ਦੀਪਿਕਾ ਪਾਦੁਕੋਣ ਨੇ ਸਾਂਝੀ ਕੀਤੀ ‘ਛਪਾਕ’ ਦੀ ਪਹਿਲੀ ਫੋਟੋ
Published : Mar 25, 2019, 3:53 pm IST
Updated : Mar 25, 2019, 3:53 pm IST
SHARE ARTICLE
Deepika Padukone
Deepika Padukone

ਇਸ ਫ਼ਿਲਮ ਵਿਚ ਦੀਪਿਕਾ ਪਾਦੁਕੋਣ ਤੇਜ਼ਾਬ ਹਮਲੇ ਦੀ ਪੀੜਤ ਲਕਸ਼ਮੀ ਅਗਰਵਾਲ ਦੀ ਭੂਮਿਕਾ ਨਿਭਾਅ ਰਹੀ ਹੈ

ਨਵੀਂ ਦਿੱਲੀ- ਬਾਲੀਵੁਡ ਅਭਿਨੇਤਰੀ ਦੀਪਿਕਾ ਪਾਦੁਕੋਣ ਨੇ ਆਪਣੀ ਆਉਣ ਵਾਲੀ ਫ਼ਿਲਮ ‘ਛਪਾਕ’ ਦੀ ਪਹਿਲੀ ਦਿੱਖ ਸਾਂਝੀ ਕੀਤੀ ਹੈ।  ਇਸ ਫ਼ਿਲਮ ਵਿਚ ਦੀਪਿਕਾ ਪਾਦੁਕੋਣ ਤੇਜ਼ਾਬ ਹਮਲੇ ਦੀ ਪੀੜਤ ਲਕਸ਼ਮੀ ਅਗਰਵਾਲ ਦੀ ਭੂਮਿਕਾ ਨਿਭਾਅ ਰਹੀ ਹੈ। ਇਹ ਫ਼ਿਲਮ ਰਾਜੀ ਫ਼ਿਲਮ ਦੀ ਡਾਇਰੈਕਟਰ ਮੇਘਨਾ ਗੁਲਜਾਰ ਨਿਰਦੇਸ਼ਤ ਕਰ ਰਹੀ ਹੈ। ਦੀਪਿਕਾ ਪਾਦੁਕੋਣ ਦੀ ਫ਼ਿਲਮ ਛਪਾਕ ਦੀ ਪਹਿਲੀ ਲੁਕ ਕਾਫੀ ਪ੍ਰਭਾਵਸ਼ਾਲੀ ਅਤੇ ਰੋਗਟੇ ਖੜ੍ਹੇ ਕਰਨ ਵਾਲੀ ਹੈ। ਉਨ੍ਹਾਂ ਦੇ ਫ਼ਿਲਮ ਦੇ ਪਾਤਰ ਮੁਤਾਬਕ ਪਹਿਲੀ ਲੁਕ ਵਿਚ ਉਨ੍ਹਾਂ ਦੇ ਚੇਹਰੇ ਉਤੇ ਸੜਨ ਦੇ ਨਿਸ਼ਾਨ ਹਨ।

Deepika PadukoneDeepika Padukone

ਇਸ ਫੋਟੋ ਨੂੰ ਸਾਂਝੀ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਇਸ ਫ਼ਿਲਮ ਦੀ ਸ਼ੂਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਛਪਾਕ 10 ਜਨਵਰੀ 2020 ਨੂੰ ਰਿਲੀਜ਼ ਹੋਵੇਗੀ। ਫ਼ਿਲਮ ਦਾ ਇਹ ਪੋਸਟਰ ਕਾਫੀ ਪ੍ਰਭਾਵਸ਼ਾਲੀ ਹੈ ਅਤੇ ਉਹ ਤੇਜ਼ਾਬ ਹਮਲੇ ਦੀ ਪੀੜਤ ਲਕਸ਼ਮੀ ਅਗਰਵਾਲ ਦੀ ਤਰ੍ਹਾਂ ਹੀ ਨਜ਼ਰ ਆ ਰਹੀ ਹੈ। ਇਸ ਪੋਸਟਰ ਵਿਚ ਦੀਪਿਕਾ ਮੁਸਕਰਾਉਂਦੀ ਹੋਈ ਸ਼ੀਸ਼ੇ ਦੇ ਪਿੱਛੇ ਤੋਂ ਦੇਖ ਰਹੀ ਹੈ ਅਤੇ ਸ਼ੀਸ਼ੇ ਵਿਚ ਵੀ ਉਨ੍ਹਾਂ ਦਾ ਚੇਹਰਾ ਦਿਖਾਈ ਦੇ ਰਿਹਾ ਹੈ। ਇਸ ਲੁਕ ਨੂੰ ਸਾਂਝੀ ਕਰਦੇ ਹੋਏ ਦੀਪਿਕਾ ਨੇ ਇਹ ਵੀ ਲਿਖਿਆ, ‘ਅਜਿਹਾ ਚਰਿੱਤਰ ਜੋ ਹਮੇਸ਼ਾ ਮੇਰੇ ਨਾਲ ਰਹੇਗਾ… ਮਾਲਤੀ।’

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement