ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਦੇ ਮਾਰੀਆਂ ਗੋਲੀਆਂ, ਪਤੀ ਦੀ ਮੌਤ, ਪਤਨੀ ਗੰਭੀਰ ਜਖ਼ਮੀ 
Published : Jun 25, 2021, 3:00 pm IST
Updated : Jun 25, 2021, 3:00 pm IST
SHARE ARTICLE
File Photo
File Photo

ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਦੋਹਾਂ ਨੇ ਇਕ ਸਾਲ ਪਹਿਲਾਂ ਘਰੋਂ ਭੱਜ ਕੇ ਵਿਆਹ ਕੀਤਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨਵੀਂ ਦਿੱਲੀ - ਆਏ ਦਿਨ ਕੋਈ ਨਾ ਕੋਈ ਕਤਲ ਦੀ ਘਟਨਾ ਸਾਹਮਣੇ ਆਈ ਰਹਿੰਦੀ ਹੈ ਜਿਸ ਕਰ ਕੇ ਲੋਕਾਂ 'ਚ ਕਾਫ਼ੀ ਸਹਿਮ ਦਾ ਮਾਹੌਲ ਪੈਦਾ ਹੋਇਆ ਹੈ। ਅਜੇ ਇਕ ਕਤਲ ਦੀ ਜਾਂਚ ਚੱਲ ਹੀ ਰਹੀ ਹੁੰਦੀ ਹੈ ਕਿ ਦੂਜਾ ਕਤਲ ਪਹਿਲਾਂ ਹੋ ਜਾਂਦਾ ਹੈ। ਇਸੇ ਤਰ੍ਹਾਂ ਹੀ ਹੁਣ ਦਿੱਲੀ ਦੇ ਦਵਾਰਕਾ ਸਥਿਤ ਅਮਰਾਹੀ ਪਿੰਡ 'ਚ ਕੁਝ ਲੋਕਾਂ ਨੇ ਇਕ ਪ੍ਰੇਮੀ ਜੋੜੇ 'ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : ਆਕਸੀਜਨ ਸੰਕਟ ਦੀ ਰਿਪੋਰਟ 'ਤੇ ਘਿਰੀ ਕੇਜਰੀਵਾਲ ਸਰਕਾਰ, ਸਿਸੋਦੀਆ ਬੋਲੇ-ਅਜਿਹੀ ਕੋਈ ਰਿਪੋਰਟ ਹੀ ਨਹੀਂ

Murder

ਜਿਸ 'ਚ ਪਤੀ ਦੀ ਮੌਤ ਹੋ ਗਈ ਅਤੇ ਪਤਨੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਹੈ। ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦਵਾਰਕਾ ਜ਼ਿਲ੍ਹੇ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਵੀਰਵਾਰ ਰਾਤ ਕਰੀਬ 9 ਵਜੇ ਦਵਾਰਕਾ ਦੇ ਸੈਕਟਰ 23 ਦੇ ਥਾਮੇ ਨੂੰ ਅਮਰਾਹੀ ਪਿੰਡ 'ਚ ਗੋਲੀ ਚੱਲਣ ਦੀ ਸੂਚਨਾ ਮਿਲੀ। ਮੌਕੇ 'ਤੇ ਜਾਂਚ ਅਧਿਕਾਰੀ ਪਹੁੰਚਣ 'ਤੇ ਪਤਾ ਲੱਗਾ ਕਿ 6-7 ਲੋਕਾਂ ਨੇ ਆ ਕੇ ਇਸ ਜੋੜੇ ਨੂੰ ਗੋਲੀਆਂ ਮਾਰੀਆਂ।

Murder

ਇਹ ਵੀ ਪੜ੍ਹੋ - ਦੁਨੀਆ ਦੇ 85 ਦੇਸ਼ਾਂ 'ਚ ਫੈਲ ਚੁੱਕਿਆ ਕੋਰੋਨਾ ਦਾ ਇਹ ਖਤਰਨਾਕ ਵੈਰੀਐਂਟ

ਇਸ ਦੌਰਾਨ ਮੁੰਡੇ ਨੂੰ 4 ਗੋਲੀਆਂ ਲੱਗੀਆਂ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕੁੜੀ ਨੂੰ 5 ਗੋਲੀਆਂ ਲੱਗੀਆਂ ਅਤੇ ਉਸ ਨੂੰ ਗੰਭੀਰ ਹਾਲਤ 'ਚ ਵੇਂਕੇਟੇਸ਼ਵਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮੁੰਡੇ ਦੀ ਪਛਾਣ ਵਿਨੇ ਦਹੀਆ (23) ਅਤੇ ਕੁੜੀ ਦੀ ਪਛਾਣ ਕਿਰਨ ਦਹੀਆ (19) ਦੇ ਰੂਪ 'ਚ ਹੋਈ ਹੈ। ਦੋਵੇਂ ਹਰਿਆਣਾ ਦੇ ਸੋਨੀਪਤ ਦੇ ਗੋਪਾਲਪੁਰ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਦੋਹਾਂ ਨੇ ਇਕ ਸਾਲ ਪਹਿਲਾਂ ਘਰੋਂ ਭੱਜ ਕੇ ਵਿਆਹ ਕੀਤਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement