ਮਹਿੰਗਾਈ ਸਬੰਧੀ ਰਾਹੁਲ ਗਾਂਧੀ ਦਾ ਕੇਂਦਰ 'ਤੇ ਤੰਜ਼ -'ਰਾਜਾ ਕਰੇ ਮਹਿਲ ਦੀ ਤਿਆਰੀ, ਪ੍ਰਜਾ ਵਿਚਾਰੀ ਮਹਿੰਗਾਈ ਦੀ ਮਾਰੀ'
Published : Mar 26, 2022, 3:56 pm IST
Updated : Mar 26, 2022, 5:26 pm IST
SHARE ARTICLE
Rahul Gandhi
Rahul Gandhi

ਇਸ ਹਫ਼ਤੇ ਵਿਚ ਚਾਰ ਵਾਰ ਵਧੀਆਂ ਹਨ ਤੇਲ ਦੀਆਂ ਕੀਮਤਾਂ 

ਨਵੀਂ ਦਿੱਲੀ : ਕਾਂਗਰਸ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਦੇ ਜਸ਼ਨ ਦਾ 'ਸਾਈਡ ਇਫੈਕਟ' ਹੈ। ਸਰਕਾਰ 'ਤੇ ਚੁਟਕੀ ਲੈਂਦਿਆਂ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ,  'ਰਾਜਾ ਕਰੇ ਮਹਿਲ ਦੀ ਤਿਆਰੀ, ਪ੍ਰਜਾ ਵਿਚਾਰੀ ਮਹਿੰਗਾਈ ਦੀ ਮਾਰੀ।'

Randeep SurjewalaRandeep Surjewala

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ, ''ਮੋਦੀ ਸਰਕਾਰ 'ਚ ਮਹਿੰਗਾਈ-''ਤਰੀਕ ਨਵੀਂ , ਤਕਲੀਫ ਵਹੀ''। ਅੱਜ ਸਵੇਰ ਦੀ ਸ਼ੁਰੂਆਤ ਵੀ ਮਹਿੰਗਾਈ ਨਾਲ ਹੋਈ। ਅੱਜ ਫਿਰ ਰੇਟ ਵਿੱਚ 0.80 ਰੁਪਏ (ਪ੍ਰਤੀ ਲੀਟਰ) ਦਾ ਵਾਧਾ ਕੀਤਾ ਗਿਆ ਹੈ। ਪੰਜ ਦਿਨਾਂ ਵਿੱਚ 3.2 ਰੁਪਏ ਪ੍ਰਤੀ ਲੀਟਰ ਵਾਧਾ ਕਰਕੇ ਜਨਤਾ ਨੂੰ ਲੁੱਟਿਆ ਗਿਆ। ਬੀਜੇਪੀ ਦੇ ਸਹੁੰ ਚੁੱਕ ਸਮਾਗਮ ਹੋ ਰਹੇ ਹਨ ਅਤੇ ਜਨਤਾ ਹਰ ਰੋਜ਼ ਮਹਿੰਗਾਈ ਤੋਂ ਪ੍ਰਭਾਵਿਤ ਹੋ ਰਹੀ ਹੈ?

Petrol-Diesel Price in IndiaPetrol-Diesel Price in India

ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਭਾਜਪਾ ਦੀ ਚੋਣ ਜਿੱਤ ਦੇ ਜਸ਼ਨ ਦਾ ਤਾਜਾ ‘ਸਾਈਡ ਇਫੈਕਟ’ ਹੈ।” ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਪਿਛਲੇ ਪੰਜ ਦਿਨਾਂ ਵਿੱਚ ਇਹ ਚੌਥੀ ਵਾਰ ਕੀਮਤ ਵਧਾਈ ਗਈ ਹੈ।

Rahul GandhiRahul Gandhi

ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 97.81 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 98.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.07 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 89.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

Rahul Gandhi Rahul Gandhi

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪੰਜ ਰਾਜਾਂ 'ਚ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਵੀ ਕਈ ਮੁੱਦਿਆਂ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਸੀ। ਰਾਹੁਲ ਗਾਂਧੀ ਨੇ ਫਿਰ FD, PPF, EPF ਅਤੇ ਮਹਿੰਗਾਈ ਨਾਲ ਜੁੜੇ ਅੰਕੜਿਆਂ ਨੂੰ ਟਵੀਟ ਕੀਤਾ ਅਤੇ ਪੁੱਛਿਆ ਕਿ ਕੀ ਜਨਤਾ ਨੂੰ ਰਾਹਤ ਦੇਣ ਦੀ ਜ਼ਿੰਮੇਵਾਰੀ ਸਰਕਾਰ ਦੀ ਨਹੀਂ ਹੈ?

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement