ਕੋਰੋਨਾ ਜੰਗ ਜਿੱਤਣ ਲਈ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਦਿੱਤੀ ਸਲਾਹ
Published : Apr 26, 2020, 7:05 pm IST
Updated : Apr 26, 2020, 7:13 pm IST
SHARE ARTICLE
Photo
Photo

ਰਾਹੁਲ ਗਾਂਧੀ ਨੇ ਦੇਸ਼ ਵਿਚ ਕੋਰੋਨਾ ਵਾਇਰਸ ਸੰਕਰਮਣ ਨੂੰ ਕੰਟਰੋਲ ਕਰਨ ਲਈ ਇਸ ਦੀ ਜਾਂਚ ਵਿਚ ਪੈਦਾ ਹੋ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਪੀਲ ਕੀਤੀ।

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਸੰਕਰਮਣ ਨੂੰ ਕੰਟਰੋਲ ਕਰਨ ਲਈ ਇਸ ਦੀ ਜਾਂਚ ਵਿਚ ਪੈਦਾ ਹੋ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਤੇਜ਼ ਗਤੀ ਨਾਲ ਕੰਮ ਕਰਨ ਲਈ ਅਪੀਲ ਕੀਤੀ।

modi and rahulPhoto

ਰਾਹੁਲ ਗਾਂਧੀ ਨੇ ਐਤਵਾਰ ਨੂੰ ਇਸ ਬਾਰੇ ਮਾਹਰਾਂ ਦੇ ਸੁਝਾਅ ਦਾ ਹਵਾਲਾ ਦਿੰਦੇ ਹੋਏ ਟਵੀਟ ਕਰ ਕੇ ਕਿਹਾ, 'ਇਸ ਵਾਇਰਸ ਨਾਲ ਨਜਿੱਠਣ ਲਈ ਇਸ ਦੇ ਸੰਕਰਮਣ ਦੀ ਜਾਂਚ ਦਾ ਘੇਰਾ ਵਧਾਉਣਾ ਹੀ ਸਹੀ ਵਿਕਲਪ ਹੈ। ਭਾਰਤ ਨੂੰ ਹਾਲੇ ਇਕ ਲੱਖ ਲੋਕਾਂ ਵਿਚੋਂ 40 ਹਜ਼ਾਰ ਦਾ ਪਰੀਖਣ ਕਰਵਾਉਣ ਦੇ ਪੱਧਰ ਨੂੰ ਵਧਾਉਣਾ ਹੋਵੇਗਾ'।

PhotoPhoto

ਉਹਨਾਂ ਨੇ ਕਿਹਾ ਕਿ ਮਾਹਿਰਾਂ ਮੁਤਾਬਕ ਵੱਡੇ ਪੱਧਰ 'ਤੇ ਜਾਂਚ ਕਰਨਾ ਕੋਰੋਨਾ ਵਾਇਰਸ ਨਾਲ ਨਜਿੱਠਣ ਦਾ ਕਾਰਗਰ ਤਰੀਕਾ ਹੈ। ਗਾਂਧੀ ਨੇ ਕਿਹਾ ਕਿ ਭਾਰਤ ਵਿਚ ਟੈਸਟ ਕਿੱਟਾਂ ਦੀ ਮੌਜੂਦਗੀ ਦੇ ਬਾਵਜੂਦ ਕੁੱਝ ਮੁਸ਼ਕਿਲਾਂ ਆ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਦਿਸ਼ਾ ਵਿਚ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ।

Rahul GandhiRahul Gandhi

ਜ਼ਿਕਰਯੋਗ ਹੈ ਕਿ ਕਾਂਗਰਸ ਟੈਸਟਿੰਗ ਦਾ ਘੇਰਾ ਵਧਾਉਣ ਲਈ ਸਰਕਾਰ ਕੋਲ ਲਗਾਤਾਰ ਮੰਗ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਸਮੇਤ ਕਈ ਵੱਡੇ ਨੇਤਾ ਕੇਂਦਰ ਸਰਕਾਰ ਕੋਲ ਕੋਰੋਨਾ ਟੈਸਟਿੰਗ ਵਧਾਉਣ ਦੀ ਮੰਗ ਕਰਦੇ ਰਹੇ ਹਨ।

Manmohan singh more test is necessary against coronavirusManmohan singh 

ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਕਾਂਗਰਸ ਵੱਲੋਂ ਜਾਰੀ ਵੀਡੀਓ ਵਿਚ ਇਕ ਸੁਝਾਅ ਦਿੱਤਾ। ਉਹਨਾਂ ਕਿਹਾ ਕਿ ਜਾਂਚ ਅਤੇ ਸੰਕਰਮਿਤ ਮਰੀਜਾਂ ਦਾ ਪਤਾ ਲਗਾਉਣਾ ਇਸ ਸਮੇਂ ਸਭ ਤੋਂ ਜ਼ਿਆਦਾ ਜ਼ਰੂਰੀ ਹੈ।
 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement