ਇਰਾਕੀ ਜੋੜੇ ਨਾਲ ਲੁੱਟ ਦੀ ਵਾਰਦਾਤ, ਇਲਾਜ ਲਈ ਆਏ ਸੀ ਭਾਰਤ 
Published : Oct 25, 2022, 9:07 pm IST
Updated : Oct 25, 2022, 9:07 pm IST
SHARE ARTICLE
file Photo
file Photo

ਇਰਾਕ ਤੋਂ ਇੱਕ ਜੋੜਾ ਭਾਰਤ ਆਇਆ ਸੀ ਇਲਾਜ ਕਰਵਾਉਣ  ਪੁਲਿਸ ਮੁਲਾਜ਼ਮ ਬਣ ਕੇ ਆਏ ਠੱਗ ਲੁੱਟ ਕੇ ਲੈ ਗਏ 15 ਹਜ਼ਾਰ ਡਾਲਰ 

 

ਗੁਰੂਗ੍ਰਾਮ -ਹਰਿਆਣਾ ਦੇ ਗੁਰੂਗ੍ਰਾਮ 'ਚ ਦੋ ਵਿਅਕਤੀਆਂ ਨੇ ਖ਼ੁਦ ਨੂੰ ਪੁਲਿਸ ਅਧਿਕਾਰੀ ਦੱਸ ਕੇ ਇੱਕ ਇਰਾਕੀ ਜੋੜੇ ਤੋਂ 15,000 ਅਮਰੀਕੀ ਡਾਲਰ ਲੁੱਟ ਲਏ।  ਅਧਿਕਾਰੀਆਂ ਮੁਤਾਬਿਕ ਨਦਾ ਅਲੀ ਸਲਮਾਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਘਟਨਾ ਐਤਵਾਰ ਦੁਪਹਿਰ ਕਰੀਬ 3.30 ਵਜੇ ਵਾਪਰੀ, ਜਦੋਂ ਉਹ ਅਤੇ ਉਸ ਦਾ ਪਤੀ ਆਪਣੇ ਹੋਟਲ ਤੋਂ ਬਾਜ਼ਾਰ ਵੱਲ ਜਾ ਰਹੇ ਸਨ।

ਆਪਣੀ ਸ਼ਿਕਾਇਤ ਵਿੱਚ ਨਦਾ ਨੇ ਕਿਹਾ ਕਿ ਉਹ ਅਤੇ ਉਸ ਦਾ ਪਤੀ ਪਿਛਲੇ ਕੁਝ ਸਮੇਂ ਤੋਂ ਇੱਕ ਹੋਟਲ ਵਿੱਚ ਰਹਿ ਰਹੇ ਹਨ ਕਿਉਂਕਿ ਉਸ ਦੇ ਪਤੀ ਦੀ ਮੇਦਾਂਤਾ ਹਸਪਤਾਲ ਵਿੱਚ ਸਰਜਰੀ ਹੋਣੀ ਹੈ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਐਤਵਾਰ ਨੂੰ ਇੱਕ ਕਾਰ 'ਚ ਸਵਾਰ ਦੋ ਵਿਅਕਤੀਆਂ ਨੇ ਜੋੜੇ ਨੂੰ ਹੋਟਲ ਦੇ ਗੇਟ 'ਤੇ ਰੋਕ ਲਿਆ। ਇੱਕ ਵਿਅਕਤੀ ਨੇ ਖ਼ੁਦ ਨੂੰ ਪੁਲਿਸ ਅਧਿਕਾਰੀ ਦੱਸ ਕੇ ਜੋੜੇ ਨੂੰ ਦੱਸਿਆ ਕਿ ਉਹ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਸਮਾਨ ਦੀ ਤਲਾਸ਼ੀ ਦੇਣੀ ਪਵੇਗੀ। 

ਨਦਾ ਮੁਤਾਬਿਕ ਉਸ ਆਦਮੀ ਨੇ ਉਸ ਦੇ ਬੈਗ ਦੀ ਤਲਾਸ਼ੀ ਲਈ ਅਤੇ ਫਿਰ ਉਸ ਦੇ ਪਤੀ ਨੂੰ ਕਿਹਾ ਕਿ ਉਹ ਆਪਣੀ ਜੇਬ ਦੀ ਤਲਾਸ਼ੀ ਲੈਣ ਦੇਵੇ। ਉਸ ਦੇ ਪਤੀ ਦੀ ਜੇਬ ਵਿੱਚ ਇੱਕ ਬਟੂਆ ਸੀ, ਜਿਸ ਵਿੱਚ ਇਲਾਜ ਲਈ 15,000 ਅਮਰੀਕੀ ਡਾਲਰ ਸੀ।

ਜਦੋਂ ਉਸ ਨੇ ਆਪਣਾ ਬਟੂਆ ਦੋਵਾਂ ਵਿਅਕਤੀਆਂ ਨੂੰ ਵਿਖਾਇਆ ਤਾਂ ਉਨ੍ਹਾਂ ਨੇ ਉਸ ਵਿੱਚੋਂ ਸੁੰਘ ਕੇ ਕਿਹਾ ਕਿ ਇਹ ਨਸ਼ੀਲਾ ਪਦਾਰਥ ਹੈ ਅਤੇ ਉਹ ਨਕਦੀ ਲੈ ਕੇ ਫ਼ਰਾਰ ਹੋ ਗਏ। ਥਾਣਾ ਸਦਰ ਪੁਲਿਸ ਸਟੇਸ਼ਨ ਵਿੱਚ ਦੋ ਅਣਜਾਣ ਵਿਅਕਤੀਆਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 379 (ਚੋਰੀ), 420 (ਧੋਖਾਧੜੀ) ਅਤੇ 34 ਤਹਿਤ ਐਫ਼ਆਈਆਰ ਦਰਜ ਕੀਤੀ ਗਈ ਹੈ। ਸਦਰ ਥਾਣੇ ਦੇ ਇੰਚਾਰਜ ਵੇਦ ਪ੍ਰਕਾਸ਼ ਨੇ ਕਿਹਾ, "ਅਸੀਂ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਜਾਂਚ ਰਹੇ ਹਾਂ ਅਤੇ ਮੁਲਜ਼ਮਾਂ ਨੂੰ ਫ਼ੜਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ।"

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement