ਭਾਜਪਾ ਦੀ ਜਿੱਤ ਤੇ ਅਨੁਪਮ ਖੇਰ ਦੀ ਮਾਂ ਨੇ ਕੀ ਕਿਹਾ ਜਾਣੋ
Published : May 26, 2019, 12:07 pm IST
Updated : May 26, 2019, 12:16 pm IST
SHARE ARTICLE
Dulari Kher
Dulari Kher

ਪੀਐਮ ਮੋਦੀ ਨੂੰ ਵੀ ਦੇਣਾ ਪਿਆ ਜਵਾਬ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿਚ ਬੀਜੇਪੀ ਨੂੰ ਇਤਹਾਸਕ ਜਿੱਤ ਮਿਲਣ ਤੋਂ ਬਾਅਦ ਪੀਐਮ ਮੋਦੀ ਨੂੰ ਬਾਲੀਵੁਡ ਦੇ ਅਦਾਕਾਰ ਵੀ ਵਧਾਈ ਦੇ ਰਹੇ ਹਨ। ਪੀਐਮ ਮੋਦੀ ਨੇ ਬਾਲੀਵੁਡ ਦੇ ਸਾਰੇ ਕਲਾਕਾਰਾਂ ਦਾ ਜਵਾਬ ਵੀ ਦਿੱਤਾ ਹੈ। ਇਸ ਵਿਚ ਪੀਐਮ ਮੋਦੀ ਨੇ ਅਨੁਪਮ ਖੇਰ ਦੀ ਮਾਂ ਦੁਲਾਰੀ ਦੇ ਸੁਨੇਹੇ ਦਾ ਵੀ ਜਿਕਰ ਕੀਤਾ। ਪੀਐਮ ਮੋਦੀ ਨੇ ਅਨੁਪਮ ਖੇਰ ਦੇ ਵੀਡੀਓ ਉੱਤੇ ਜਵਾਬ ਦਿੰਦੇ ਹੋਏ ਲਿਖਿਆ ਕਿ ਮੇਰੇ ਵੱਲੋਂ ਪਿਆਰ, ਤੁਹਾਡੀ ਮਾਤਾ ਜੀ ਨੇ ਮੈਨੂੰ ਅਸ਼ੀਰਵਾਦ ਦਿੱਤਾ ਅਤੇ ਮੇਰੇ ਉੱਤੇ ਵਿਸ਼ਵਾਸ ਜਤਾਇਆ, ਉਸਦੇ ਲਈ ਧੰਨਵਾਦ।

 



 

 

ਮੈਂ ਤੁਹਾਡੀ ਮਾਤਾ ਜੀ ਅਤੇ ਹਰ ਹਿੰਦੁਸਤਾਨੀ ਨੂੰ ਵਿਸ਼ਵਾਸ ਦਵਾਉਂਦਾ ਹਾਂ ਕਿ ਹੁਣ ਅਸੀ। ਹੋਰ ਵੀ ਜ਼ਿਆਦਾ ਮਿਹਨਤ ਕਰਾਂਗੇ ਤਾਂ ਕਿ ਤੁਹਾਡੀਆਂ ਉਮੀਦਾਂ ਤੇ ਖਰੇ ਉੱਤਰ ਸਕੀਏ। ਦੱਸ ਦਈਏ ਕਿ ਅਨੁਪਮ ਖੇਰ ਨੇ ਆਪਣੀ ਮਾਂ ਦਾ ਇੱਕ ਵੀਡੀਓ ਟਵਿੱਟਰ ਉੱਤੇ ਸ਼ੇਅਰ ਕਰਦੇ ਹੋਏ ਲਿਖਿਆ ਸੀ ਮਾਂ ਨੇ ਪੀਐਮ ਮੋਦੀ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ ਹੈ, ਉਹ ਵਾਰ - ਵਾਰ ਕਹਿ ਰਹੀ ਹੈ ਕਿ ਮੈਂ ਕਿਹਾ ਸੀ ਕਿ ਮੋਦੀ ਹੀ ਆਵੇਗਾ, ਨਾਲ ਹੀ ਉਹ ਕਹਿ ਰਹੀ ਹੈ ਮੋਦੀ ਸਰਕਾਰ ਜਿੰਦਾਬਾਦ ਪੀਐਮ ਮੋਦੀ ਨੇ ਇਸ ਟਵੀਟ ਨੂੰ ਰੀਟਵੀਟ ਕਰਦੇ ਹੋਏ ਅਨੁਪਮ ਅਤੇ ਉਨ੍ਹਾਂ ਦੀ ਮਾਂ ਦਾ ਧੰਨਵਾਦ ਕੀਤਾ।

ਪੀਐਮ ਮੋਦੀ ਨੇ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਸਾਫ਼ ਹੋਣ ਤੋਂ ਬਾਅਦ ਕਈ ਲੋਕਾਂ ਨੂੰ ਟਵੀਟਰ ਉੱਤੇ ਜਵਾਬ ਦਿੱਤਾ, ਜਿਨ੍ਹਾਂ ਨੇ ਬੀਜੇਪੀ ਦੀ ਜਿੱਤ ਉੱਤੇ ਪੀਐਮ ਮੋਦੀ ਨੂੰ ਵਧਾਈ ਦਿੱਤੀ ਹੈ। ਇਸ ਲਿਸਟ ਵਿਚ ਬਾਲੀਵੁਡ ਤੋਂ ਲੈ ਕੇ ਖੇਡ ਜਗਤ ਅਤੇ ਹੋਰ ਦੇਸ਼ਾਂ  ਦੇ ਪ੍ਰਤੀਨਿਧਆਂ ਦੇ ਨਾਮ ਸ਼ਾਮਿਲ ਹਨ। ਪੀਐਮ ਮੋਦੀ ਨੇ ਬਾਲੀਵੁਡ ਦੇ ਸ਼ਾਹਰੁਖ, ਸਲਮਾਨ ਖਾਨ, ਆਨੰਦ ਰਾਏ,  ਵਰੁਣ ਸ਼ਰਮਾ ਵਰਗੇ ਕਲਾਕਾਰਾਂ ਵੱਲੋਂ ਵਧਾਈ ਦੇਣ ਤੇ ਉਹਨਾਂ ਦਾ ਧੰਨਵਾਦ ਕੀਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement