ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਮਗਰੋਂ ਰਾਹੁਲ ਗਾਂਧੀ ਨੇ Twitter Bio ਕੀਤੀ ਅਪਡੇਟ, ਪੜ੍ਹੋ ਕੀ ਲਿਖਿਆ  
Published : Mar 26, 2023, 11:15 am IST
Updated : Mar 26, 2023, 11:15 am IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਕਿਹਾ ਸੀ ਕਿ ਇਹ ਚਾਹੇ ਮੈਨੂੰ ਜਿੰਨਾ ਮਰਜ਼ੀ ਦਬਾ ਲੈਣ ਪਰ ਮੈਂ ਹਮੇਸ਼ਾ ਲੋਕਾਂ ਦੀ ਅਵਾਜ਼ ਚੁੱਕਦਾ ਰਹਾਂਗਾ। 

ਨਵੀਂ ਦਿੱਲੀ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਆਪਣੇ ਟਵਿੱਟਰ ਹੈਂਡਲ 'ਚ ਤਬਦੀਲੀ ਕੀਤੀ ਹੈ। ਦਰਅਸਲ ਰਾਹੁਲ ਨੇ ਆਪਣੇ ਟਵਿੱਟਰ ਹੈਂਡਲ ਦੇ ਬਾਇਓ 'ਚ Dis’Qualified MP' ਲਿਖਿਆ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ 'ਮੋਦੀ ਸਰਨੇਮ' ਟਿੱਪਣੀ 'ਤੇ ਅਪਰਾਧਕ ਮਾਣਹਾਨੀ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਐਲਾਨ ਕਰ ਦਿੱਤਾ ਗਿਆ ਸੀ।

File Photo

ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਅੱਜ 'ਸੱਤਿਆਗ੍ਰਹਿ' ਕਰ ਰਹੀ ਹੈ। ਜਿਸ ਕਾਰਨ ਦਿੱਲੀ ਪੁਲਿਸ ਵਲੋਂ ਰਾਜਘਾਟ ਦੇ ਆਸ-ਪਾਸ ਸਾਰੇ ਕਿਤੇ ਧਾਰਾ 144 ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਕਰ ਕੇ ਵੀ ਭਾਜਪਾ 'ਤੇ ਸਵਾਲ ਖੜ੍ਹੇ ਕੀਤੇ ਸਨ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਇਹ ਚਾਹੇ ਮੈਨੂੰ ਜਿੰਨਾ ਮਰਜ਼ੀ ਦਬਾ ਲੈਣ ਪਰ ਮੈਂ ਹਮੇਸ਼ਾ ਲੋਕਾਂ ਦੀ ਅਵਾਜ਼ ਚੁੱਕਦਾ ਰਹਾਂਗਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement