J&K ਤੋਂ ਧਾਰਾ 370 ਨੂੰ ਹਟਾਉਣ 'ਤੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਤੇ ਜੁਲਾਈ 'ਚ ਹੋ ਸਕਦੀ ਹੈ ਸੁਣਵਾਈ
Published : Apr 25, 2022, 2:48 pm IST
Updated : Apr 25, 2022, 2:48 pm IST
SHARE ARTICLE
 Petition filed in Supreme Court on removal of Section 370 from J&K may be heard in July
Petition filed in Supreme Court on removal of Section 370 from J&K may be heard in July

ਜੱਜ ਰਮੰਨਾ ਨੇ ਅਗਲੇ ਹਫ਼ਤੇ ਸੁਣਵਾਈ ਦੀ ਗੁਹਾਰ 'ਤੇ ਕਿਹਾ ਕਿ ਪਟੀਸ਼ਨਾਂ ਨੂੰ 5 ਜੱਜਾਂ ਦੀ ਬੈਂਚ ਦੇ ਸਾਹਮਣੇ ਸੂਚੀਬੱਧ ਕੀਤਾ ਜਾਣਾ ਹੈ,

 

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰ ਕੇ ਉਸ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡਣ ਦੇ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰਨ 'ਤੇ ਸਹਿਮਤੀ ਜਤਾਈ ਹੈ ਤੇ  ਕਿਹਾ ਹੈ ਕਿ ਉਹ ਪਟੀਸ਼ਨਾਂ ਨੂੰ ਜੁਲਾਈ 'ਚ ਸੂਚੀਬੱਧ ਕਰਨ ਦੀ ਕੋਸ਼ਿਸ਼ ਕਰੇਗਾ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਸੀਨੀਅਰ ਵਕੀਲ ਸ਼ੇਖਰ ਨਫੜੇ ਅਤੇ ਪੀ. ਚਿਦਾਂਬਰਮ ਦੀ ਗੁਹਾਰ 'ਤੇ ਕਿਹਾ ਕਿ ਪਟੀਸ਼ਨਾਂ 'ਤੇ 5 ਜੱਜਾਂ ਦੀ ਬੈਂਚ ਸੁਣਵਾਈ ਕਰੇਗੀ।

Article 370Article 370

ਸੀਨੀਅਰ ਐਡਵੋਕੇਟ ਸਰਵ ਸ਼੍ਰੀ ਨਫੜੇ ਅਤੇ ਚਿਦਾਂਬਰਮ ਨੇ ਵਿਸ਼ੇਸ਼ ਜ਼ਿਕਰ ਦੌਰਾਨ ਪਟੀਸ਼ਨਾਂ 'ਤੇ ਅਗਲੇ ਹਫ਼ਤੇ ਸੁਣਵਾਈ ਦੀ ਗੁਹਾਰ ਲਗਾਈ ਸੀ। ਇਸ 'ਤੇ ਚੀਫ਼ ਜਸਟਿਸ ਨੇ ਕਿਹਾ ਕਿ ਜੁਲਾਈ 'ਚ ਪਟੀਸ਼ਨਾਂ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਜੱਜ ਰਮੰਨਾ ਨੇ ਅਗਲੇ ਹਫ਼ਤੇ ਸੁਣਵਾਈ ਦੀ ਗੁਹਾਰ 'ਤੇ ਕਿਹਾ ਕਿ ਪਟੀਸ਼ਨਾਂ ਨੂੰ 5 ਜੱਜਾਂ ਦੀ ਬੈਂਚ ਦੇ ਸਾਹਮਣੇ ਸੂਚੀਬੱਧ ਕੀਤਾ ਜਾਣਾ ਹੈ, ਕਿਉਂਕਿ ਇਨ੍ਹਾਂ 'ਤੇ ਸੁਣਵਾਈ ਵਾਲੀ ਮੂਲ ਬੈਂਚ ਦੇ ਕੁਝ ਜੱਜ ਸੇਵਾਮੁਕਤ ਹੋ ਚੁੱਕੇ ਹਨ, ਲਿਹਾਜਾ ਉਸ ਨੂੰ ਮੁੜ ਗਠਿਤ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਸੰਵਿਧਾਨ ਦੀ ਧਾਰਾ 370 ਦੇ ਅਧੀਨ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਖ਼ਤਮ ਕਰਨ ਅਤੇ ਉਸ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਵੰਡਣ ਦੇ ਕੇਂਦਰ ਸਰਕਾਰ ਦੇ ਅਗਸਤ 2019 ਦੇ ਫ਼ੈਸਲੇ ਖ਼ਿਲਾਫ਼ ਕਰੀਬ 2 ਦਰਜਨ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement