ਕਿਸਾਨ ਦੀ ਅਨੋਖੀ ਪਹਿਲ: ਰਿਵਰਸ ਗੇਅਰ ਟਰੈਕਟਰ ਚਲਾ ਕੇ ਦਿੱਤਾ ਕਾਨੂੰਨ ਵਾਪਸੀ ਦਾ ਸੁਨੇਹਾ
Published : Jan 25, 2021, 6:53 pm IST
Updated : Jan 25, 2021, 6:53 pm IST
SHARE ARTICLE
Tractor Parade
Tractor Parade

ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਦਿੱਲੀ ਵੱਲ ਕੂਚ ਲਗਾਤਾਰ ਜਾਰੀ ਹੈ। ਸਰਕਾਰ ਨੂੰ ਕਾਨੂੰਨ ਵਾਪਸ ਕਰਨ ਦਾ ਸੁਨੇਹਾ ਦੇਣ ਲਈ ਲੋਕ ਤਰ੍ਹਾਂ ਤਰ੍ਹਾਂ ਦੇ ਢੰਗ-ਤਰੀਕੇ ਅਪਨਾ ਰਹੇ ਹਨ। ਕੁੱਝ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਵੱਲ ਪੱਤਰ ਭੇਜਿਆ ਹੈ। ਇਸੇ ਤਰ੍ਹਾਂ ਧਰਨੇ ਵਿਚ ਸ਼ਾਮਲ ਹੋਣ ਲਈ ਪੈਦਲ ਚੱਲਣ ਤੋਂ ਇਲਾਵਾ ਲੋਕ ਤਰ੍ਹਾਂ ਤਰ੍ਹਾਂ ਦੇ ਸਾਧਨ ਵਰਤ ਰਹੇ ਹਨ।

Tractor MarchTractor March

ਇਸੇ ਦੌਰਾਨ ਸੋਸ਼ਲ ਮੀਡੀਆ ‘ਤੇ ਇੰਨੀਂ ਦਿਨੀਂ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਕਿਸਾਨ ਰਿਵਰਸ ਗੇਅਰ ਟਰੈਕਟਰ ਚਲਾ ਕੇ ਦਿੱਲੀ ਵੱਲ ਜਾ ਰਿਹਾ ਹੈ। ਕਿਸਾਨ ਮੁਤਾਬਕ ਉਸ ਦਾ ਮਕਸਦ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਸੁਨੇਹਾ ਦੇਣਾ ਹੈ।

Tractor MarchTractor March

ਕਿਸਾਨ ਮੁਤਾਬਕ ਜਿਵੇਂ ਉਹ ਉਲਟਾ ਕਟੈਰਟਰ ਚਲਾ ਕੇ ਦਿੱਲੀ ਪਹੁੰਚਿਆ ਹੈ, ਇਸੇ ਤਰ੍ਹਾਂ ਸਰਕਾਰ ਨੂੰ ਵੀ ਆਪਣੇ ਕਾਨੂੰਨਾਂ ਨੂੰ ਪਿਛਲਪੈਰੀ ਕਰਦਿਆਂ ਰੱਦ ਕਰ ਦੇਣਾ ਚਾਹੀਦਾ ਹੈ। ਟਰੈਕਟਰ ਨੂੰ ਵਿਸ਼ੇਸ਼ ਤਰੀਕੇ ਨਾਲ ਸਜਾ ਕੇ ਦਿੱਲੀ ਵੱਲ ਜਾ ਰਹੇ ਇਸ ਕਿਸਾਨ ਨੂੰ ਵੇਖਣ ਲਈ ਰਸਤੇ ਵਿਚ ਵੱਡੀ ਗਿਣਤੀ ਲੋਕ ਇਕੱਤਰ ਹੋ ਰਹੇ ਹਨ।

tractor paradetractor parade

ਕਾਬਲੇਗੌਰ ਹੈ ਕਿ 26 ਜਨਵਰੀ ਮੌਕੇ ਕਿਸਾਨਾਂ ਵੱਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਹਿ ਹੈ। ਟਰੈਕਟਰ ਪਰੇਡ ਵਿਚ ਹਿੱਸਾ ਲੈਣ ਲਈ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਟਰੈਕਟਰ ਪਰੇਡ ਵਿਚ ਵੱਖ-ਵੱਖ ਸੂਬਿਆਂ ਦੀਆਂ ਬਹੁਤ ਸਾਰੀਆਂ ਝਾਂਕੀਆਂ ਰਾਹੀਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਦੋਲਨਕਾਰੀਆਂ ਦੀ ਹਿੰਮਤ ਦਰਸਾਈ ਜਾਵੇਗੀ। ਕਿਸਾਨਾਂ ਵਲੋਂ ਟਰੈਕਟਰਾਂ ਨੂੰ ਵਿਲੱਖਣ ਤਰੀਕੇ ਨਾਲ ਸਜਾਇਆ ਗਿਆ ਹੈ, ਜੋ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement