Himachal Pradesh News: ਬਾਬਾ ਵਡਭਾਗ ਸਿੰਘ ਮੇਲੇ 'ਚ ਆਏ 2 ਵਿਅਕਤੀਆਂ ਦੀ ਸ਼ੱਕੀ ਹਾਲਤ ’ਚ ਮੌਤ
Published : Mar 25, 2024, 7:57 am IST
Updated : Mar 25, 2024, 7:57 am IST
SHARE ARTICLE
Two die on unknown causes at dera camp in Una
Two die on unknown causes at dera camp in Una

ਮੁਕੇਰੀਆਂ ਵਾਸੀ ਸਾਜਨਅਤੇ ਜੰਮੂ-ਕਸ਼ਮੀਰ ਦੇ ਪ੍ਰਦੀਪ ਕੁਮਾਰ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ

Himachal Pradesh News: ਊਨਾ ਦੇ ਪਿੰਡ ਮੈੜੀ 'ਚ ਬਾਬਾ ਵਡਭਾਗ ਸਿੰਘ ਮੇਲੇ 'ਚ ਆਏ ਦੋ ਵਿਅਕਤੀਆਂ ਦੀ ਅਣਪਛਾਤੇ ਕਾਰਨਾਂ ਕਾਰਨ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਊਨਾ ਤੋਂ ਕਰੀਬ 40 ਕਿਲੋਮੀਟਰ ਦੂਰ ਸਥਿਤ ਮੈੜੀ ਪਿੰਡ 'ਚ ਆਯੋਜਤ ਮੇਲੇ 'ਚ ਵੱਡੀ ਗਿਣਤੀ 'ਚ ਲੋਕ ਆਉਂਦੇ ਹਨ।

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੇਲਾ ਮੈਦਾਨ 'ਚ ਜੰਮੂ-ਕਸ਼ਮੀਰ ਦੇ ਰਾਜੌਰੀ ਦੇ 50 ਸਾਲਾ ਪ੍ਰਦੀਪ ਕੁਮਾਰ ਦੇ ਬੀਮਾਰ ਹੋਣ ਦੀ ਸੂਚਨਾ ਮਿਲੀ ਸੀ। ਕੁਮਾਰ ਨੂੰ ਅੰਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ।

ਉਨ੍ਹਾਂ ਦਸਿਆ ਕਿ ਮੁਕੇਰੀਆਂ (ਪੰਜਾਬ) ਦਾ 25 ਸਾਲਾ ਸਾਜਨ ਇਸੇ ਇਲਾਕੇ ਵਿਚ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਸੀ। ਹਸਪਤਾਲ ਵਿਚ ਉਸ ਨੂੰ ਵੀ ਮ੍ਰਿਤਕ ਐਲਾਨ ਦਿਤਾ ਗਿਆ। ਪੁਲਿਸ ਦੋਵਾਂ ਵਿਅਕਤੀਆਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਪੋਸਟ ਮਾਰਟਮ ਦੀ ਰੀਪੋਰਟ ਦਾ ਇੰਤਜ਼ਾਰ ਕਰ ਰਹੀ ਹੈ।

(For more Punjabi news apart from Two die on unknown causes at dera camp in Una, stay tuned to Rozana Spokesman)

Location: India, Himachal Pradesh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement