ਟਰੈਕਟਰ ਪਰੇਡ ਤੋਂ ਬਾਅਦ ਹੁਣ 1 ਫਰਵਰੀ ਨੂੰ ਸੰਸਦ ਲਈ ਪੈਦਲ ਮਾਰਚ ,ਕਿਸਾਨ ਆਗੂ ਦਾ ਨਵਾਂ ਐਲਾਨ
Published : Jan 25, 2021, 8:02 pm IST
Updated : Jan 25, 2021, 8:02 pm IST
SHARE ARTICLE
Farmer protest
Farmer protest

। ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਇਹ ਕਿਸਾਨ ਟਰੈਕਟਰ ਪਰੇਡ ਤੋਂ ਬਾਅਦ ਦਾ ਅਗਲਾ ਸਮਾਗਮ ਹੋਵੇਗਾ ।

ਨਵੀਂ ਦਿੱਲੀ:ਪ੍ਰਸ਼ਾਸਨ ਇਸ ਵੇਲੇ 26 ਜਨਵਰੀ ਨੂੰ ਵਿਅਸਤ ਹੈ । ਇਸ ਦੌਰਾਨ ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ 1 ਫਰਵਰੀ ਨੂੰ ਉਹ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਤੋਂ ਸੰਸਦ ਵੱਲ ਪੈਦਲ ਮਾਰਚ ਕਰਨਗੇ । ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਇਹ ਕਿਸਾਨ ਟਰੈਕਟਰ ਪਰੇਡ ਤੋਂ ਬਾਅਦ ਦਾ ਅਗਲਾ ਸਮਾਗਮ ਹੋਵੇਗਾ । ਸਰਕਾਰ ਸਾਡੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ । ਇਹ ਜਾਣਿਆ ਜਾਂਦਾ ਹੈ ਕਿ ਪੰਜਾਬ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਨਵੰਬਰ ਤੋਂ ਹੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ।

farmer tractor pradefarmer tractor pradeਪਹਿਲਾਂ ਕਿਸਾਨ ਟੀਕਰੀ ਬਾਰਡਰ 'ਤੇ ਇਕੱਠੇ ਹੋਏ,ਫਿਰ ਉਸ ਤੋਂ ਬਾਅਦ ਕਿਸਾਨ ਯੂ ਪੀ ਦੇ ਗੇਟ 'ਤੇ ਧਰਨੇ 'ਤੇ ਬੈਠਣ ਲੱਗੇ । ਮੀਂਹ ਪੈਣ ਤੋਂ ਬਾਅਦ ਵਾਟਰ ਪਰੂਫ ਟੈਂਟ ਲਗਾਏ ਗਏ ਸਨ। ਇਕ-ਇਕ ਕਰਕੇ ਟੈਂਟਾਂ ਦੀ ਗਿਣਤੀ ਹੁਣ ਹਜ਼ਾਰਾਂ ‘ਤੇ ਪਹੁੰਚ ਗਈ ਹੈ । ਟਿਕਰੀ ਬਾਰਡਰ,ਯੂਪੀ ਗੇਟ,ਨੋਇਡਾ ਦਲਿਤ ਪ੍ਰੇਰਣਾ ਸਥਾਨ ਅਤੇ ਕੁਝ ਹੋਰ ਥਾਵਾਂ 'ਤੇ ਪ੍ਰਦਰਸ਼ਨ ਜਾਰੀ ਹੈ । ਇਸ ਦੌਰਾਨ,ਕਿਸਾਨ ਸੰਗਠਨਾਂ ਨਾਲ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ,ਪਰ ਸਮਝੌਤਾ ਅਜੇ ਤਕ ਨਹੀਂ ਹੋ ਸਕਿਆ ਹੈ ।

Farmer Tractor March Farmer Tractor Marchਟਰੈਕਟਰ ਮਾਰਚ ਨੂੰ ਸੁਰੱਖਿਅਤ ਢੰਗ ਨਾਲ ਚਲਾਉਣ ਲਈ ਪੁਲਿਸ ਨੇ ਕਿਸਾਨਾਂ ਨਾਲ ਕਈ ਦੌਰ ਗੱਲਬਾਤ ਕੀਤੀ । ਕਿਸਾਨ ਪਹਿਲਾਂ ਹੀ 9 ਥਾਵਾਂ ਤੋਂ ਟਰੈਕਟਰ ਮਾਰਚ ਕੱਢਣ ਦੀ ਤਿਆਰੀ ਕਰ ਚੁੱਕੇ ਹਨ । ਦੂਜੇ ਪਾਸੇ, ਪੁਲਿਸ ਪਹਿਲਾਂ ਹੀ ਚਿਤਾਵਨੀ ਦੇ ਚੁੱਕੀ ਹੈ ਕਿ ਕਿਸਾਨ ਟਰੈਕਟਰ ਪਰੇਡ ਵਿੱਚ ਕਿਸੇ ਵੀ ਹਫੜਾ-ਦਫੜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਕੁਝ ਦਿਨ ਪਹਿਲਾਂ ਹੀ ਕਿਸਾਨਾਂ ਨੇ ਟਰੈਕਟਰ ਪਰੇਡ ਦਾ ਐਲਾਨ ਕੀਤਾ ਸੀ। ਪ੍ਰਸ਼ਾਸਨ ਪਰੇਡ ਨੂੰ ਸੁਰੱਖਿਅਤ ਢੰਗ ਨਾਲ ਕਰਵਾਉਣ ਵਿਚ ਰੁੱਝਿਆ ਹੋਇਆ ਹੈ,ਇਸ ਦੌਰਾਨ ਕਿਸਾਨ ਆਗੂ ਦਰਸ਼ਨ ਪਾਲ ਨੇ ਐਲਾਨ ਕੀਤਾ ਹੈ ਕਿ ਕਿਸਾਨ ਸੰਸਦ ਵੱਲ ਟਰੈਕਟਰ ਪਰੇਡ ਤੋਂ ਬਾਅਦ ਪੈਦਲ ਮਾਰਚ ਕਰਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement