ਪਾਕਿਸਤਾਨ 'ਚ 2 ਦਿਨਾਂ 'ਚ 2 ਸਿੱਖਾਂ 'ਤੇ ਹਮਲਾ, ਜੇਹਾਦੀ ਸੰਗਠਨ ISKP ਨੇ ਲਈ ਜ਼ਿੰਮੇਵਾਰੀ
Published : Jun 25, 2023, 12:31 pm IST
Updated : Jun 25, 2023, 12:31 pm IST
SHARE ARTICLE
tarlok singh, Manmohan Singh
tarlok singh, Manmohan Singh

ਇਕ ਸਿੱਖ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਤੇ ਦੂਜਾ ਜਖ਼ਮੀ

ਪੇਸ਼ਾਵਰ - ਪਾਕਿਸਤਾਨ ਵਿਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ। ਪੇਸ਼ਾਵਰ 'ਚ ਹੀ ਦੋ ਦਿਨਾਂ 'ਚ ਸਿੱਖਾਂ 'ਤੇ ਹਮਲੇ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ ਸਿੱਖ ਦੀ ਜਾਨ ਚਲੀ ਗਈ, ਜਦਕਿ ਦੂਜਾ ਜ਼ਖਮੀ ਹੈ। ਕੱਟੜਪੰਥੀ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ISKP) ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ।

ਮ੍ਰਿਤਕ ਦੀ ਪਛਾਣ ਪੇਸ਼ਾਵਰ ਵਾਸੀ ਮਨਮੋਹਨ ਸਿੰਘ (34) ਵਜੋਂ ਹੋਈ ਹੈ, ਜਦਕਿ ਜਖ਼ਮੀ ਦਾ ਨਾਮ ਤਰਲੋਕ ਸਿੰਘ ਹੈ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਯਾਕੂਤ ਇਲਾਕੇ 'ਚ ਵਾਪਰੀ। ਜਿੱਥੇ ਬਾਈਕ 'ਤੇ ਆਏ ਅਣਪਛਾਤੇ ਵਿਅਕਤੀਆਂ ਨੇ ਮਨਮੋਹਨ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੇਸ਼ਾਵਰ ਦੇ ਰਸ਼ੀਦ ਗੜ੍ਹੀ ਇਲਾਕੇ 'ਚ ਸਿੱਖ ਦੁਕਾਨਦਾਰ ਤਰਲੋਕ ਸਿੰਘ 'ਤੇ ਵੀ ਇਸੇ ਤਰ੍ਹਾਂ ਗੋਲੀਬਾਰੀ ਕੀਤੀ ਗਈ ਸੀ। ਇਸੇ ਤਰ੍ਹਾਂ ਹਮਲਾਵਰ ਮੋਟਰਸਾਈਕਲ ’ਤੇ ਆਏ ਅਤੇ ਦੁਕਾਨ ’ਤੇ ਬੈਠੇ ਤਰਲੋਕ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਤਰਲੋਕ ਸਿੰਘ ਦੀ ਲੱਤ 'ਤੇ ਗੋਲੀ ਲੱਗੀ ਸੀ। ਜਿਸ ਤੋਂ ਬਾਅਦ ਤਰਲੋਕ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿਸ ਕਾਰਨ ਉਸ ਦੀ ਜਾਨ ਬਚ ਗਈ। 

ISKP ਨੇ ਤਰਲੋਕ ਸਿੰਘ 'ਤੇ ਹਮਲੇ ਦੀ ਜ਼ਿਮੇਵਾਰੀ ਲਈ ਹੈ। ਉਸ ਨੇ ਇਹ ਵੀ ਦੱਸਿਆ ਕਿ ਤਰਲੋਕ 'ਤੇ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ ਸਨ। ਪੁਲਿਸ ਜਾਂਚ ਵਿਚ ਜੁਟੀ ਹੋਈ ਹੈ ਪਰ ਪਿਛਲੇ ਸਮੇਂ ਵਿਚ ਘੱਟ ਗਿਣਤੀਆਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਹੋਏ ਹਮਲਿਆਂ ਤੋਂ ਬਾਅਦ ਹੁਣ ਕੱਟੜਪੰਥੀ ਸੋਚ ਰੱਖਣ ਵਾਲੇ ਇਸਲਾਮੀ ਸੰਗਠਨ ਟਾਰਗੇਟ ਕਿਲਿੰਗ ’ਤੇ ਉਤਰ ਆਏ ਹਨ।
 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement