ਕੋਰੋਨਾ ਵਾਂਗ ਚੀਨ ਬਾਰੇ ਮੇਰੀ ਚੇਤਾਵਨੀ ਨੂੰ ਅਣਸੁਣਿਆ ਕਰ ਰਹੀ ਹੈ ਸਰਕਾਰ : ਰਾਹੁਲ
Published : Jul 25, 2020, 9:20 am IST
Updated : Jul 25, 2020, 9:20 am IST
SHARE ARTICLE
Rahul Gandhi
Rahul Gandhi

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਨੇ ਪਹਿਲਾਂ ਕੋਰੋਨਾ ਵਾਇਰਸ ਬਾਰੇ ਕਹੀਆਂ ਗਈਆਂ ਮੇਰੀ

ਨਵੀਂ ਦਿੱਲੀ, 24 ਜੁਲਾਈ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਨੇ ਪਹਿਲਾਂ ਕੋਰੋਨਾ ਵਾਇਰਸ ਬਾਰੇ ਕਹੀਆਂ ਗਈਆਂ ਮੇਰੀ ਗੱਲਾਂ ਨੂੰ ਅਣਸੁਣਿਆ ਕਰ ਦਿਤਾ ਅਤੇ ਹੁਣ ਉਹ ਚੀਨ ਬਾਰੇ ਵੀ ਇਹੋ ਕੁੱਝ ਕਰ ਰਹੀ ਹੈ। ਉਨ੍ਹਾਂ ਟਵਿਟਰ 'ਤੇ ਕਿਹਾ, 'ਮੈਂ ਕੋਵਿਡ-19 ਅਤੇ ਅਰਥਚਾਰੇ ਬਾਰੇ ਸੁਚੇਤ ਕਰਦਾ ਰਿਹਾ ਹਾਂ। ਉਨ੍ਹਾਂ ਮੇਰੀ ਚੇਤਾਵਨੀ ਨੂੰ ਨਹੀਂ ਸੁਣਿਆ। ਨਤੀਜਾ ਦੇਸ਼ 'ਤੇ ਆਫ਼ਤ।' ਕਾਂਗਰਸ ਆਗੂ ਨੇ ਦੋਸ਼ ਲਾਇਆ, 'ਮੈਂ ਚੀਨ ਬਾਰੇ ਵਾਰ ਵਾਰ ਸੁਚੇਤ ਕਰਦਾ ਰਿਹਾ ਹਾਂ। ਉਹ ਹੁਣ ਵੀ ਨਹੀਂ ਸੁਣ ਰਹੇ।' ਰਾਹੁਲ ਨੇ ਪਹਿਲਾਂ ਕਿਹਾ ਸੀ ਕਿ ਕੋਰੋਨਾ ਵਾਇਰਸ ਸੰਕਟ ਕਾਰਨ ਸਰਕਾਰ ਨੂੰ ਫ਼ੌਰੀ ਕਦਮ ਚੁਕਣੇ ਚਾਹੀਦੇ ਹਨ ਅਤੇ ਅੱਗੇ ਆਰਥਕ ਸੁਨਾਮੀ ਆਉਣ ਵਾਲੀ ਹੈ। ਉਹ ਚੀਨੀ ਘੁਸਪੈਠ ਬਾਰੇ ਵੀ ਪਿਛਲੇ ਕੁੱਝ ਹਫ਼ਤਿਆਂ ਤੋਂ ਸਰਕਾਰ ਨੂੰ ਸਵਾਲ ਪੁੱਛ ਰਹੇ ਹਨ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement