ਏਸ਼ੀਆ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਲ ਨਹੀਂ ਹੈ ਦਿੱਲੀ : ਕੇਜਰੀਵਾਲ ਦਾ ਦਾਅਵਾ
Published : Oct 24, 2022, 4:00 pm IST
Updated : Oct 24, 2022, 4:34 pm IST
SHARE ARTICLE
Arvind Kejriwal
Arvind Kejriwal

ਅਸੀਂ ਦਿੱਲੀ ਨੂੰ ਵਿਸ਼ਵ ਦਾ ਸਭ ਤੋਂ ਵਧੀਆ ਸ਼ਹਿਰ ਬਣਾਉਣ ਲਈ ਵਚਨਬੱਧ ਹਾਂ।

 

ਨਵੀਂ ਦਿੱਲੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਏਸ਼ੀਆ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ ਅੱਠ ਭਾਰਤ ਦੇ ਹਨ ਪਰ  ਦਿੱਲੀ ਉਸ ਸੂਚੀ ਵਿਚ ਨਹੀਂ ਹੈ। ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਉਹਨਾਂ ਨੇ ਦਾਅਵਾ ਕੀਤਾ ਕਿ ਕੁਝ ਸਾਲ ਪਹਿਲਾਂ ਦਿੱਲੀ ਨੂੰ ਦੁਨੀਆ ਦੇ "ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ" ਵਿੱਚੋਂ ਇੱਕ ਮੰਨਿਆ ਜਾਂਦਾ ਸੀ ਪਰ ਹੁਣ ਨਹੀਂ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿੱਟਰ 'ਤੇ ਮੀਡੀਆ ਰਿਪੋਰਟ ਸਾਂਝੀ ਕਰਦਿਆਂ ਲਿਖਿਆ, ''ਏਸ਼ੀਆ ਦੇ 10 ਪ੍ਰਦੂਸ਼ਿਤ ਸ਼ਹਿਰਾਂ ਵਿਚੋਂ ਅੱਠ ਭਾਰਤ ਦੇ ਹਨ ਅਤੇ ਦਿੱਲੀ ਇਸ ਸੂਚੀ ਵਿਚ ਸ਼ਾਮਲ ਨਹੀਂ ਹੈ। ਕੁਝ ਸਾਲ ਪਹਿਲਾਂ ਤੱਕ ਦਿੱਲੀ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਸੀ। ਹੁਣ ਨਹੀਂ।” ਹਾਲਾਂਕਿ, ਉਹਨਾਂ ਨੇ ਕਿਹਾ ਕਿ ਅਜੇ ਲੰਮਾ ਸਫ਼ਰ ਤੈਅ ਕਰਨਾ ਹੈ।

file photo 

ਕੇਜਰੀਵਾਲ ਨੇ ਕਿਹਾ, ''ਦਿੱਲੀ ਦੇ ਲੋਕ ਸਖ਼ਤ ਮਿਹਨਤ ਕਰਦੇ ਹਨ। ਅੱਜ ਅਸੀਂ ਬਹੁਤ ਸੁਧਾਰ ਕੀਤਾ ਹੈ ਪਰ ਅਜੇ ਬਹੁਤ ਲੰਮਾ ਸਫ਼ਰ ਤੈਅ ਕਰਨਾ ਬਾਕੀ ਹੈ। ਅਸੀਂ ਸਖ਼ਤ ਮਿਹਨਤ ਕਰਦੇ ਰਹਾਂਗੇ ਤਾਂ ਜੋ ਅਸੀਂ ਦੁਨੀਆ ਦੇ ਸਭ ਤੋਂ ਵਧੀਆ ਸ਼ਹਿਰਾਂ ਵਿਚ ਦਰਜਾਬੰਦੀ ਕਰ ਸਕੀਏ।” ਉਨ੍ਹਾਂ ਕਿਹਾ, “ਅਸੀਂ ਦਿੱਲੀ ਨੂੰ ਵਿਸ਼ਵ ਦਾ ਸਭ ਤੋਂ ਵਧੀਆ ਸ਼ਹਿਰ ਬਣਾਉਣ ਲਈ ਵਚਨਬੱਧ ਹਾਂ।”

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement