Delhi Encounter News : ਦਿੱਲੀ ਵਿਚ ਐਨਕਾਊਂਟਰ, ਮੁਕਾਬਲੇ 'ਚ ਸ਼ੂਟਰ ਦੀ ਲੱਤ 'ਚ ਲੱਗੀ ਗੋਲੀ, ਹਾਲਤ ਗੰਭੀਰ
Published : Apr 25, 2024, 10:49 am IST
Updated : Apr 25, 2024, 12:14 pm IST
SHARE ARTICLE
Encounter in Delhi News in punjabi
Encounter in Delhi News in punjabi

Delhi Encounter News : ਸ਼ੂਟਰ ਦੀ ਗ੍ਰਿਫਤਾਰੀ ਲਈ ਇੱਕ ਲੱਖ ਦਾ ਇਨਾਮ ਰੱਖਿਆ ਗਿਆ ਸੀ

Encounter in Delhi News in punjabi : ਦਿੱਲੀ ਦੇ ਰੋਹਿਣੀ ਸੈਕਟਰ 36 ਇਲਾਕੇ 'ਚ ਸਪੈਸ਼ਲ ਸੈੱਲ ਨੇ ਐਨਕਾਊਂਟਰ ਕੀਤਾ ਹੈ। ਬਾਹਰੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਐਨਕਾਊਂਟਰ ਤੋਂ ਬਾਅਦ ਨੀਰਜ ਬਵਾਨਾ ਅਤੇ ਨਵੀਨ ਬਾਲੀ ਗੈਂਗ ਦੇ ਸ਼ੂਟਰ ਰਾਹੁਲ ਡਬਾਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Chandigarh News: ਜੇਕਰ ਨਾਬਾਲਗ ਆਪਣੀ ਮਰਜ਼ੀ ਨਾਲ ਘਰੋਂ ਭੱਜੇ ਤਾਂ ਪ੍ਰੇਮੀ 'ਤੇ ਨਹੀਂ ਬਣਦਾ ਅਗਵਾ ਦਾ ਕੇਸ: ਹਾਈਕੋਰਟ

ਸ਼ੂਟਰ ਦੀ ਲੱਤ 'ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦਿੱਲੀ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ 1 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਦੇਰ ਰਾਤ ਹੋਏ ਇਸ ਮੁਕਾਬਲੇ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ: Haryana News: ਹੁਣ ਪਹਿਲੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਮਿਲੇਗੀ ਮੁਫਤ ਬੱਸ ਦੀ ਸਹੂਲਤ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਸ ਦੇ ਕਬਜ਼ੇ 'ਚੋਂ ਪਿਸਤੌਲ ਦੇ ਕਾਰਤੂਸ ਅਤੇ ਇਕ ਗੱਡੀ ਵੀ ਬਰਾਮਦ ਹੋਈ ਹੈ। ਦਿੱਲੀ 'ਚ ਲੋਕ ਸਭਾ ਚੋਣਾਂ ਲਈ ਹੋਣ ਵਾਲੀਆਂ ਵੋਟਾਂ ਤੋਂ ਪਹਿਲਾਂ ਪੁਲਿਸ ਦਾ ਸਪੈਸ਼ਲ ਸੈੱਲ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਰਗਣਿਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਿਹਾ ਹੈ। 

ਜਿਵੇਂ ਹੀ ਸ਼ੂਟਰ ਰਾਹੁਲ ਡਬਾਸ ਬਾਰੇ ਸੂਚਨਾ ਮਿਲੀ, ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਮੌਕੇ 'ਤੇ ਪਹੁੰਚ ਗਿਆ। ਸਪੈਸ਼ਲ ਸੈੱਲ ਨੂੰ ਪਹਿਲਾਂ ਸੂਚਨਾ ਮਿਲੀ ਸੀ ਕਿ ਸ਼ੂਟਰ ਰਾਹੁਲ ਕਿਸੇ ਨੂੰ ਮਿਲਣ ਜਾ ਰਿਹਾ ਹੈ। ਮੁਖਬਰ ਨੇ ਦੱਸਿਆ ਸੀ ਕਿ ਜੇਕਰ ਦੋਸ਼ੀ ਰਾਹੁਲ ਫੜਿਆ ਜਾਂਦਾ ਹੈ ਤਾਂ ਉਹ ਪੁਲਿਸ ਟੀਮ 'ਤੇ ਗੋਲੀ ਵੀ ਚਲਾ ਸਕਦਾ ਹੈ। ਇਸ ਤੋਂ ਬਾਅਦ ਟੀਮ ਦਾ ਗਠਨ ਕੀਤਾ ਗਿਆ।

ਬੁਲਟਪਰੂਫ ਜੈਕਟਾਂ ਪਹਿਨੀ ਪੁਲਿਸ ਟੀਮ ਨੇ ਮੌਕੇ ਨੂੰ ਘੇਰ ਲਿਆ। ਰਾਹੁਲ ਨੂੰ ਕਾਰ 'ਚ ਆਉਂਦਾ ਦੇਖ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ। ਇਸ ਦੌਰਾਨ ਉਸ ਨੇ ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ।

(For more Punjabi news apart from Encounter in Delhi News in punjabi , stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement