ਨਿਆਂਪਾਲਿਕ ਨੂੰ ਬਦਨਾਮ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ: ਭਾਰਤੀ ਚੀਫ਼ ਜਸਟਿਸ
Published : Feb 25, 2026, 3:55 pm IST
Updated : Feb 25, 2026, 3:55 pm IST
SHARE ARTICLE
No one is allowed to defame the judiciary: Indian Chief Justice
No one is allowed to defame the judiciary: Indian Chief Justice

"ਨਿਆਂਪਾਲਿਕਾ ਵਿਚ ਭ੍ਰਿਸ਼ਟਾਚਾਰ" ਬਾਰੇ ਇਕ ਅਧਿਆਇ ਸ਼ਾਮਿਲ ਕਰਨ 'ਤੇ ਨਾਰਾਜ਼ਗੀ ਪ੍ਰਗਟ ਕੀਤੀ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਐਨ.ਸੀ.ਈ.ਆਰ.ਟੀ. ਦੀ 8ਵੀਂ ਜਮਾਤ ਦੀ ਪਾਠ ਪੁਸਤਕ ਵਿਚ "ਨਿਆਂਪਾਲਿਕਾ ਵਿਚ ਭ੍ਰਿਸ਼ਟਾਚਾਰ" ਬਾਰੇ ਇਕ ਅਧਿਆਇ ਸ਼ਾਮਿਲ ਕਰਨ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਭਾਰਤ ਦੇ ਚੀਫ਼ ਜਸਟਿਸ ਨੇ ਕਿਹਾ ਕਿ ਕਿਸੇ ਨੂੰ ਵੀ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ 'ਤੇ ਚੀਫ਼ ਜਸਟਿਸ ਨੇ ਕਿਹਾ ਕਿ ਮੈਂ ਇਸ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਇਹ ਪੂਰੀ ਨਿਆਂਇਕ ਸੰਸਥਾ ਲਈ ਚਿੰਤਾ ਦਾ ਵਿਸ਼ਾ ਹੈ। ਇਹ ਇਕ ਸੋਚ-ਸਮਝ ਕੇ ਚੁੱਕਿਆ ਗਿਆ ਕਦਮ ਜਾਪਦਾ ਹੈ। ਮੈਂ ਕਿਸੇ ਨੂੰ ਵੀ ਭਾਵੇਂ ਉਹ ਕਿੰਨੇ ਵੀ ਉੱਚ-ਪੱਧਰੀ ਕਿਉਂ ਨਾ ਹੋਣ, ਸੰਸਥਾ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦੇਵਾਂਗਾ। ਮੈਂ ਨਿੱਜੀ ਤੌਰ 'ਤੇ ਇਸ ਮਾਮਲੇ ਦਾ ਨੋਟਿਸ ਲੈ ਰਿਹਾ ਹਾਂ।

ਐਨ.ਸੀ.ਈ.ਆਰ.ਟੀ. ਨੇ 23 ਫਰਵਰੀ ਨੂੰ ਜਾਰੀ ਕੀਤੀ ਗਈ ਨਵੀਂ ਪਾਠ ਪੁਸਤਕ 'ਐਕਸਪਲੋਰਿੰਗ ਸੋਸਾਇਟੀ: ਇੰਡੀਆ ਐਂਡ ਬਿਓਂਡ ਭਾਗ 2' ਵਿਚ 'ਸਾਡੇ ਸਮਾਜ ਵਿੱਚ ਨਿਆਂਪਾਲਿਕਾ ਦੀ ਭੂਮਿਕਾ' ਵਿਸ਼ੇ ਅਧੀਨ ਨਿਆਂਪਾਲਿਕਾ ਵਿਚ ਭ੍ਰਿਸ਼ਟਾਚਾਰ ਦਾ ਵਿਸ਼ਾ ਸ਼ਾਮਿਲ ਕੀਤਾ ਹੈ। ਇਸ ਦਾ ਪਹਿਲਾ ਭਾਗ ਜੁਲਾਈ 2025 ਵਿਚ ਜਾਰੀ ਕੀਤਾ ਗਿਆ ਸੀ। ਇਹ ਕਿਤਾਬ 2026-27 ਦੇ ਅਕਾਦਮਿਕ ਸੈਸ਼ਨ ਤੋਂ ਸਕੂਲਾਂ ਵਿਚ ਪੜ੍ਹਾਈ ਜਾਣੀ ਹੈ।

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement