ਮੋਦੀ ਸਰਕਾਰ ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ : ਮਾਇਆਵਤੀ
Published : May 26, 2018, 3:44 pm IST
Updated : May 26, 2018, 3:49 pm IST
SHARE ARTICLE
Mayawati and Modi
Mayawati and Modi

ਬਸਪਾ ਸੁਪਰੀਮੋ ਮਾਇਆਵਤੀ ਨੇ ਮੋਦੀ ਸਰਕਾਰ ਉੱਤੇ ਹਮਲਾ ਕਰਦੇ ਹੋਏ ਅੱਜ ਕਿਹਾ ਕਿ ਇਹ ਸਰਕਾਰ ਹਰ ਮੋਰਚੇ ਉੱਤੇ .........

ਲਖਨਊ, 26 ਮਈ (ਏਜੰਸੀ) : ਬਸਪਾ ਸੁਪਰੀਮੋ ਮਾਇਆਵਤੀ ਨੇ ਮੋਦੀ ਸਰਕਾਰ ਉੱਤੇ ਹਮਲਾ ਕਰਦੇ ਹੋਏ ਅੱਜ ਕਿਹਾ ਕਿ ਇਹ ਸਰਕਾਰ ਹਰ ਮੋਰਚੇ ਉੱਤੇ ਅਸਫਲ ਹੋ ਗਈ ਹੈ| ਮਾਇਆਵਤੀ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਹਰ ਕਦਮ ਨੂੰ ਇਤਿਹਾਸਿਕ ਦੱਸਦੇ ਹਨ| ਪੈਟਰੋਲ-ਡੀਜਲ ਦੀਆਂ ਕੀਮਤਾਂ ਵੀ ਆਪਣੀ ਉਚਾਈ ਉੱਤੇ ਹਨ| ਇਹਨਾਂ ਦੀ ਚੋਰੀ ਅਤੇ ਉਪਰੋ ਦੀ ਸੀਨਾਜੋਰੀ ਵੀ ਇਤਿਹਾਸਿਕ ਹੈ|

Mayawati Mayawatiਉਨ੍ਹਾਂ ਨੇ ਆਰੋਪ ਲਗਾਇਆ ਕਿ ਭਾਜਪਾ ਅਤੇ ਮੋਦੀ ਨੇ ਸਰਕਾਰੀ ਮਸ਼ੀਨਰੀ ਦਾ ਦੁਰਉਪਯੋਗ ਕਰ ਕੇ ਵਿਰੋਧੀਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ| ਮਾਇਆਵਤੀ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਚਾਰ ਸਾਲ ਦਾ ਜਸ਼ਨ ਮਨਾਉਣ ਦਾ ਕੋਈ ਅਧਿਕਾਰ ਨਹੀਂ ਹੈ| ਇਹ ਸਰਕਾਰ ਸਫੇਦ ਝੂਠ ਬੋਲਦੀ ਹੈ| ਚਾਰ ਸਾਲ ਪੂਰੇ ਹੋ ਗਏ ਹਨ ਅਤੇ ਇਹ ਸਾਫ਼ ਹੈ ਕਿ ਗਰੀਬੀ, ਬੇਰੋਜ਼ਗਾਰੀ, ਕਿਸਾਨਾਂ ਦੇ ਮੁੱਦੇ, ਮਹਿੰਗਾਈ ਦੇ ਮੋਰਚੇ ਉੱਤੇ ਇਹ ਸਰਕਾਰ ਇਤਿਹਾਸਿਕ ਰੂਪ ਤੋਂ ਅਸਫਲ ਹੋਈ ਹੈ|

 Mayawati Mayawatiਉਨ੍ਹਾਂ ਨੇ ਕਿਹਾ ਕਿ ਜਨਤਾ ਹਿੰਸਾ ਅਤੇ ਤਨਾਵ ਦਾ ਸਾਹਮਣਾ ਕਰ ਰਹੀ ਹੈ| ਦਲਿਤ, ਪਛੜੇ ਅਤੇ ਮੁਸਲਮਾਨ ਰੋਜ ਹਿੰਸਾ ਦਾ ਸਾਹਮਣਾ ਕਰ ਰਹੇ ਹਨ| ਦੱਸਣਯੋਗ ਹੈ ਕਿ ਮੋਦੀ ਨੇ 2014 ਵਿਚ 26 ਮਈ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਲਈ ਸੀ| ਸਰਕਾਰ ਦੇ ਚਾਰ ਸਾਲ ਪੂਰੇ ਹੋਣ ਉੱਤੇ ਭਾਜਪਾ ਇਸਦਾ ਜਸ਼ਨ ਵੀ ਮਨਾ ਰਹੀ ਹੈ|
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement