Palghar : ਨਸ਼ੇ 'ਚ ਧੁੱਤ ਟੈਂਪੂ ਚਾਲਕ ਨੇ ਪੈਦਲ ਜਾ ਰਹੇ ਯਾਤਰੀਆਂ ਅਤੇ ਦੋ ਪਹੀਆ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌਤ
Published : Apr 26, 2024, 5:15 pm IST
Updated : Apr 26, 2024, 5:15 pm IST
SHARE ARTICLE
Road Accident
Road Accident

ਇਸ ਹਾਦਸੇ 'ਚ 6 ਜ਼ਖ਼ਮੀ ,ਕੁਝ ਜ਼ਖਮੀਆਂ ਦੀ ਹਾਲਤ ਗੰਭੀਰ

Palghar : ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਨਸ਼ੇ 'ਚ ਧੁੱਤ ਟੈਂਪੂ ਚਾਲਕ ਵੱਲੋਂ ਪੈਦਲ ਜਾ ਰਹੇ ਯਾਤਰੀਆਂ ਅਤੇ ਦੋਪਹੀਆ ਵਾਹਨਾਂ ਨੂੰ ਟੱਕਰ ਮਾਰਨ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੁਲਿਸ ਮੁਤਾਬਕ ਇਹ ਹਾਦਸਾ ਬੁੱਧਵਾਰ ਰਾਤ ਵਾਡਾ ਇਲਾਕੇ 'ਚ ਵਾਪਰਿਆ। ਟੈਂਪੂ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਚਾਲਕ ਨੇ ਪਹਿਲਾਂ ਪੈਦਲ ਜਾ ਰਹੇ 36 ਸਾਲਾ ਅਸ਼ੋਕ ਕਲਿੰਗੜਾ ਅਤੇ 35 ਸਾਲਾ ਅਜਿੰਕਿਆ ਬਰਡੇ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਸ਼ਰਾਬੀ ਡਰਾਈਵਰ ਨੇ ਕੁਝ ਦੋਪਹੀਆ ਵਾਹਨਾਂ ਨੂੰ ਵੀ ਟੱਕਰ ਮਾਰ ਦਿੱਤੀ, ਜਿਸ ਕਾਰਨ 6 ਲੋਕ ਜ਼ਖਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਵਾਡਾ ਥਾਣਾ ਇੰਚਾਰਜ ਨੇ ਦੱਸਿਆ ਕਿ ਟੈਂਪੂ ਚਾਲਕ ਖਿਲਾਫ ਭਾਰਤੀ ਦੰਡਾਵਲੀ ਅਤੇ ਮੋਟਰ ਵਹੀਕਲ ਐਕਟ ਦੀਆਂ ਧਾਰਾਵਾਂ ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

Location: India, Maharashtra

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement