Hyderabad News : ਅਡਾਨੀ ਦੇ 100 ਕਰੋੜ ਰੁਪਏ ਦੇ ਦਾਨ ਨੂੰ ਮਨਜ਼ੂਰ ਨਹੀਂ ਕਰੇਗੀ ਤੇਲੰਗਾਨਾ ਸਰਕਾਰ

By : BALJINDERK

Published : Nov 25, 2024, 8:57 pm IST
Updated : Nov 25, 2024, 8:57 pm IST
SHARE ARTICLE
ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ
ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ

Hyderabad News : ਕਿਹਾ -ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਅਡਾਨੀ ਦੇ ਐਲਾਨ ਨਾਲ ਬੇਲੋੜੀ ਚਰਚਾ ਸ਼ੁਰੂ ਹੋ ਗਈ ਸੀ

Hyderabad News : ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਇੱਥੇ ਸਥਾਪਤ ਕੀਤੀ ਜਾ ਰਹੀ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਵਲੋਂ ਦਿਤੇ ਗਏ 100 ਕਰੋੜ ਰੁਪਏ ਦੇ ਦਾਨ ਨੂੰ ਮਨਜ਼ੂਰ ਨਹੀਂ ਕਰੇਗੀ। 

ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਅਡਾਨੀ ਦੇ ਐਲਾਨ ਨਾਲ ਬੇਲੋੜੀ ਚਰਚਾ ਸ਼ੁਰੂ ਹੋ ਗਈ ਸੀ ਕਿ ਜੇਕਰ ਦਾਨ ਮਨਜ਼ੂਰ ਕਰ ਲਿਆ ਜਾਂਦਾ ਹੈ ਤਾਂ ਇਹ ਸੂਬਾ ਸਰਕਾਰ ਜਾਂ ਮੁੱਖ ਮੰਤਰੀ ਦੇ ਹੱਕ ਵਿਚ ਜਾਪਦਾ ਹੈ। 

ਉਨ੍ਹਾਂ ਕਿਹਾ, ‘‘ਹੁਣ ਤਕ ਤੇਲੰਗਾਨਾ ਸਰਕਾਰ ਨੇ ਅਡਾਨੀ ਸਮੂਹ ਸਮੇਤ ਕਿਸੇ ਵੀ ਸੰਗਠਨ ਤੋਂ ਅਪਣੇ ਖਾਤੇ ’ਚ ਇਕ ਰੁਪਿਆ ਵੀ ਮਨਜ਼ੂਰ ਨਹੀਂ ਕੀਤਾ ਹੈ।’’ ਰੈੱਡੀ ਨੇ ਕਿਹਾ, ‘‘ਮੈਂ ਅਤੇ ਮੇਰੇ ਕੈਬਨਿਟ ਸਾਥੀ ਬੇਲੋੜੀ ਚਰਚਾ ਅਤੇ ਅਜਿਹੀਆਂ ਸਥਿਤੀਆਂ ਵਿਚ ਸ਼ਾਮਲ ਨਹੀਂ ਹੋਣਾ ਚਾਹੁੰਦੇ ਜੋ ਰਾਜ ਸਰਕਾਰ ਜਾਂ ਮੇਰੇ ਅਕਸ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਇਸ ਲਈ ਸਾਡੇ ਅਧਿਕਾਰੀ ਜਯੇਸ਼ ਰੰਜਨ ਨੇ ਰਾਜ ਸਰਕਾਰ ਵਲੋਂ ਅਡਾਨੀ ਨੂੰ ਚਿੱਠੀ ਲਿਖੀ ਹੈ।’’     (ਪੀਟੀਆਈ)

(For more news apart from Telangana government will not accept Adani's donation of Rs 100 crore News in Punjabi, stay tuned to Rozana Spokesman)

Location: India, Telangana, Hyderabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement