ਰੋਹਤਕ 'ਚ ਡਾਕਟਰ ਨੇ ਪਤਨੀ ਤੇ ਦੋ ਬੱਚਿਆਂ ਨੂੰ ਨੀਂਦ ਦੀਆਂ ਗੋਲੀਆਂ ਦੇ ਕੇ ਵੱਢਿਆ ਉਹਨਾਂ ਦਾ ਗਲਾ

By : GAGANDEEP

Published : Jan 25, 2023, 9:08 am IST
Updated : Jan 25, 2023, 10:21 am IST
SHARE ARTICLE
photo
photo

ਪਰਿਵਾਰ ਨੂੰ ਮਾਰਨ ਤੋਂ ਬਾਅਦ ਆਪ ਵੀ ਕੀਤੀ ਖ਼ੁਦਕੁਸ਼ੀ

 

ਰੋਹਤਕ: ਹਰਿਆਣਾ ਦੇ ਰੋਹਤਕ 'ਚ ਮੰਗਲਵਾਰ ਸ਼ਾਮ ਨੂੰ ਇਕ ਕਮਰੇ 'ਚ ਪੂਰੇ ਪਰਿਵਾਰ ਦੀਆਂ ਲਾਸ਼ਾਂ ਮਿਲੀਆਂ ਹਨ। ਲਾਸ਼ਾਂ ਮਿਲਣ ਨਾਲ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਮ੍ਰਿਤਕ ਡਾਕਟਰ ਨੇ ਚਾਕੂ ਨਾਲ ਆਪਣੀ ਪਤਨੀ ਅਤੇ ਪੁੱਤਰ-ਧੀ ਦਾ ਗਲਾ ਵੱਢ ਕੇ ਕਤਲ ਕੀਤਾ ਹੈ। ਇਸ ਤੋਂ ਬਾਅਦ ਉਸ ਨੇ ਖੁਦ ਵੀ ਖੁਦਕੁਸ਼ੀ ਕਰ ਲਈ।

ਡੀਐਸਪੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਵਿੱਚ ਮ੍ਰਿਤਕ ਵਿਨੋਦ ਨੇ ਲਿਖਿਆ ਕਿ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੈ ਅਤੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਹ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਖੁਦਕੁਸ਼ੀ ਕਰ ਰਿਹਾ ਹੈ।

 ਪੜ੍ਹੋ ਪੂਰੀ ਖਬਰ: ਜਲੰਧਰ ਪੁਲਿਸ ਨੇ ਕੁਝ ਹੀ ਘੰਟਿਆਂ 'ਚ ਸੁਲਝਾਈ ਕਤਲ ਦੀ ਗੁੱਥੀ, ਦੋਵੇਂ ਕਾਤਲ ਕੀਤੇ ਕਾਬੂ

 

ਪੁਲਿਸ ਨੂੰ ਮੌਕੇ ਤੋਂ ਨੀਂਦ ਦੀਆਂ ਗੋਲੀਆਂ ਵੀ ਮਿਲੀਆਂ ਹਨ। ਸ਼ੱਕ ਹੈ ਕਿ ਉਸ ਨੇ ਪਹਿਲਾਂ ਆਪਣੀ ਪਤਨੀ ਅਤੇ ਬੱਚਿਆਂ ਨੂੰ ਨੀਂਦ ਦੀਆਂ ਗੋਲੀਆਂ ਦਿੱਤੀਆਂ। ਫਿਰ ਸੌਂਦੇ ਸਮੇਂ ਬੇਰਹਿਮੀ ਨਾਲ ਉਹਨਾਂ ਦਾ ਗਲਾ ਵੱਢ ਦਿੱਤਾ। ਵਿਨੋਦ ਦੀ ਮੌਤ ਕਿਵੇਂ ਹੋਈ ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਉਸ ਕੋਲੋਂ ਸ਼ਰਾਬ ਦੀ ਬੋਤਲ ਅਤੇ ਟੀਕਾ ਬਰਾਮਦ ਕੀਤਾ ਹੈ।

 ਪੜ੍ਹੋ ਪੂਰੀ ਖਬਰ: 'ਭਾਰਤ ਨੇ ਦੱਸਿਆ ਸੀ ਕਿ ਪਾਕਿਸਤਾਨ ਬਾਲਾਕੋਟ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਰਮਾਣੂ ਹਮਲੇ ਦੀ ਤਿਆਰੀ ਕਰ ਰਿਹਾ ਸੀ

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਮ੍ਰਿਤਕਾਂ ਦੀ ਪਛਾਣ 35 ਸਾਲਾ ਵਿਨੋਦ, ਉਸ ਦੀ ਪਤਨੀ ਸੋਨੀ, 7 ਸਾਲਾ ਬੇਟੀ ਯੁਵਿਕਾ ਅਤੇ 5 ਸਾਲਾ ਪੁੱਤਰ ਅੰਸ਼ ਵਾਸੀ ਬਾਰਸੀ ਨਗਰ ਵਜੋਂ ਹੋਈ ਹੈ।
 

Location: India, Haryana, Rohtak

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement