ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿਤੀ ਮੁਬਾਰਕਬਾਦ

By : GAGANDEEP

Published : Aug 25, 2023, 5:32 pm IST
Updated : Aug 25, 2023, 5:38 pm IST
SHARE ARTICLE
photo
photo

ਰਾਜੇਸ਼ਵਰੀ ਕੁਮਾਰੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਦੂਜੀ ਨਿਸ਼ਾਨੇਬਾਜ਼

 

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ ਹੈ। ਰਾਜੇਸ਼ਵਰੀ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾ ਟਰੈਪ ਮੁਕਾਬਲੇ ਵਿੱਚ ਪੰਜਵਾਂ ਸਥਾਨ ਹਾਸਲ ਕਰਕੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਤਿੰਨ ਲੋਕਾਂ ਦੀ ਹੋਈ ਮੌਤ 

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਵਿੱਚ ਮੁੱਖ ਧਿਆਨ ਕੇਂਦਰਿਤ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਦਿੱਤਾ ਗਿਆ ਹੈ।ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਡਾਂ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਨ ਵੱਲ ਵਧ ਰਿਹਾ ਹੈ।

ਇਹ ਵੀ ਪੜ੍ਹੋ: ਬਠਿੰਡਾ: ਚੋਰਾਂ ਨੇ ਗੁਰੂ ਘਰ ਨੂੰ ਵੀ ਨਹੀਂ ਬਖਸ਼ਿਆ, ਗੋਲਕ ਤੋੜ ਕੇ ਪੈਸੇ ਕੱਢ ਕੇ ਹੋਏ ਫਰਾਰ

ਰਾਜੇਸ਼ਵਰੀ ਕੁਮਾਰੀ ਪੰਜਾਬ ਦੀ ਦੂਜੀ ਤੇ ਦੇਸ਼ ਦੀ ਸੱਤਵੀਂ ਨਿਸ਼ਾਨੇਬਾਜ਼ ਹੈ ਜਿਸ ਨੇ ਓਲੰਪਿਕਸ ਕੋਟਾ ਹਾਸਲ ਕੀਤਾ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਨੇ ਬੀਤੇ ਦਿਨੀਂ ਓਲੰਪਿਕਸ ਕੋਟਾ ਹਾਸਲ ਕੀਤੀ ਹੈ। ਮਹਿਲਾ ਟਰੈਪ ਈਵੈਂਟ ਦੇ ਇਤਿਹਾਸ ਵਿੱਚ ਓਲੰਪਿਕਸ ਲਈ ਕੁਆਲੀਫਾਈ ਹੋਣ ਵਾਲੀ ਵੀ ਰਾਜੇਸ਼ਵਰੀ ਭਾਰਤ ਦੀ ਦੂਜੀ ਨਿਸ਼ਾਨੇਬਾਜ਼ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement