ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਰੁਜ਼ਗਾਰ ਅਭਿਆਨ ਲਈ ਸਰਕਾਰ ਨੇ 116 ਉੱਚ ਅਧਿਕਾਰੀ ਨਿਯੁਕਤ ਕੀਤੇ
Published : Jun 25, 2020, 10:37 am IST
Updated : Jun 25, 2020, 10:37 am IST
SHARE ARTICLE
File Photo
File Photo

ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਰੁਜ਼ਗਾਰ ਅਭਿਆਨ ਦੇ ਉਦੇਸ਼ਾਂ ਨੂੰ ਹਾਸਲ ਕਰਨ ਲਈ 116 ਉੱਚ ਨੌਕਰਸ਼ਾਹਾਂ ਨੂੰ ਕੇਂਦਰੀ

ਨਵੀਂ ਦਿੱਲੀ, 24 ਜੂਨ : ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਰੁਜ਼ਗਾਰ ਅਭਿਆਨ ਦੇ ਉਦੇਸ਼ਾਂ ਨੂੰ ਹਾਸਲ ਕਰਨ ਲਈ 116 ਉੱਚ ਨੌਕਰਸ਼ਾਹਾਂ ਨੂੰ ਕੇਂਦਰੀ ਨੋਡਲ ਅਧਿਕਾਰੀ ਦੇ ਤੌਰ ’ਤੇ ਨਿਯੁਕਤ ਕੀਤਾ ਹੈ। ਇਸ ਯੋਜਨਾ ਦੀ ਸ਼ੁਰੂਆਤ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅਪਣੇ ਪਿਤਰੀ ਘਰ ਪਰਤੇ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਮੁਹਈਆ ਕਰਵਾਉਣ ਨਾਲ ਹੀ ਪੇਂਡੂ ਖੇਤਰ ਵਿਚ ਜਨਤਕ ਕੰਮਾਂ ਨੂੰ ਪੂਰਾ ਕਰਨ ਦੇ ਅਭਿਆਨ ਦੇ ਤੌਰ ’ਤੇ ਕੀਤੀ ਗਈ ਹੈ। ਸੀਨੀਅਰ ਅਧਿਕਾਰੀ ਦੇ ਤੌਰ ’ਤੇ ਨਿਯੁਕਤ ਕੀਤੇ ਗਏ ਇਹ ਸਾਰੇ ਨੌਕਰਸ਼ਾਹ ਸੰਯੁਕਤ ਸਕੱਤਰ ਪੱਧਰ ਦੇ ਅਧਿਕਾਰੀ ਹਨ। ਇਨ੍ਹਾਂ ਦੀ ਚੋਣ ਵੱਖ ਵੱਖ ਸੇਵਾਵਾਂ ਨਾਲ ਕੀਤੀ ਗਈ ਹੈ। ਇਸ ਵਿਚ ਭਾਰਤੀ ਪ੍ਰਸ਼ਾਸਨਿਕ ਸੇਵਾ, ਭਾਰਤੀ ਪੁਲਿਸ ਸੇਵਾ, ਭਾਰਤੀ ਜੰਗਲਾਤ ਸੇਵਾ ਸਹਿਤ ਹੋਰ ਸੇਵਾਵਾਂ ਦੇ ਅਧਿਕਾਰੀ ਸ਼ਾਮਲ ਹਨ।

File PhotoFile Photo

 ਕਿਰਤ ਮੰਤਰਾਲੇ ਵਲੋਂ ਜਾਰੀ ਇਕ ਹੁਕਮ ਵਿਚ ਕਿਹਾ ਗਿਆ ਹੈ,‘‘ਇਹ ਪ੍ਰਧਾਨ ਅਧਿਕਾਰੀ ਅਭਿਆਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਮੈਜਿਸਟੇ੍ਰਟਾਂ, ਕਲੈਕਟਰਾਂ, ਡਿਪਟੀ ਕਮਿਸ਼ਨਰਾਂ ਨਾਲ ਮਿਲ ਕੇ ਕੰਮ ਕਰਨਗੇ। ਅਭਿਆਨ ਬਾਰੇ ਪੇਂਡੂ ਵਿਕਾਸ ਵਿਭਾਗ ਵਲੋਂ ਅਲਗ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।’’ ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਹਫ਼ਤੇ ਸਨਿਚਰਵਾਰ ਨੂੰ 50 ਹਜ਼ਾਰ ਕਰੋੜ ਰੁਪਏ ਦੇ ਗ਼ਰੀਬ ਕਲਿਆਣ ਰੁਜ਼ਗਾਰ ਅਭਿਆਨ ਦੀ ਸ਼ੁਰੂਆਤ ਕੀਤੀ ਸੀ।  (ਪੀਟੀਆਈ)
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement