ਭਾਰਤ ਹਾਲੇ ਵੀ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਲੜ ਰਿਹੈ
Published : Mar 25, 2021, 8:18 am IST
Updated : Mar 25, 2021, 8:18 am IST
SHARE ARTICLE
labours
labours

ਕੋਰੋਨਾ ਮਹਾਂਮਾਰੀ ਤਾਲਾਬੰਦੀ ਦੀ ਪਹਿਲੀ ਬਰਸੀ

ਨਵੀਂ ਦਿੱਲੀ : ਕੋਰੋਨਾ ਵਾਇਰਸ ਮਹਾਂਮਾਰੀ ’ਤੇ ਕਾਬੂ ਪਾਉਣ ਲਈ ਪਿਛਲੇ ਸਾਲ 25 ਮਾਰਚ ਨੂੰ ਲਾਗੂ ਕੀਤੀ ਗਈ ਤਾਲਾਬੰਦੀ ਕਾਰਨ ਪੈਦਾ ਹੋਇਆ ਜੀਵਨ ਸੰਕਟ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਅਤੇ ਇਕ ਸਾਲ ਬਾਅਦ ਵੀ ਭਾਰਤ ਬੇਰੁਜ਼ਗਾਰੀ ਦੀ ਸਮੱਸਿਆ ਤੋਂ ਪਾਰ ਨਹੀਂ ਪਾ ਸਕਿਆ।

labourslabours

ਸਰਕਾਰ ਨੇ ਮਹਾਂਮਾਰੀ ਦੇ ਘਾਤਕ ਪਸਾਰ ਨੂੰ ਰੋਕਣ ਲਈ ਤਾਲਾਬੰਦੀ ਲਗਾਈ ਸੀ ਪਰ ਇਸ ਨਾਲ ਆਰਥਕ ਅਤੇ ਵਣਜ ਗਤੀਵਿਧੀਆਂ ਰੁਕ ਗਈਆਂ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਰੁਜ਼ਗਾਰ ਤੋਂ ਹੱਥ ਧੋਣੇ ਪਏ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਪਲਾਇਨ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿਤਾ।

corona viruscorona virus

ਸੈਂਟਰ ਫ਼ਾਰ ਮੋਨੀਟਰਿੰਗ ਇੰਡੀਅਨ ਇਕਨਾਮੀ (ਸੀਐਮਆਈਈ) ਦੇ ਅੰਕੜਿਆਂ ਅਨੁਸਾਰ ਫ਼ਰਵਰੀ 2021 ਵਿਚ ਬੇਰੁਜ਼ਗਾਰੀ ਦੀ ਦਰ 6.9 ਫ਼ੀਸਦ ਰਹੀ, ਜੋ ਪਿਛਲੇ ਸਾਲ ਇਸੇ ਮਹੀਨੇ ਵਿਚ 7.8 ਫ਼ੀਸਦ ਅਤੇ ਮਾਰਚ 2020 ਵਿਚ 8.8 ਫ਼ੀਸਦ ਸੀ। ਅੰਕੜਿਆਂ ਤੋਂ ਪਤਾ ਚਲਦਾ ਹੈ ਕਿ ਅਪ੍ਰੈਲ ਵਿਚ ਬੇਰੁਜ਼ਗਾਰੀ ਦਰ 23.5 ਫ਼ੀਸਦ ਤਕ ਪਹੁੰਚ ਗਈ ਸੀ ਅਤੇ ਮਈ ਵਿਚ ਇਹ 21.7 ਫ਼ੀਸਦ ਰਹੀ। ਹਾਲਾਂਕਿ, ਇਸ ਤੋਂ ਬਾਅਦ ਥੋੜ੍ਹੀ ਰਾਹਤ ਮਿਲੀ ਅਤੇ ਜੂਨ ਵਿਚ ਇਹ 10.2 ਫ਼ੀਸਦ ਅਤੇ ਜੁਲਾਈ ਵਿਚ 7.4 ਫ਼ੀਸਦ ਰਹੀ।

LabourLabour

ਮਾਹਰਾਂ ਦਾ ਕਹਿਣਾ ਹੈ ਕਿ ਜੁਲਾਈ ਤੋਂ ਬਾਅਦ ਬੇਰੁਜ਼ਗਾਰੀ ਦੇ ਦ੍ਰਿਸ਼ ਵਿਚ ਸੁਧਾਰ ਦੇ ਸੰਕੇਤ ਹਨ ਪਰ ਇਸ ਵਿਚ ਠਹਿਰਾਅ ਨਿਰਮਾਣ ਅਤੇ ਸੇਵਾ ਖੇਤਰ ਵਿਚ ਸੁਧਾਰ ਤੋਂ ਬਾਅਦ ਆਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੇਸ਼ ਵਿਚ ਨਵੇਂ ਸਿਰੇ ਤੋਂ ਰੁਜ਼ਗਾਰ ਪੈਦਾ ਕਰਨ ਲਈ ਕਈ ਕਦਮ ਚੁਕੇ ਹਨ ਪਰ ਰੁਜ਼ਗਾਰ ਦੇ ਦ੍ਰਿਸ਼ ਵਿਚ ਲਗਾਤਾਰ ਸੁਧਾਰ ਲਈ ਵਾਰ ਵਾਰ ਨੀਤੀਗਤ ਦਖ਼ਲਅੰਦਾਜ਼ੀ ਅਤੇ ਜ਼ਮੀਨੀ ਪੱਧਰ ’ਤੇ ਪਹਿਲ ਦੀ ਜ਼ਰੂਰਤ ਹੈ। ਕਿਰਮ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਲੱਗਭਗ 16.5 ਲੱਖ ਲੋਕਾਂ ਨੇ ਆਤਮ ਨਿਰਭਰ ਭਾਰਤ ਰੁਜ਼ਗਾਰ ਯੋਜਨਾ ਤੋਂ ਲਾਭ ਲਿਆ ਹੈ। ਇਹ ਯੋਜਨਾ ਅਕਤੂਬਰ ਵਿਚ ਸ਼ੁਰੂ ਕੀਤੀ ਗਈ ਸੀ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement