Bandipora Encounter: ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਵਿੱਚ ਇੱਕ ਅਤਿਵਾਦੀ ਢੇਰ, 2 ਜਵਾਨ ਜ਼ਖਮੀ
Published : Apr 25, 2025, 11:55 am IST
Updated : Apr 25, 2025, 11:55 am IST
SHARE ARTICLE
Bandipora Encounter
Bandipora Encounter

ਪਹਿਲਗਾਮ ਹਮਲੇ ਤੋਂ ਬਾਅਦ ਲਗਾਤਾਰ ਚੌਥਾ ਮੁਕਾਬਲਾ

 

Bandipora Encounter:  ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਫੌਜ ਅਤੇ ਅਤਿਵਾਦੀਆਂ ਵਿਚਕਾਰ ਚੱਲ ਰਹੇ ਮੁਕਾਬਲੇ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ ਹੈ। ਇਸ ਦੇ ਨਾਲ ਹੀ ਦੋ ਸੈਨਿਕ ਜ਼ਖ਼ਮੀ ਹੋ ਗਏ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ ਸੀ। ਮਾਰੇ ਗਏ ਅਤਿਵਾਦੀ ਦਾ ਨਾਮ ਅਲਤਾਫ ਦੱਸਿਆ ਜਾ ਰਿਹਾ ਹੈ।

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਪਿਛਲੇ 2 ਦਿਨਾਂ ਵਿੱਚ ਇਹ ਚੌਥਾ ਮੁਕਾਬਲਾ ਹੈ। ਇਹ ਮੁਕਾਬਲਾ ਕੁਲਨਾਰ ਇਲਾਕੇ ਵਿੱਚ ਹੋਇਆ, ਜਿੱਥੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਅਤੇ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਜਿਵੇਂ ਹੀ ਜਵਾਨ ਇਲਾਕੇ ਵਿੱਚ ਪਹੁੰਚੇ, ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement