜਲੰਧਰ ਦੇ ਰਹਿਣ ਵਾਲੇ ਹਨ ਨੌਜਵਾਨ

The car fell into the gorge in Himachal Pradesh: ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਪੰਜਾਬ ਤੋਂ ਆਏ ਸ਼ਰਧਾਲੂਆਂ ਦੀ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਜਾ ਡਿੱਗੀ। ਇਸ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਡਲਹੌਜ਼ੀ ਹਸਪਤਾਲ 'ਚ ਮੁੱਢਲੀ ਸਹਾਇਤਾ ਤੋਂ ਬਾਅਦ ਮੈਡੀਕਲ ਕਾਲਜ ਚੰਬਾ ਲਈ ਰੈਫਰ ਕਰ ਦਿਤਾ ਗਿਆ।

ਇਹ ਵੀ ਪੜ੍ਹੋ: Farming News: ਕਿਵੇਂ ਕੀਤੀ ਜਾਵੇ ਲੱਸਣ ਦੀ ਖੇਤੀ 

ਜਾਣਕਾਰੀ ਅਨੁਸਾਰ ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ 2 ਭਰਾ ਅਤੇ ਉਨ੍ਹਾਂ ਦੇ 2 ਦੋਸਤ ਮਨੀਮਾਹੇਸ਼ ਦੀ ਯਾਤਰਾ 'ਤੇ ਜਾ ਰਹੇ ਸਨ। ਅੱਜ ਸਵੇਰੇ ਕਰੀਬ 5.30 ਵਜੇ ਉਨ੍ਹਾਂ ਦੀ ਕਾਰ ਪਠਾਨਕੋਟ-ਭਰਮੌਰ ਹਾਈਵੇਅ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਟੋਏ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ:  Priyanka Chopra: ਭਰਾ ਦੇ ਵਿਆਹ ਫੰਕਸ਼ਨ 'ਚ ਪ੍ਰਿਯੰਕਾ ਚੋਪੜਾ ਨੇ ਢਾਹਿਆ ਕਹਿਰ, ਮੈਜੈਂਟਾ ਸਾੜ੍ਹੀ 'ਚ ਲੱਗ ਰਹੀ ਬਹੁਤ ਪਿਆਰੀ

ਇਸ ਵਿਚ ਇਕ ਦੋਸਤ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ। ਕਰਨ, ਰਾਹੁਲ ਅਤੇ ਸੰਜੇ ਕੁਮਾਰ ਦਾ ਚੰਬਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਚਾਰੇ ਨੌਜਵਾਨ ਗੱਡੀ ਨੰਬਰ ਪੀਬੀ-37-ਜੇ-1938 ਵਿੱਚ ਭਰਮੌਰ ਜਾ ਰਹੇ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

 ਦੱਸ ਦੇਈਏ ਕਿ ਮਨੀਮਹੇਸ਼ ਯਾਤਰਾ ਲਈ ਦੇਸ਼ ਭਰ ਤੋਂ ਸ਼ਰਧਾਲੂ ਇੱਥੇ ਪਹੁੰਚਦੇ ਹਨ। 26 ਅਗਸਤ ਛੋਟਾ ਸ਼ਾਹੀ ਸਮਾਗਮ ਦਾ ਸ਼ੁਭ ਸਮਾਂ ਹੈ। ਇਹ ਚਾਰੇ ਨੌਜਵਾਨ ਵੀ ਮਨੀਮਹੇਸ਼ ਵਿਖੇ ਛੋਟੇ ਜਿਹੇ ਸ਼ਾਹੀ ਇਸ਼ਨਾਨ ਲਈ ਜਾ ਰਹੇ ਸਨ ਪਰ ਮਨੀਮਹੇਸ਼ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement