Delhi News: 'ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਤੋਂ ਪਰੇਸ਼ਾਨ ਹਨ ਇਹ ਲੋਕ...', ਦੋ ਵਿਭਾਗਾਂ ਦੇ ਨੋਟਿਸ 'ਤੇ ਬੋਲੇ ਕੇਜਰੀਵਾਲ
Published : Dec 25, 2024, 10:49 am IST
Updated : Dec 25, 2024, 10:49 am IST
SHARE ARTICLE
Arvind Kejriwal spoke on the notice of two departments of Delhi latest news in punjabi
Arvind Kejriwal spoke on the notice of two departments of Delhi latest news in punjabi

ਝੂਠਾ ਕੇਸ ਬਣਾ ਕੇ ਆਤਿਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ- ਕੇਜਰੀਵਾਲ

 

Arvind Kejriwal spoke on the notice of two departments of Delhi latest news in punjabi: ਦਿੱਲੀ ਸਰਕਾਰ ਦੇ ਦੋ ਵਿਭਾਗਾਂ ਨੇ ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ 'ਤੇ ਸਵਾਲ ਖੜ੍ਹੇ ਕੀਤੇ ਹਨ। ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ 'ਮਹਿਲਾ ਸਨਮਾਨ ਯੋਜਨਾ' ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 'ਸੰਜੀਵਨੀ ਯੋਜਨਾ' ਲਈ ਸ਼ੁਰੂ ਕੀਤੀਆਂ ਗਈਆਂ ਰਜਿਸਟ੍ਰੇਸ਼ਨਾਂ ਨੂੰ ਗੈਰ-ਕਾਨੂੰਨੀ ਕਰਾਰ ਦਿਤਾ ਹੈ। ਲੋਕਾਂ ਨੂੰ ਇਹ ਵੀ ਸਲਾਹ ਦਿਤੀ ਗਈ ਹੈ ਕਿ ਉਹ ਕਿਸੇ ਦੇ ਜਾਲ ਵਿਚ ਨਾ ਫਸਣ ਅਤੇ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਬਚਣ।

ਝੂਠਾ ਕੇਸ ਬਣਾ ਕੇ ਆਤਿਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ- ਕੇਜਰੀਵਾਲ

ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਨਾਂ ਨਾਮ ਲਏ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

'ਆਪ' ਕਨਵੀਨਰ ਨੇ ਐਕਸ 'ਤੇ ਪੋਸਟ ਕਰ ਕੇ ਲਿਖਿਆ, "ਇਹ ਲੋਕ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਬੁਰੀ ਬੋਖਲਾਏ ਹੋਏ ਹਨ। ਇਨ੍ਹਾਂ ਨੇ ਅਗਲੇ ਕੁਝ ਦਿਨਾਂ 'ਚ ਆਤਿਸ਼ੀ ਨੂੰ ਝੂਠਾ ਕੇਸ ਬਣਾ ਕੇ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਹੈ। ਇਸ ਤੋਂ ਪਹਿਲਾਂ 'ਆਪ' ਦੇ ਸੀਨੀਅਰ ਆਗੂਆਂ 'ਤੇ ਛਾਪੇਮਾਰੀ ਕੀਤੀ ਜਾਵੇਗੀ।"

ਇਸ ਮਾਮਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਅੱਜ 12 ਵਜੇ ਪ੍ਰੈੱਸ ਕਾਨਫ਼ਰੰਸ ਕਰਨਗੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement