ਮਨੀਸ਼ ਸਿਸੋਦੀਆ ਦੀ ਪਤਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਭਰਤੀ
Published : Apr 25, 2023, 4:38 pm IST
Updated : Apr 25, 2023, 4:38 pm IST
SHARE ARTICLE
File Photo
File Photo

ਸੂਤਰਾਂ ਨੇ ਦਿੱਤੀ ਜਾਣਕਾਰੀ



ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ‘ਆਟੋਇਮਿਊਨ ਡਿਸਆਰਡਰ’ ਤੋਂ ਪੀੜਤ ਹੈ ਅਤੇ ਉਨ੍ਹਾਂ ਨੂੰ ਇਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੂਤਰ ਨੇ ਕਿਹਾ, "ਸੀਮਾ ਸਿਸੋਦੀਆ ਇਕ ਆਟੋਇਮਿਊਨ ਡਿਸਆਰਡਰ, ਮਲਟੀਪਲ ਸਕਲੇਰੋਸਿਸ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਨਾ ਪਿਆ।"

ਇਹ ਵੀ ਪੜ੍ਹੋ: ਲਾਡੋਵਾਲ ਪੁਲ ਤੋਂ 40 ਫੁੱਟ ਹੇਠਾਂ ਡਿੱਗੀ XUV, ਵਿਆਹ ਤੋਂ 2 ਦਿਨ ਪਹਿਲਾਂ ਮੁੰਡੇ ਅਤੇ ਕੁੜੀ ਨਾਲ ਵਾਪਰਿਆ ਹਾਦਸਾ 

ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਦਰਪ੍ਰਸਥ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਆਬਕਾਰੀ ਨੀਤੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਆਗੂ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨੇ ਸਿਸੋਦੀਆ ਦੀ ਪਤਨੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇਕ ਹੋਰ ਘਰ, 2 ਬੱਚਿਆਂ ਦੇ ਪਿਓ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ 

ਕੇਜਰੀਵਾਲ ਨੇ ਕਿਹਾ ਸੀ ਕਿ ਸੀਮਾ ਸਿਸੋਦੀਆ "ਬਹੁਤ ਗੰਭੀਰ ਬਿਮਾਰੀ ਤੋਂ ਪੀੜਤ" ਹਨ। ਉਨ੍ਹਾਂ ਕਿਹਾ ਸੀ, "ਇਹ ਮਲਟੀਪਲ ਸਕਲੈਰੋਸਿਸ ਹੈ, ਜਿਸ 'ਚ ਦਿਮਾਗ ਹੌਲੀ-ਹੌਲੀ ਸਰੀਰ 'ਤੇ ਕੰਟਰੋਲ ਗੁਆ ਬੈਠਦਾ ਹੈ। ਉਹ ਘਰ 'ਚ ਇਕੱਲੇ ਹਨ। ਪਹਿਲਾਂ ਮਨੀਸ਼ ਉਨ੍ਹਾਂ ਦੀ ਦੇਖਭਾਲ ਕਰਦੇ ਸੀ।" ਕੇਜਰੀਵਾਲ ਨੇ ਦੱਸਿਆ ਸੀ ਕਿ ਸਿਸੋਦੀਆ ਦਾ ਬੇਟਾ ਪੜ੍ਹਾਈ ਲਈ ਵਿਦੇਸ਼ 'ਚ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement