2019 ਤੋਂ ਪਹਿਲਾਂ ਰਾਮ ਮੰਦਰ ਮਾਮਲੇ 'ਤੇ ਸੁਣਵਾਈ ਨਹੀਂ ਚਾਹੁੰਦੀ ਕਾਂਗਰਸ : ਮੋਦੀ  
Published : Nov 25, 2018, 6:55 pm IST
Updated : Nov 25, 2018, 6:55 pm IST
SHARE ARTICLE
PM Narendra Modi
PM Narendra Modi

ਮੋਦੀ ਦਾ ਕਹਿਣਾ ਹੈ ਕਿ ਕਾਂਗਰਸ ਨਹੀਂ ਚਾਹੁੰਦੀ ਕਿ ਰਾਮ ਮੰਦਰ ਮਾਮਲੇ ਦੀ ਸੁਣਵਾਈ 2019 ਤੋਂ ਪਹਿਲਾਂ ਹੋਵੇ ਕਿਉਂਕਿ ਸਾਲ 2019 ਵਿਚ ਆਮ ਚੋਣਾਂ ਹੋਣ ਜਾ ਰਹੀਆਂ ਹਨ।

ਰਾਜਸਥਾਨ,  ( ਭਾਸ਼ਾ ) : ਅਯੁੱਧਿਆ ਵਿਚ ਰਾਮ ਮੰਦਰ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕਾਂਗਰਸ ਨਿਆਂ ਪ੍ਰਕਿਰਿਆ ਵਿਚ ਦਖਲ ਦੇ ਰਹੀ ਹੈ। ਮੋਦੀ ਦਾ ਕਹਿਣਾ ਹੈ ਕਿ ਕਾਂਗਰਸ ਨਹੀਂ ਚਾਹੁੰਦੀ ਕਿ ਰਾਮ ਮੰਦਰ ਮਾਮਲੇ ਦੀ ਸੁਣਵਾਈ 2019 ਤੋਂ ਪਹਿਲਾਂ ਹੋਵੇ ਕਿਉਂਕਿ ਸਾਲ 2019 ਵਿਚ ਆਮ ਚੋਣਾਂ ਹੋਣ ਜਾ ਰਹੀਆਂ ਹਨ। ਰਾਜਸਥਾਨ ਵਿਚ ਵਿਧਾਨਸਭਾ ਚੋਣਾਂ ਨੂੰ ਮੁਖ ਰਖਦੇ ਹੋਏ ਅਲਵਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਜਦੋਂ ਸੁਪਰੀਮ ਕੋਰਟ ਦਾ ਕੋਈ ਜੱਜ

Indian National CongressIndian National Congress

ਅਯੁੱਧਿਆ ਜਿਹੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦੇ 'ਤੇ ਦੇਸ਼ ਨੂੰ ਨਿਆ ਦਿਲਾਉਣ ਦੀ ਦਿਸ਼ਾ ਵਿਚ ਸਾਰਿਆਂ ਨੂੰ ਸੁਣਨਾ ਚਾਹੁੰਦੇ ਹਨ ਤਾਂ ਕਾਂਗਰਸ ਦੇ ਰਾਜਸਭਾ ਦੇ ਵਕੀਲ ਸੁਪਰੀਮ ਕੋਰਟ ਦੇ ਜੱਜਾਂ ਵੁਰਧ ਇੰਪਾਰਚਮੈਂਟ ਲਿਆ ਕੇ ਉਨ੍ਹਾਂ ਨੂੰ ਡਰਾਉਂਦੇ ਧਮਕਾਉਂਦੇ ਰਹਿੰਦੇ ਹਨ। ਕਾਂਗਰਸ ਨਿਆ ਪ੍ਰਕਿਰਿਆ ਵਿਚ ਦਖਲ ਦਿੰਦੀ ਹੈ। ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਲੋਕ ਸੁਪਰੀਮ ਕੋਰਟ ਵਿਚ ਜਾ ਕੇ ਬੋਲ ਰਹੇ ਹਨ ਕਿ ਰਾਮ ਮੰਦਰ ਮਾਮਲੇ ਦੀ ਸੁਣਵਾਈ 2019 ਤੋਂ ਪਹਿਲਾਂ ਨਹੀਂ ਹੋਣੀ ਚਾਹੀਦੀ।

Supreme courtSupreme court

ਪੀਐਮ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹੰਕਾਰ ਇਸ ਸਮੱਸਿਆ ਦਾ ਮੁਖ ਕਾਰਨ ਹੈ। ਕਾਂਗਰਸ ਲੋਕਤੰਤਰ ਨੂੰ ਸਵੀਕਾਰ ਨਹੀਂ ਕਰਦੀ ਅਤੇ ਨਾ ਹੀ ਉਹ ਹਾਰ ਨੂੰ ਕਬੂਲ ਕਰਦੀ ਹੈ। ਕਾਂਗਰਸ ਜਨਤਾ ਦੇ ਹੁਕਮ ਨੂੰ ਨਹੀਂ ਮੰਨਦੀ। ਕਾਂਗਰਸ ਇਹ ਮੰਨ ਕੇ ਬੈਠੀ ਹੈ ਕਿ ਇਹ ਗੱਦੀ ਉਨ੍ਹਾਂ ਦੇ ਪਰਵਾਰ ਦੇ ਨਾਮ ਲਿਖੀ ਹੋਈ ਹੈ ਅਤੇ ਇਸ 'ਤੇ ਕੋਈ ਦੂਜਾ ਨਹੀਂ ਆ ਸਕਦਾ। ਦੂਜੇ ਪਾਸੇ ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਨੂੰ ਲੈ ਕੇ ਵਿਸ਼ਵ ਹਿੰਦੂ ਪਰਿਸ਼ਦ ਧਰਮ ਸਭਾ ਕਰ ਰਹੀ ਹੈ ਤਾਂ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਵੀ ਰਾਮ ਮੰਦਰ ਨੂੰ ਲੈ ਕੇ ਸਰਕਾਰ 'ਤੇ ਦਬਾਅ ਪਾ ਰਹੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement