ਸੰਸਦ ਦੇ ਦੂਜੇ ਬਜਟ ਸੈਸ਼ਨ ਦੌਰਾਨ ਸਾਰੇ ਸੰਸਦ ਮੈਂਬਰ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਨਗੇ - ਸਪੀਕਰ
Published : Feb 26, 2021, 9:50 pm IST
Updated : Feb 26, 2021, 9:50 pm IST
SHARE ARTICLE
LOK Speaker birla
LOK Speaker birla

ਕਿਹਾ ਕਿ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਮੈਂਬਰਾਂ ਦਾ ਕੋਰੋਨਾ ਟੀਕਾਕਰਣ ਦਾ ਕੋਈ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ ਹੈ।

ਸ਼ਿਲਾਂਗ: ਸੰਸਦ ਦੇ ਦੂਜੇ ਬਜਟ ਸੈਸ਼ਨ ‘ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੈਸ਼ਨ ਦੌਰਾਨ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਨਗੇ। ਬਿਰਲਾ ਨੇ ਕਿਹਾ ਕਿ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਮੈਂਬਰਾਂ ਅਤੇ ਸੰਸਦੀ ਸਟਾਫ ਦੀ ਕੋਰੋਨਾ ਟੀਕਾਕਰਣ ਦਾ ਕੋਈ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ ਹੈ। ਪਰ ਇਸ ਸਮੇਂ ਅਸੀਂ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਾਂਗੇ। ਉਨ੍ਹਾਂ ਕਿਹਾ ਕਿ ਸਾਰੇ ਸੰਸਦ ਮੈਂਬਰਾਂ,ਸਟਾਫ,ਸੰਸਦ ਤੋਂ ਰਿਪੋਰਟ ਦੇਣ ਵਾਲੇ ਪੱਤਰਕਾਰਾਂ ਅਤੇ ਹੋਰਾਂ ਦੀ ਕੋਰੋਨਾ ਟੈਸਟ ਸੈਸ਼ਨ ਤੋਂ ਪਹਿਲਾਂ ਆਯੋਜਿਤ ਕੀਤੀ ਜਾਵੇਗੀ।

Lok SabhaLok Sabhaਸਾਰੇ ਸੰਸਦ ਮੈਂਬਰਾਂ ਅਤੇ ਸਟਾਫ ਨੂੰ ਸਦਨ ਨੂੰ ਸੁਰੱਖਿਅਤ ਢੰਗ ਨਾਲ ਚਲਾਉਣ ਲਈ ਕੇਂਦਰ ਦੁਆਰਾ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ । ਇਸ ਦੇ ਨਾਲ ਹੀ ਓਮ ਬਿਰਲਾ ਨੇ ਕਿਹਾ ਕਿ ਆਉਣ ਵਾਲੇ ਸੰਸਦ ਦੇ ਸੈਸ਼ਨ ਦੀ ਮਿਆਦ ਬਾਰੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨਾਲ ਗੱਲਬਾਤ ਕੀਤੀ ਜਾਵੇਗੀ।

Lok SabhaLok Sabhaਨਵੇਂ ਖੇਤੀਬਾੜੀ ਕਾਨੂੰਨ ਦੇ ਵਿਰੋਧ 'ਤੇ ਲੋਕ ਸਭਾ ਸਪੀਕਰ ਨੇ ਕਿਹਾ ਕਿ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਬਿੱਲ ਨੂੰ ਪਾਸ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਇਸ ਵਿਸ਼ੇ 'ਤੇ ਵਿਚਾਰ ਕਰ ਰਹੀ ਹੈ। ਵਿਰੋਧੀ ਧਿਰ ਜੋ ਵੀ ਮੰਗਦੀ ਹੈ,ਅਸੀਂ ਉਸ ‘ਤੇ ਵਿਚਾਰ ਕਰਨ ਲਈ ਤਿਆਰ ਹਾਂ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement