ਧੁੰਦ ਕਾਰਨ ਵਾਪਰਿਆ ਹਾਦਸਾ, ਅਧਿਆਪਿਕਾ ਨੂੰ ਟਰੱਕ ਨੇ ਮਾਰੀ ਟੱਕਰ, ਮੌਤ

By : GAGANDEEP

Published : Dec 25, 2022, 11:18 am IST
Updated : Dec 25, 2022, 11:18 am IST
SHARE ARTICLE
photo
photo

ਧੁੰਦ ਕਾਰਨ ਹਰ ਰੋਜ਼ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ

 

ਲੁਧਿਆਣਾ: ਧੁੰਦ ਕਾਰਨ ਹਰ ਰੋਜ਼ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਮਾਮਲਾ ਲੁਧਿਆਣਾ  ਤੋਂ ਸਾਹਮਣੇ ਆਇਆ ਹੈ। ਜਿਥੇ ਸਕੂਲ ਟੀਚਰ ਨੂੰ ਟਰੱਕ ਨੇ ਲਪੇਟ ਵਿਚ ਲੈ ਲਿਆ। ਹਾਦਸੇ ਵਿਚ ਔਰਤ ਗੰਭੀਰ ਜ਼ਖਮੀ ਹੋ ਗਈ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ  ਸਕੂਲ ਅਧਿਆਪਿਕਾ ਆਟੋ ਤੋਂ ਉੱਤਰ ਕੇ ਸੜਕ ਪਾਰ ਕਰ ਰਹੀ ਸੀ ਕਿ  ਪਿੱਛੋਂ ਆ ਰਹੇ ਟਰੱਕ ਨੇ ਉਸ ਨੂੰ ਆਪਣੀ ਚਪੇਟ ਵਿਚ ਲੈ ਲਿਆ। ਟਰੱਕ ਚਾਲਕ ਟਰੱਕ ਲੈ ਕੇ ਫਰਾਰ ਹੋ ਗਿਆ। ਸੂਚਨਾ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਿਸ ਮੌਕੇ ’ਤੇ ਪੁੱਜੀ। ਮ੍ਰਿਤਕ ਔਰਤ ਨਿਊ ਸ਼ਿਵਪੁਰੀ ਦੀ ਰਹਿਣ ਵਾਲੀ ਉਰਮਿਲਾ ਬੇਖੀ (48) ਹੈ। ਇਸ ਮਾਮਲੇ ਵਿਚ ਪੁਲਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ ‘ਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ।

 ਮ੍ਰਿਤਕ ਦੇ ਪਤੀ ਨਰਿੰਦਰ ਬੇਖੀ ਨੇ ਦੱਸਿਆ ਕਿ ਉਸ ਦੀ ਪਤਨੀ ਉਰਮਿਲਾ ਬੇਖੀ ਦੌਲਤ ਕਾਲੋਨੀ ਸਿਥਤ ਮਾਂ ਸ਼ਾਰਦਾ ਵਿੱਦਿਆ ਪੀਠ ਸਕੂਲ ਵਿਚ ਅਧਿਆਪਕਾ ਸੀ। ਉਹ ਰੋਜ਼ਾਨਾ ਵਾਂਗ ਆਟੋ ’ਤੇ ਸਵਾਰ ਹੋ ਕੇ ਦਾਦਾ ਮੋਟਰਸ ਦੇ ਬਾਹਰ ਉੱਤਰਦੀ ਸੀ। ਫਿਰ ਸੜਕ ਪਾਰ ਕਰਕੇ ਦੂਜੇ ਪਾਸੇ ਮੌਜੂਦ ਸਕੂਲ ਜਾਂਦੀ ਸੀ। ਸ਼ਨੀਵਾਰ ਨੂੰ ਵੀ ਜਦੋਂ ਉਹ ਆਟੋ ਤੋਂ ਉੱਤਰ ਕੇ ਦੂਜੇ ਪਾਸੇ ਸਥਿਤ ਸਕੂਲ ਜਾਣ ਲਈ ਸੜਕ ਪਾਰ ਕਰ ਰਹੀ ਸੀ ਤਾਂ ਇਕ ਓਵਰਸਪੀਡ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement