ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ - ਪੀ. ਚਿਦਾਂਬਰਮ 
Published : Mar 26, 2023, 2:50 pm IST
Updated : Mar 26, 2023, 2:50 pm IST
SHARE ARTICLE
P. Chidambaram
P. Chidambaram

ਕਾਂਗਰਸ ਦਾ ਸਫ਼ਾਇਆ ਨਹੀਂ ਹੋਵੇਗਾ ਅਤੇ ਖੇਤਰੀ ਦਲ ਭਾਜਪਾ ਖ਼ਿਲਾਫ਼ ਖੜ੍ਹੇ ਹੋਣਗੇ ਅਤੇ ਤਕੜੀ ਲੜਾਈ ਲੜਨਗੇ

ਕੋਲਕਾਤਾ - ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਅਗਲੇ ਸਾਲ ਆਮ ਚੋਣਾਂ 'ਚ ਇਸ ਦਾ ਲਾਭ ਕਾਂਗਰਸ ਨੂੰ ਮਿਲੇਗਾ। ਚਿਦਾਂਬਰਮ ਨੇ ਈ-ਮੇਲ ਰਾਹੀਂ ਇਕ ਵਿਸ਼ੇਸ਼ ਇੰਟਰਵਿਊ 'ਚ ਸਿਆਸੀ ਦ੍ਰਿਸ਼ ਦੇ ਸੰਬੰਧ 'ਚ ਕਿਹਾ ਕਿ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਕਾਂਗਰਸ ਨੂੰ ਖ਼ਤਮ ਕਰਨ ਲਈ ਆਪਣੀ ਇੱਛਾ ਦੇ ਅਧੀਨ ਉਹਨਾਂ ਨੂੰ ਪ੍ਰਮੁੱਖ ਨਿਸ਼ਾਨਾ ਬਣਾ ਰਹੀ ਹੈ ਤਾਂ ਜੋ ਉਹ  ਖੇਤਰੀ ਦਲਾਂ ਨੂੰ ਹੋਰ ਆਸਾਨੀ ਨਾਲ ਨਿਸ਼ਾਨਾ ਬਣਾ ਸਕੇ।

ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਫ਼ਾਇਆ ਨਹੀਂ ਹੋਵੇਗਾ ਅਤੇ ਖੇਤਰੀ ਦਲ ਭਾਜਪਾ ਖ਼ਿਲਾਫ਼ ਖੜ੍ਹੇ ਹੋਣਗੇ ਅਤੇ ਤਕੜੀ ਲੜਾਈ ਲੜਨਗੇ। ਚਿਦਾਂਬਰਮ ਨੇ ਕਿਹਾ,''ਦੇਸ਼ 'ਚ ਅਣਐਲਾਨੀ ਐਮਰਜੈਂਸੀ ਹੈ। ਚਿਦਾਂਬਰਮ ਨੇ ਕਿਹਾ ਕਿ ਐਮਰਜੈਂਸੀ ਦੇ ਸਮੇਂ ਇਕ ਸ਼ਿਕਾਇਤ ਇਹ ਸੀ ਕਿ ਪ੍ਰੈੱਸ ਦੀ ਆਜ਼ਾਦੀ ਦਾ ਗਲ਼ਾ ਘੁੱਟ ਦਿੱਤਾ ਗਿਆ ਸੀ। ਉਨ੍ਹਾਂ ਪੁੱਛਿਆ ਕੀ ਅੱਜ ਹਾਲਾਤ ਵੱਖ ਹਨ?

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement