ਮੁੱਖ ਮੰਤਰੀ ਵੱਲੋਂ ਸੁਪਰੀਮ ਕੋਰਟ ਦੇ ਸਾਬਕਾ ਜੱਜ ਐਸ.ਐਸ. ਨਿੱਜਰ ਦੀ ਮੌਤ 'ਤੇ ਦੁੱਖ ਪ੍ਰਗਟ
Published : Mar 26, 2021, 9:16 pm IST
Updated : Mar 26, 2021, 9:16 pm IST
SHARE ARTICLE
CM Punjab
CM Punjab

ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਨਿੱਜਰ ਨੂੰ ਇਕ ਉੱਘੇ ਕਾਨੂੰਨਦਾਨ ਅਤੇ ਯੋਗ ਪ੍ਰਸ਼ਾਸਕ ਤੋਂ ਇਲਾਵਾ ਇਕ ਵਧੀਆ ਇਨਸਾਨ ਵੀ ਦੱਸਿਆ ।

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਸੁਰਿੰਦਰ ਸਿੰਘ ਨਿੱਜਰ (71) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਅੱਜ ਸਵੇਰੇ ਪੀ.ਜੀ.ਆਈ. ਵਿਖੇ ਦਿਲ ਦਾ ਦੌਰਾ ਪੈਣ ਕਾਰਨ ਚੱਲ ਵਸੇ। ਜ਼ਿਕਰਯੋਗ ਹੈ ਕਿ ਜਸਟਿਸ ਨਿੱਜਰ ਕਲਕੱਤਾ ਹਾਈ ਕੋਰਟ ਦੇ ਚੀਫ਼ ਜਸਟਿਸ ਰਹੇ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ।

CM PunjabCM Punjabਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਨਿੱਜਰ ਨੂੰ ਇਕ ਉੱਘੇ ਕਾਨੂੰਨਦਾਨ ਅਤੇ ਯੋਗ ਪ੍ਰਸ਼ਾਸਕ ਤੋਂ ਇਲਾਵਾ ਇਕ ਵਧੀਆ ਇਨਸਾਨ ਵੀ ਦੱਸਿਆ ਜੋ ਕਿ ਵੱਖ-ਵੱਖ ਤਰ੍ਹਾਂ ਦੀਆਂ ਖੂਬੀਆਂ ਨਾਲ ਭਰਪੂਰ ਸਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਸਟਿਸ ਨਿੱਜਰ ਦੀ ਮੌਤ ਨਾਲ ਕਾਨੂੰਨ ਦੇ ਖੇਤਰ ਵਿੱਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਨੇੜ ਭਵਿੱਖ ਵਿੱਚ ਭਰਿਆ ਜਾਣਾ ਮੁਸ਼ਕਿਲ ਹੈ।

CM PunjabCM Punjabਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ  ਅਤੇ ਪਿੱਛੇ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਇਹ ਨਾ-ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਲਈ ਬਲ ਬਖ਼ਸ਼ਣ ਵਾਸਤੇ ਅਰਦਾਸ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement