ਕਸ਼ਮੀਰ ਤੋਂ ਕੰਨਿਆਕੁਮਾਰੀ ਤਕ ਇਕ-ਇਕ ਘੁਸਪੈਠੀਏ ਨੂੰ ਬਾਹਰ ਕੱਢਾਂਗੇ : ਸ਼ਾਹ
Published : Feb 25, 2019, 11:22 am IST
Updated : Feb 25, 2019, 11:22 am IST
SHARE ARTICLE
Amit Shah
Amit Shah

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਇਥੋਂ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਆਸਾਮ ਦੀ ਤਰਜ਼ 'ਤੇ ਕਸ਼ਮੀਰ ਤੋਂ ਕੰਨਿਆਕੁਮਾਰੀ ਤਕ ਇਕ ਇਕ ਘੁਸਪੈਠੀਏ......

ਜੰਮੂ : ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਇਥੋਂ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਆਸਾਮ ਦੀ ਤਰਜ਼ 'ਤੇ ਕਸ਼ਮੀਰ ਤੋਂ ਕੰਨਿਆਕੁਮਾਰੀ ਤਕ ਇਕ ਇਕ ਘੁਸਪੈਠੀਏ ਨੂੰ ਚੁਣ-ਚੁਣ ਕੇ ਬਾਹਰ ਕਢਿਆ ਜਾਵੇਗਾ। 'ਵਿਜੇ ਸੰਕਲਪ ਸੰਮੇਲਨ' ਨੂੰ ਸੰਬੋਧਤ ਕਰਦਿਆਂ ਸ਼ਾਹ ਨੇ ਕਿਹਾ ਕਿ ਅਤਿਵਾਦ ਦੇ ਖ਼ਾਤਮ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਦ੍ਰਿੜ ਹੈ ਅਤੇ ਹਰ ਘੁਸਪੈਠੀਏ ਨੂੰ ਬਾਹਰ ਕਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਤਿਵਾਦ ਬਾਬਤ ਭਾਰਤ ਸਰਕਾਰ ਦੀ ਨੀਤੀ 'ਬਿਲਕੁਲ ਵੀ ਬਰਦਾਸ਼ਤ ਨਾ ਕਰਨ' ਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੰਮੂ ਅਤੇ ਲਦਾਖ਼ ਖੇਤਰਾਂ ਨਾਲ ਭੇਦਭਾਵ ਕੀਤਾ ਹੈ।

ਸ਼ਾਹ ਨੇ ਕਿਹਾ ਕਿ 'ਚੌਕੀਦਾਰ' ਨੇ ਇਹ ਯਕੀਨੀ ਕੀਤਾ ਕਿ ਇਨ੍ਹਾਂ ਖੇਤਰਾਂ ਨੂੰ ਦਿਤਾ ਜਾਣ ਵਾਲਾ ਪੈਸਾ ਵਿਕਾਸ 'ਤੇ ਖ਼ਰਚ ਹੋ ਸਕੇ।  ਉਨ੍ਹਾਂ ਕਿਹਾ ਕਿ ਕਾਂਗਰਸ, ਨੈਸ਼ਨਲ ਕਾਨਫ਼ਰੰਸ ਅਤੇ ਪੀਡੀਪੀ ਦੀਆਂ ਵੰਸ਼ਵਾਦੀ ਸਰਕਾਰਾਂ ਆਪੋ ਅਪਣੇ ਵਿਕਾਸ ਬਾਰੇ ਜ਼ਿਆਦਾ ਪ੍ਰੇਸ਼ਾਨ ਸਨ ਪਰ ਜਦ ਤੋਂ ਭਾਜਪਾ ਸਰਕਾਰ ਆਈ ਤਾਂ ਅਸੀਂ ਇਹ ਯਕੀਨੀ ਕੀਤਾ ਕਿ ਹਰ ਪੈਸਾ ਆਮ ਲੋਕਾਂ ਤਕ ਪੁੱਜੇ।  ਉਨ੍ਹਾਂ ਕਿਹਾ ਕਿ ਭਾਜਪਾ ਜਨਸੰਘ ਦੇ ਨੇਤਾ ਸ਼ਿਆਮਾ ਪ੍ਰਸਾਦ ਮੁਖਰਜੀ ਨੇ ਜਿਸ ਥਾਂ 'ਤੇ ਅਪਣੀ ਜੀਵਨ ਦਾ ਬਲੀਦਾਨ ਦਿਤਾ, ਉਹ ਸਾਡਾ ਹੈ। ਸ਼ਾਹ ਨੇ ਪੁਲਵਾਮਾ ਹਮਲੇ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਜਵਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement