ਕੈਰਾਨਾ ਲੋਕ ਸਭਾ ਸੀਟ ਦੀ ਉਪ ਚੋਣ ਲਈ ਸਖ਼ਤ ਸਰੱਖਿਆ ਪ੍ਰਬੰਧ
Published : May 26, 2018, 12:14 pm IST
Updated : May 26, 2018, 12:14 pm IST
SHARE ARTICLE
Kerana Lok Sabha Seats Election Security
Kerana Lok Sabha Seats Election Security

ਉਤਰ ਪ੍ਰਦੇਸ਼ ਦੀ ਕੈਰਾਨਾ ਲੋਕ ਸਭਾ ਸੀਟ 28 ਮਈ ਨੂੰ ਹੋਣ ਵਾਲੀ ਉਪ ਚੋਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਨਵੀਂ ਦਿੱਲੀ, 26 ਮਈ : ਉਤਰ ਪ੍ਰਦੇਸ਼ ਦੀ ਕੈਰਾਨਾ ਲੋਕ ਸਭਾ ਸੀਟ 28 ਮਈ ਨੂੰ ਹੋਣ ਵਾਲੀ ਉਪ ਚੋਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਨੇ ਇਸ ਚੋਣ ਖੇਤਰ ਨੂੰ 14 ਜ਼ੋਨਾਂ ਅਤੇ 143 ਸੈਕਟਰਾਂ ਵਿਚ ਵੰਡਿਆ ਤਾਂ ਜੋ ਚੋਣ ਸ਼ਾਤੀ ਪੂਰਵਕ ਤੇ ਨਿਰਪੱਖ ਤਰੀਕੇ ਲਾਲ ਕਰਵਾਈ ਜਾ ਸਕੇ।

Kairana Lok Sabha bypollKairana Lok Sabha bypollਅਧਿਕਾਰੀ ਨੇ ਦਸਿਆ ਕਿ ਇਸ ਚੋਣ ਖੇਤਰ 'ਚ ਅਰਧ ਸੈਨਿਕ ਬਲਾਂ ਦੀਆਂ 51 ਕੰਪਲੀਆਂ ਤੈਨਾਤ ਕੀਤੀਆਂ ਜਾਣਗੀਆਂ ਜਿਨ੍ਹਾਂ ਵਿਚੋਂ 26 ਸ਼ਾਮਲੀ ਜ਼ਿਲ੍ਹੇ ਵਿਚ ਅਤੇ 25 ਸਹਾਰਨਪੁਰ ਜ਼ਿਲ੍ਹੇ 'ਚ ਤੈਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਦਸਿਆ ਕਿ ਚੋਣਾਂ ਤੋਂ ਪਹਿਲਾਂ ਕੈਰਾਨਾ ਦੀ ਸੀਮਾ ਨੂੰ ਸੀਲ ਕਰ ਦਿਤਾ ਜਾਵੇਗਾ ਤੇ ਕਿਸੇ ਬਾਹਰਲੇ ਵਿਅਕਤੀ ਨੂੰ ਹਲਕੇ 'ਚ ਆਉਣ ਦੀ ਪਾਬੰਦੀ ਹੋਵੇਗੀ।

Lok SabhaLok Sabha ਜ਼ਿਕਰਯੋਗ ਹੈ ਕਿ ਇਹ ਸੀਟ ਭਾਜਪਾ ਸੰਸਦ ਮੈਂਬਰ ਹੁਕਮ ਸਿੰਘ ਦੀ ਮੌਤ ਤੋਂ ਬਾਅਦ ਖ਼ਾਲੀ ਹੋਈ ਸੀ। ਭਾਜਪਾ ਨੇ ਇਸ ਵਾਰ ਉਨ੍ਹਾਂ ਦੀ ਬੇਟੀ ਮਰਗਾਂਕਾ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਮਰਗਾਂਕਾ ਸਿੰਘ ਦਾ ਸਿੱਧਾ ਮੁਕਾਬਲਾ ਰਾਸ਼ਟਰੀ ਲੋਕ ਦਲ ਦੇ ਉਮੀਦਵਾਰ ਤਬਸਮ ਹਸਨ ਨਾਲ ਹੈ ਜਿਨ੍ਹਾਂ ਨੂੰ ਕਾਂਗਰਸ, ਬਸਪਾ ਤੇ ਸਪਾ ਦਾ ਸਮਰਥਨ ਹਾਸਲ ਹੈ। ਇਸ ਲੋਕ ਸਭਾ ਸੀਟ ਤੋਂ ਇਲਾਵਾ ਨੂਰਪੁਰ ਵਿਧਾਨ ਸਭਾ ਸੀਟ ਲਈ ਵੀ 28 ਮਈ ਨੂੰ ਹੀ ਵੋਟਾਂ ਪੈਣਗੀਆਂ। 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement