ਹਰਿਆਣਾ: ਕੋਰੋਨਾ ਮਰੀਜ਼ਾਂ ਨੂੰ ਮੁਫ਼ਤ ਵੰਡੀਆਂ ਜਾਣਗੀਆਂ ਪਤੰਜਲੀ ਦੀਆਂ ਕੋਰੋਨਿਲ ਕਿਟਾਂ : ਅਨਿਲ ਵਿਜ
Published : May 25, 2021, 3:15 pm IST
Updated : May 25, 2021, 3:15 pm IST
SHARE ARTICLE
Anil Vij
Anil Vij

ਅੱਧਾ ਖਰਚ ਪਤੰਜਲੀ ਅਤੇ ਅੱਧਾ ਸੂਬਾ ਸਰਕਾਰ ਦਾ ਕੋਵਿਡ ਰਾਹਤ ਫੰਡ ਸਹਿਣ ਕਰੇਗਾ।

ਹਰਿਆਣਾ - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਸੂਬੇ 'ਚ ਕੋਰੋਨਾ ਮਰੀਜ਼ਾਂ ਦੇ ਜਲਦ ਸਿਹਤਮੰਦ ਹੋਣ ਲਈ ਪਤੰਜਲੀ ਦੀਆਂ ਇਕ ਲੱਖ ਕੋਰੋਨਿਲ ਕਿੱਟਾਂ ਮੁਫ਼ਤ ਵੰਡੀਆਂ ਜਾਣਗੀਆਂ। ਵਿਜ ਨੇ ਇਹ ਜਾਣਕਾਰੀ ਟਵੀਟ ਕਰ ਕੇ ਸਾਂਝੀ ਕੀਤੀ ਹੈ। ਉਹਨਾਂ ਆਪਣੇ ਟਵੀਟ 'ਚ ਲਿਖਿਆ ਕਿ ਕੋਰੋਨਿਲ ਦਾ ਅੱਧਾ ਖਰਚ ਪਤੰਜਲੀ ਅਤੇ ਅੱਧਾ ਸੂਬਾ ਸਰਕਾਰ ਦਾ ਕੋਵਿਡ ਰਾਹਤ ਫੰਡ ਸਹਿਣ ਕਰੇਗਾ।

File photo

ਉਨ੍ਹਾਂ ਕਿਹਾ ਕਿ ਕੋਰੋਨਿਲ ਨਾਲ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ। ਇਸ ਲਈ ਸਰਕਾਰ ਸੂਬੇ ਦੇ ਲੋਕਾਂ ਦੇ ਸਿਹਤ ਅਤੇ ਇਲਾਜ ਦੇ ਪ੍ਰਤੀ ਦ੍ਰਿੜ ਹੈ। ਇਸ ਲਈ ਸਰਕਾਰ ਕੋਰੋਨਾ ਦੇ ਇਲਾਜ 'ਚ ਕੋਈ ਕਮੀ ਨਹੀਂ ਛੱਡਣਾ ਚਾਹੁੰਦੀ ਅਤੇ ਉਹ ਲਗਾਤਾਰ ਆਪਣੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਵਿਰੋਧੀ ਦਲਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਸ਼ੁੱਭਚਿੰਤਕ ਨਹੀਂ ਹਨ ਅਤੇ ਜੇਕਰ ਉਹ ਉਨ੍ਹਾਂ ਦਾ ਭਲਾ ਚਾਹੁੰਦੇ ਹਨ ਤਾਂ ਪ੍ਰਦਰਸ਼ਨਕਾਰੀਆਂ ਨੂੰ ਕੋਵਿਡ-19 ਦੀ ਟੀਕੇ ਲੈਣ ਅਤੇ ਜਾਂਚ ਕਰਵਾਉਣ ਦੀ ਅਪੀਲ ਕਰਦੇ।

Coronil Kit Coronil Kit

ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ ਹੈ, ਜਦੋਂ ਕਾਂਗਰਸ, ਤ੍ਰਿਣਮੂਲ ਕਾਂਗਰਸ, ਖੱਬੇ ਪੱਖੀ ਦਲ, ਸਮਾਜਵਾਦੀ ਪਾਰਟੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਦਰਮੁਕ ਸਮੇਤ 13 ਪ੍ਰਮੁੱਖ ਵਿਰੋਧੀ ਦਲਾਂ ਨੇ ਐਤਵਾਰ ਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚਾ ਦੇ 26 ਮਈ ਨੂੰ ਦੇਸ਼ਵਿਆਪੀ ਵਿਰੋਧ ਪ੍ਰਦਰਸ਼ਨ ਦੀ ਅਪੀਲ ਨੂੰ ਆਪਣਾ ਸਮਰਥਨ ਦਿੱਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement