ਹੱਕੀ ਮੰਗਾਂ ਲਈ CM ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਚੱਲਿਆ ਪੁਲਿਸ ਦਾ ਡੰਡਾ 
Published : Oct 25, 2021, 8:10 pm IST
Updated : Oct 25, 2021, 8:10 pm IST
SHARE ARTICLE
Lathicharj on teachers
Lathicharj on teachers

ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਦੌਰਾਨ 5 ਅਧਿਆਪਕ ਗੰਭੀਰ ਜ਼ਖ਼ਮੀ 

ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਦੌਰਾਨ 5 ਅਧਿਆਪਕ ਗੰਭੀਰ ਜ਼ਖ਼ਮੀ 


ਪੰਚਕੂਲਾ : ਅੱਜ ਚੰਡੀਗੜ੍ਹ ਦਾਖ਼ਲ ਹੋ ਰਹੇ ਵੋਕੇਸ਼ਨਲ ਅਧਿਆਪਕਾਂ 'ਤੇ ਚੰਡੀਗੜ੍ਹ ਅਤੇ ਹਰਿਆਣਾ ਪੁਲਿਸ ਵਲੋਂ ਡਾਂਗਾਂ ਵਰ੍ਹਾਈਆਂ ਗਈਆਂ। ਦੱਸ ਦਈਏ ਕਿ ਇਥੇ ਅੱਜ ਵੋਕੇਸ਼ਨਲ ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਆ ਰਹੇ ਸਨ ਪਰ ਉਥੇ ਪਹੁੰਚਣ ਤੋਂ ਪਹਿਲਾਂ ਹੀ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਜਿਸ ਵਿਚ ਪੰਜ ਅਧਿਆਪਕ ਗੰਭੀਰ ਜ਼ਖ਼ਮੀ ਹੋ ਗਏ ਹਨ। 

water canon on teacherswater canon on teachers

ਇਨਾਂ ਹੀ ਨਹੀਂ ਹੱਕੀ ਮੰਗਾਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵੱਧ ਰਹੇ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਇਨ੍ਹਾਂ ਵੋਕੇਸ਼ਨਲ ਅਧਿਆਪਕਾਂ ਵਲੋਂ ਤਿੰਨ ਦਿਨ ਦੇ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ ਪਰ ਅੱਜ ਪਹਿਲੇ ਦਿਨ ਹੀ ਪੁਲਿਸ ਵਲੋਂ ਇਨ੍ਹਾਂ ਨੂੰ ਰੋਕ ਦਿੱਤਾ ਗਿਆ ਅਤੇ ਮੁੱਖ ਮੰਤਰੀ ਰਿਹਾਇਸ਼ ਤੱਕ ਪਹੁੰਚਣ ਹੀ ਨਹੀਂ ਦਿਤਾ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement