ਕੈਪਟਨ ਕੰਵਲਜੀਤ ਦੀ ਧੀ ਡੋਲੀ ਨੇ ਕੇਂਦਰ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Published : Dec 24, 2020, 6:46 pm IST
Updated : Dec 24, 2020, 6:46 pm IST
SHARE ARTICLE
Capt Kanwaljit Singh's daughter at farmers protest
Capt Kanwaljit Singh's daughter at farmers protest

ਕਿਹਾ ਕਿਸਾਨਾਂ ਨੇ ਅਪਣੀ ਕਮਾਈ ਵਿਚੋਂ ਦਸਵੰਧ ਕੱਢ ਕੇ ਲਾਇਆ ਹੈ ਲੰਗਰ

ਨਵੀਂ ਦਿੱਲੀ (ਚਰਨਜੀਤ ਸਿੰਘ ਸੁਰਖ਼ਾਬ): ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਬੇਟੀ ਮਨਪ੍ਰੀਤ ਕੌਰ ਡੋਲੀ ਨੇ ਦਿੱਲੀ ਵਿਚ ਜਾਰੀ ਕਿਸਾਨੀ ਸੰਘਰਸ਼ ਵਿਚ ਸ਼ਮੂਲੀਅਤ ਕੀਤੀ। ਰੋਜ਼ਾਨਾ ਸਪੋਕਸਮੈਨ ਨਾਲ ਗੱਲ਼ ਕਰਦਿਆਂ ਡੋਲੀ ਨੇ ਮੋਰਚੇ ਵਿਚ ਸ਼ਾਮਲ ਕਿਸਾਨਾਂ, ਬਜ਼ੁਰਗਾਂ, ਮਾਤਾਵਾਂ ਨੂੰ ਸਿਰ ਝੁਕਾ ਕੇ ਸਿਜਦਾ ਕੀਤਾ।

Capt Kanwaljit Singh's daughter at farmers protest Capt Kanwaljit Singh's daughter at farmers protest

ਉਹਨਾਂ ਕਿਹਾ ਕਿ ਇੰਝ ਮਹਿਸੂਸ ਹੋ ਰਿਹਾ ਹੈ ਕਿ ਦਿੱਲੀ ਦੀਆਂ ਸਰਹੱਦਾਂ ਹੁਣ ਗੁਰੂਆਂ ਦਾ ਸਥਾਨ ਬਣ ਚੁੱਕੀਆਂ ਹਨ। ਮਨਪ੍ਰੀਤ ਕੌਰ ਨੇ ਕਿਹਾ ਕਿ ਉਹਨਾਂ ਨੇ ਅਜਿਹਾ ਦ੍ਰਿਸ਼ ਪਹਿਲਾਂ ਕਦੀ ਨਹੀਂ ਸੀ ਦੇਖਿਆ। ਹਰ ਜਗ੍ਹਾ ਸੇਵਾ-ਭਾਵਨਾ ਨਾਲ ਲੰਗਰ ਚੱਲ ਰਿਹਾ ਹੈ। ਇਹ ਦੇਖ ਕੇ ਮਨ ਬਹੁਤ ਖੁਸ਼ ਹੋ ਰਿਹਾ ਹੈ। ਅੱਜ ਅਪਣੇ ਪੰਜਾਬੀ ਹੋਣ ‘ਤੇ ਮਾਣ ਹੁੰਦਾ ਹੈ।

Capt Kanwaljit Singh's daughter at farmers protest Capt Kanwaljit Singh's daughter at farmers protest

ਮਨਪ੍ਰੀਤ ਕੌਰ ਨੇ ਕਿਹਾ ਕਿ ਇੱਥੇ ਚੱਲ ਰਹੇ ਲੰਗਰ ਲਈ ਬਾਹਰੋਂ ਫੰਡਿੰਗ ਨਹੀਂ ਆ ਰਹੀ ਬਲਕਿ ਪੰਜਾਬ, ਹਰਿਆਣਾ, ਰਾਜਸਥਾਨ ਆਦਿ ਸੂਬਿਆਂ ਤੋਂ ਕਿਸਾਨ ਅਪਣੀ ਕਮਾਈ ਵਿਚੋਂ ਦਸਵੰਧ ਕੱਢ ਕੇ ਰਾਸ਼ਣ ਲੈ ਕੇ ਆਏ ਹਨ। ਉਹਨਾਂ ਕਿਹਾ ਕਿ ਇੱਥੇ ਕੋਈ ਅੱਤਵਾਦੀ ਨਹੀਂ ਹੈ, ਇਹ ਸਭ ‘ਗੋਦੀ ਮੀਡੀਆ’ ਤੇ ਸਰਕਾਰ ਦੀ ਰਚੀ ਹੋਈ ਸਾਜ਼ਿਸ਼ ਹੈ।

Capt Kanwaljit Singh's daughter at farmers protest Capt Kanwaljit Singh's daughter at farmers protest

ਮੋਰਚੇ ਵਿਚ ਬੈਠੇ ਕਿਸਾਨ ਆਮ ਲੋਕ ਹੀ ਹਨ ਤੇ ਇਹ ਅਪਣੇ ਹੱਕ ਮੰਗਣ ਆਏ ਹਨ। ਉਹਨਾਂ ਨੂੰ ਇਹ ਹੱਕ ਮਿਲਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਪਿੱਛੇ ਸਰਕਾਰ ਦੀ ਹਉਮੈ ਹੈ। ਡੋਲੀ ਨੇ ਕਿਹਾ ਕਿ ਉਹਨਾਂ ਨੇ ਇੰਨਾ ਅੜੀਅਲ ਪ੍ਰਧਾਨ ਮੰਤਰੀ ਅੱਜ ਤੱਕ ਕਿਤੇ ਨਹੀਂ ਦੇਖਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement