ਨੋਇਡਾ : ਗਲਗੋਟਿਆ ਕਾਲਜ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

By : JAGDISH

Published : Feb 25, 2026, 4:39 pm IST
Updated : Feb 25, 2026, 4:39 pm IST
SHARE ARTICLE
Noida: Galgotia College student commits suicide
Noida: Galgotia College student commits suicide

ਨੋਇਡਾ : ਗਲਗੋਟਿਆ ਕਾਲਜ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਨੋਇਡਾ : ਗਲਗੋਟਿਆ ਕਾਲਜ ਤੋਂ ਬੀ.ਟੈੱਕ. ਦੀ ਪੜ੍ਹਾਈ ਕਰ ਰਹੇ 19 ਸਾਲ ਦੇ ਇਕ ਵਿਦਿਆਰਥੀ ਨੇ ਕਥਿਤ ਤੌਰ ’ਤੇ ਕਾਲਜ ਅੰਦਰ ਖ਼ੁਦਕੁਸ਼ੀ ਕਰ ਲਈ। ਥਾਣਾ ਬੀਟਾ-ਦੋ ਦੇ ਇੰਚਾਰਜ ਇੰਸਪੈਕਟਰ ਵਿਨੋਕ ਕੁਮਾਰ ਨੇ ਕਿਹਾ ਕਿ ਹਰਿਆਣਾ ਦੇ ਰੇਵਾੜੀ ਵਾਸੀ ਰਾਜੇਸ਼ ਕੁਮਾਰ ਦਾ ਪੁੱਤਰ ਗੌਰਵ ਭਗਤ ਸਿੰਘ ਹੋਸਟਲ ਸੈਕਟਰ ਪਾਈ-4 ’ਚ ਰਹਿ ਕੇ ਗਲਗੋਟਿਆ ਕਾਲਜ ਤੋਂ ਬੀ.ਟੈੱਕ. ਦੀ ਪੜ੍ਹਾਈ ਕਰ ਰਿਹਾ ਸੀ। ਕੁਮਾਰ ਨੇ ਕਿਹਾ ਕਿ ਗੌਰਵ ਨੇ ਮੰਗਲਵਾਰ ਰਾਤ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲਗਿਆ ਕਿ ਉਸ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਕੁੜੀ ਨੂੰ ਫ਼ੋਨ ’ਤੇ ਸੰਦੇਸ਼ ਭੇਜਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਪ੍ਰੇਮ ਸਬੰਧਾਂ ਕਾਰਨ ਵਿਦਿਆਰਥੀ ਨੇ ਖ਼ੁਦਕੁਸ਼ੀ ਕੀਤੀ ਹੈ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement